ਅੱਖਾਂ ਦੀ ਰੌਸ਼ਨੀ ਤੇ ਯਾਦਸ਼ਕਤੀ ਵਧਾਉਣ ਲਈ ਖਾਓ 'ਚਿੱਟਾ ਮੱਖਣ'
Published : Sep 21, 2022, 9:13 am IST
Updated : Sep 21, 2022, 2:31 pm IST
SHARE ARTICLE
Eat 'white butter'
Eat 'white butter'

ਚਿੱਟੇ ਮੱਖਣ 'ਚ ਮੌਜੂਦ ਕੈਲਸ਼ੀਅਮ ਹੱਡੀਆਂ ਲਈ ਬਹੁਤ ਫਾਇਦੇਮੰਦ

 

ਪੰਜਾਬ ਦੇ ਲੋਕ ਅਕਸਰ ਦੁੱਧ, ਘਿਉ ਤੇ ਮੱਖਣ ਦੇ ਸ਼ੌਕੀਨ ਹੁੰਦੇ ਹਨ। ਤੁਸੀਂ ਪੰਜਾਬੀਆਂ ਦੇ ਭੋਜਨ ਚ ਮੱਖਣ ਆਮ ਦੇਖਿਆ ਹੋਣਾ ਹੈ। ਮੱਖਣ ਖਾਣ 'ਚ ਜਿੰਨਾ ਸੁਆਦ ਹੁੰਦੈ, ਉਸ ਤੋਂ ਵੱਧ ਇਹ ਸਰੀਰ ਲਈ ਲਾਭਕਾਰੀ ਵੀ ਹੁੰਦਾ ਹੈ। ਬਹੁਤ ਸਾਰੇ ਲੋਕ ਨਾਸ਼ਤੇ 'ਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ, ਜੋ ਸਹੀ ਹੈ। ਚਿੱਟਾ ਮੱਖਣ ਖਾਣ ਨਾਲ ਨਾ ਸਿਰਫ਼ ਕਈ ਬੀਮਾਰੀਆਂ ਦੂਰ ਰਹਿੰਦੀਆਂ ਹਨ, ਸਗੋਂ ਅੱਖਾਂ ਦੀ ਰੌਸ਼ਨੀ ਅਤੇ ਯਾਦਦਾਸ਼ਤ ਵੀ ਵਧਦੀ ਹੈ। ਪੀਲੇ ਮੱਖਣ ਦੇ ਮੁਕਾਬਲੇ ਚਿੱਟਾ ਮੱਖਣ ਆਸਾਨੀ ਨਾਲ ਪਚ ਜਾਂਦਾ ਹੈ। ਹਾਲਾਂਕਿ ਬਾਜ਼ਾਰ 'ਚ ਕਈ ਬ੍ਰਾਂਡੇਡ ਪੈਕ (Branded Pack) ਕੀਤੇ ਮੱਖਣ ਉਪਲਬਧ ਹਨ ਪਰ ਬਾਜ਼ਾਰ 'ਚ ਮਿਲਣ ਵਾਲੇ ਮੱਖਣ 'ਚ ਨਮਕ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਬਲੱਡ ਪ੍ਰੈਸ਼ਰ ਵਧਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਘਰ 'ਚ ਬਣੇ ਚਿੱਟੇ ਮੱਖਣ ਦਾ ਹੀ ਸੇਵਨ ਕਰੋ। ਅੱਜ ਅਸੀਂ ਤੁਹਾਨੂੰ ਚਿੱਟੇ ਮੱਖਣ ਦੇ ਫ਼ਾਇਦੇ ਅਤੇ ਇਸ ਨੂੰ ਬਣਾਉਣ ਦਾ ਤਰੀਕਾ ਦੱਸਣ ਜਾ ਰਹੇ ਹਾਂ....
1. ਚਿੱਟੇ ਮੱਖਣ ਦੇ ਸੇਵਨ ਨਾਲ ਗਲੇ ਦੀ ਖਰਾਸ਼ ਤੋਂ ਰਾਹਤ ਮਿਲਦੀ ਹੈ। ਮੱਖਣ 'ਚ ਆਇਓਡੀਨ ਥਾਇਰਾਇਡ (Iodine Thyroid) ਹੁੰਦਾ ਹੈ, ਜੋ ਗਲੈਂਡਜ਼ ਨੂੰ ਮਜ਼ਬੂਤ​ਬਣਾਉਣ ਦਾ ਕੰਮ ਕਰਦਾ ਹੈ।
2. ਚਿੱਟੇ ਮੱਖਣ ਦਾ ਸੇਵਨ ਕਰਨ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ ਅਤੇ ਕੋਲੈਸਟ੍ਰੋਲ (Cholesterol) ਦਾ ਪੱਧਰ ਵੀ ਕੰਟਰੋਲ 'ਚ ਰਹਿੰਦਾ ਹੈ। 
3. ਕਮਜ਼ੋਰ ਮਨ ਨੂੰ ਮਜ਼ਬੂਤ ਕਰਨ ਲਈ ਚਿੱਟੇ ਮੱਖਣ ਦਾ ਸੇਵਨ ਕਰਨਾ ਚਾਹੀਦਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਚਿੱਟਾ ਮੱਖਣ ਜ਼ਰੂਰ ਖਿਲਾਉਣਾ ਚਾਹੀਦਾ ਹੈ। 
4. ਹੱਡੀਆਂ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਚਿੱਟੇ ਮੱਖਣ ਦੀ ਵਰਤੋਂ ਕਰਨ ਨਾਲ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।
5. ਚਿੱਟੇ ਮੱਖਣ 'ਚ ਮੌਜੂਦ ਕੈਲਸ਼ੀਅਮ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
6. ਰੋਜ਼ਾਨਾ ਚਿੱਟੇ ਮੱਖਣ ਦਾ ਸੇਵਨ ਕਰਨ ਨਾਲ ਕੈਂਸਰ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
7. ਵਜ਼ਨ ਘਟਾਉਣ ਲਈ ਚਿੱਟੇ ਮੱਖਣ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਚਿੱਟੇ ਮੱਖਣ 'ਚ ਟਰਾਂਸ ਫੈਟ ਮੌਜੂਦ ਹੁੰਦਾ ਹੈ, ਜਿਸ ਦੀ ਮਦਦ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ।
 

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement