ਖਾਂਸੀ ਜਾਂ ਗਲਾ ਖ਼ਰਾਬ ਹੋਣ ’ਤੇ ਕਰੋ ਮਿਸ਼ਰੀ ਦੀ ਵਰਤੋਂ, ਹੋਣਗੇ ਫ਼ਾਇਦੇ

By : GAGANDEEP

Published : Nov 21, 2022, 7:13 am IST
Updated : Nov 21, 2022, 9:27 am IST
SHARE ARTICLE
photo
photo

ਮੱਖਣ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ ਵਿਚ ਮਿਲਾ ਕੇ ਲਗਾਉਣ ਨਾਲ ਵੀ ਹੱਥਾ ਪੈਰਾਂ ਦੀ ਜਲਨ ਦੂਰ ਹੋ ਜਾਂਦੀ ਹੈ|

 

ਮੁਹਾਲੀ: ਮਿਸ਼ਰੀ ਵਿਚ ਅਜਿਹੇ ਗੁਣ ਹੁੰਦੇ ਹਨ ਜੋ ਸਿਹਤ ਲਈ ਬਹੁਤ ਜ਼ਿਆਦਾ ਲਾਹੇਵੰਦ ਹਨ| ਮਿਸ਼ਰੀ ਦਾ ਸੱਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਨਾਲ ਯਾਦਦਾਸ਼ਤ ਵਧਦੀ ਹੈ| ਇਹ ਸਰੀਰ ਨੂੰ ਠੰਢਾ ਰਖਦੀ ਹੈ| ਮਿਸਰੀ ਖਾਣ ਨਾਲ, ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫ਼ਾਂ ਤੋਂ ਰਾਹਤ ਮਿਲਦੀ ਹੈ| ਇਸ ਤੋਂ ਇਲਾਵਾ ਗਲਾ ਖ਼ਰਾਬ ਹੋਣ ਦੀ ਸੂਰਤ ਵਿਚ ਹੁੰਦੇ ਤੇਜ਼ ਦਰਦ ਤੋਂ ਵੀ ਰਾਹਤ ਮਿਲਦੀ ਹੈ| ਅੱਜ ਅਸੀ ਤੁਹਾਨੂੰ ਦਸਾਂਗੇ ਮਿਸ਼ਰੀ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ :
ਖਾਂਸੀ ਜਾਂ ਗਲਾ ਖ਼ਰਾਬ ਹੋਣ ਵਾਲੀ ਹਾਲਤ ਵਿਚ ਮਿਸ਼ਰੀ ਦੀ ਵਰਤੋਂ ਕਰਨਾ ਲਾਭਕਾਰੀ ਹੁੰਦੀ ਹੈ| ਗਲਾ ਖ਼ਰਾਬ ਹੋਣ ’ਤੇ ਜੋ ਗਲੇ ਵਿਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ|

ਖਾਂਸੀ ਆਉਣ ’ਤੇ ਰੋਗੀ ਨੂੰ ਮਿਸ਼ਰੀ ਦੇ ਟੁਕੜੇ ਚੁਸਣ ਲਈ ਦਿਉ ਜਿਸ ਨਾਲ ਥੋੜ੍ਹੀ ਹੀ ਦੇਰ ਵਿਚ ਖਾਂਸੀ ਦੂਰ ਹੋ ਜਾਵੇਗੀ| ਮਿਸ਼ਰੀ ਵਿਚ ਮਿਠਾਸ ਅਤੇ ਠੰਢਕ ਦੋਹਾਂ ਦੇ ਹੀ ਗੁਣ ਹੁੰਦੇ ਹਨ| ਇਸ ਲਈ ਬਹੁਤ ਜ਼ਿਆਦਾ ਗਰਮੀ ਵਿਚ ਸਰਬਤ ਵਿਚ ਇਸ ਨੂੰ ਘੋਲ ਕੇ ਪੀਣ ਨਾਲ ਲੂ ਲੱਗਣ ਤੋਂ ਬਚਾਅ ਹੁੰਦਾ ਹੈ| ਇਸ ਨਾਲ ਸਰੀਰ ਵਿਚ ਫੂਰਤੀ ਦਾ ਅਹਿਸਾਸ ਹੁੰਦਾ ਹੈ ਅਤੇ ਕੁੱਝ ਦੇਰ ਲਈ ਗਰਮੀ ਤੋਂ ਰਾਹਤ ਮਿਲਦੀ ਹੈ ਕਿਉਂਕਿ ਇਹ ਗਲੂਕੋਜ਼ ਦੇ ਰੂਪ ਵਿਚ ਸਰੀਰ ਨੂੰ ਊਰਜਾ ਦਿੰਦੀ ਹੈ|

ਮੂੰਹ ਵਿਚ ਛਾਲੇ ਹੋਣ ’ਤੇ ਮਿਸ਼ਰੀ ਨੂੰ ਇਲਾਇਚੀ ਨਾਲ ਮਿਲਾ ਕੇ ਪੇਸਟ ਬਣਾ ਲਉ| ਇਸ ਪੇਸਟ ਨੂੰ ਮੂੰਹ ਦੇ ਛਾਲਿਆਂ ’ਤੇ ਲਗਾਉ| ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ| ਨਕਸੀਰ ਫੁੱਟਣ ’ਤੇ ਮਿਸ਼ਰੀ ਨੂੰ ਪਾਣੀ ਵਿਚ ਮਿਲਾ ਕੇ ਸੁੰਘਣ ਨਾਲ ਆਰਾਮ ਮਿਲਦਾ ਹੈ| ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਜਿਸ ਨਾਲ ਸਰੀਰ ਵਿਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ| ਮੱਖਣ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ ਵਿਚ ਮਿਲਾ ਕੇ ਲਗਾਉਣ ਨਾਲ ਵੀ ਹੱਥਾ ਪੈਰਾਂ ਦੀ ਜਲਨ ਦੂਰ ਹੋ ਜਾਂਦੀ ਹੈ|

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement