ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਖਰਬੂਜ਼ਾ

By : GAGANDEEP

Published : Sep 21, 2023, 7:22 am IST
Updated : Sep 21, 2023, 7:22 am IST
SHARE ARTICLE
photo
photo

ਖਰਬੂਜ਼ੇ ਦਾ ਸੇਵਨ ਕਰਨ ਨਾਲ ਭਾਰ ਨਿਯੰਤਰਣ ਵਿਚ ਰਹਿੰਦਾ ਹੈ

 

ਮੁਹਾਲੀ : ਤਰਬੂਜ਼ ਸਵਾਦਿਸ਼ਟ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਪਾਣੀ ਦੀ ਜ਼ਿਆਦਾ ਮਾਤਰਾ ਹੁੰਦੀ ਹੈ ਜਿਸ ਨਾਲ ਤੁਸੀਂ ਗਰਮੀਆਂ ਵਿਚ ਡੀਹਾਈਡਰੇਸ਼ਨ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ। ਹਾਲਾਂਕਿ ਖਰਬੂਜ਼ਾ ਗਰਮ ਹੁੰਦਾ ਹੈ, ਪਰ ਇਸ ਵਿਚ ਮੌਜੂਦ ਐਂਟੀ ਆਕਸੀਡੈਂਟਸ, ਵਿਟਾਮਿਨ ਅਤੇ ਖਣਿਜ ਤੁਹਾਨੂੰ ਹੋਰ ਬੀਮਾਰੀਆਂ ਤੋਂ ਵੀ ਬਚਾਉਣ ਵਿਚ ਸਹਾਇਤਾ ਕਰਦੇ ਹਨ। ਗਰਭ ਅਵਸਥਾ ਵਿਚ ਤਰਬੂਜ਼ ਖਾਣ ਦੇ ਬਹੁਤ ਸਾਰੇ ਫ਼ਾਇਦੇ ਹਨ। ਇਸ ਤੋਂ ਇਲਾਵਾ ਇਸ ਦੀ ਵਰਤੋਂ ਸੁੰਦਰਤਾ ਵਧਾਉਣ ਲਈ ਵੀ ਕੀਤੀ ਜਾਂਦੀ ਹੈ। ਆਉ ਦਸਦੇ ਹਾਂ ਖਰਬੂਜ਼ਾ ਖਾਣ ਦੇ ਫ਼ਾਇਦਿਆਂ ਬਾਰੇ :

ਖਰਬੂਜ਼ੇ ਦਾ ਸੇਵਨ ਕਰਨ ਨਾਲ ਭਾਰ ਨਿਯੰਤਰਣ ਵਿਚ ਰਹਿੰਦਾ ਹੈ। ਨਾਲ ਹੀ ਇਹ ਪੇਟ ਨੂੰ ਪੂਰਾ ਭਰਿਆ ਰਖਦਾ ਹੈ, ਜਿਸ ਨਾਲ ਤੁਸੀਂ ਜ਼ਿਆਦਾ ਖਾਣੇ ਤੋਂ ਬਚ ਸਕਦੇ ਹੋ। ਸਿਰਫ਼ ਇਹ ਹੀ ਨਹੀਂ ਦਿਨ ਭਰ ਊਰਜਾ ਸਰੀਰ ਵਿਚ ਵੀ ਰਹਿੰਦੀ ਹੈ। ਤਰਬੂਜ਼ ਦਾ ਸੇਵਨ ਸ਼ੂਗਰ ਨੂੰ ਕੰਟਰੋਲ ਕਰਦਾ ਹੈ। ਖਰਬੂਜ਼ੇ ਵਿਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਹੁੰਦੇ ਹਨ, ਜੋ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦਗਾਰ ਹੁੰਦੇ ਹਨ। ਇਸ ਨੂੰ ਖਾਣ ਨਾਲ ਅੱਖਾਂ ਦੇ ਰੈਟਿਨਾ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਅੱਖਾਂ ਲੰਮੇ ਸਮੇਂ ਤਕ ਠੀਕ ਰਹਿੰਦੀਆਂ ਹਨ। ਇਸ ਵਿਚ ਮੌਜੂਦ ਐਡੀਨੋਸਾਈਨ ਸਰੀਰ ਵਿਚਲੇ ਖ਼ੂਨ ਨੂੰ ਪਤਲਾ ਕਰ ਦਿੰਦਾ ਹੈ ਅਤੇ ਨਾਲ ਹੀ ਖ਼ੂਨ ਨੂੰ ਸੰਘਣਾ ਹੋਣ ਤੋਂ ਰੋਕਦਾ ਹੈ।

ਇਸ ਨਾਲ  ਕੈਲੇਸਟਰੋਲ ਵੀ ਨਿਯੰਤਰਣ ਵਿਚ ਰਹਿੰਦਾ ਹੈ ਤਾਂ ਜੋ ਤੁਸੀਂ ਦਿਲ ਦਾ ਦੌਰਾ ਅਤੇ ਸਟਰੋਕ ਵਰਗੀਆਂ ਸਮੱਸਿਆਵਾਂ ਤੋਂ ਬਚੇ ਰਹਿੰਦੇ ਹੋ। ਵਿਟਾਮਿਨ ਸੀ ਨਾਲ ਭਰਪੂਰ ਹੋਣ ਕਾਰਨ ਇਸ ਦਾ ਸੇਵਨ ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ। ਇਸ ਨਾਲ ਹੀ ਤੁਸੀਂ ਜੋੜਾਂ ਅਤੇ ਗਠੀਆ ਵਰਗੀਆਂ ਸਮੱਸਿਆਵਾਂ ਤੋਂ ਵੀ ਬਚ ਸਕਦੇ ਹੋ। ਜੇ ਤੁਸੀਂ ਤਰਬੂਜ਼ ਨੂੰ ਪਸੰਦ ਨਹੀਂ ਕਰਦੇ ਤਾਂ ਤੁਸੀਂ ਤਰਬੂਜ਼ ਦੇ ਸ਼ੇਕ ਬਣਾ ਕੇ ਪੀ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement