ਹਰੇ ਧਨੀਏ ਨਾਲ ਬਿਮਾਰੀਆਂ ਨੂੰ ਕਰੋ ਖ਼ਤਮ
Published : Dec 21, 2019, 10:39 am IST
Updated : Apr 9, 2020, 11:20 pm IST
SHARE ARTICLE
File Photo
File Photo

ਜਾਣੋ ਪੂਰਾ ਵੇਰਵਾ

ਵਿਸ਼ਵ ਦੇ ਹਰ ਦੇਸ਼ ਵਿੱਚ ਖਾਣੇ ਦਾ ਸਵਾਦ ਵਧਾਉਣ ਲਈ ਮਸਾਲੇ ਵਰਤੇ ਜਾਂਦੇ ਹਨ ਜਿਸ ਵਿਚ ਧਨੀਆ ਸ਼ਾਮਲ ਹੁੰਦਾ ਹੀ ਹੈ। ਧਨੀਏ ਦੀ ਵਰਤੋਂ ਇਸ ਦੇ ਬੀਜ ਪੀਸ ਕੇ ਜਾਂ ਧਨੀਏ ਦੇ ਹਰੇ ਪੱਤਿਆਂ ਵਜੋਂ ਵਰਤਿਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਧਨੀਏ ਦੇ ਪੱਤਿਆਂ ਦੀ ਵਰਤੋਂ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਧਨੀਏ ਦੇ ਪੱਤਿਆਂ ਦੀ ਵਰਤੋਂ ਨਾ ਸਿਰਫ ਭੋਜਨ ਦੇ ਸੁਆਦ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ। 

ਬਲਕਿ ਇਸ ਦੀ ਵਰਤੋਂ ਨਾਲ ਕਈ ਸਿਹਤ ਦੇ ਲਾਭ ਵੀ ਹੁੰਦੇ ਹਨ।ਧਨੀਆ ਪੱਤੇ ਦੀ ਵਰਤੋਂ ਰਸੋਈ ਦੀ ਚਟਨੀ ਜਾਂ ਦਾਲ ਦੇ ਤੜਕੇ ਵਿਚ ਕੀਤੀ ਜਾ ਸਕਦੀ ਹੈ। ਧਨੀਏ ਦੇ ਪੱਤੇ ਹਰ ਚੀਜ਼ ਲਈ ਵਰਤੇ ਜਾਂਦੇ ਹਨ। ਧਨੀਏ ਦੇ ਪੱਤੇ ਪੋਟਾਸ਼ੀਅਮ, ਕੈਲਸ਼ੀਅਮ, ਵਿਟਾਮਿਨ ਸੀ ਤੇ ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। 

ਜਿਸ ਕਾਰਨ ਬਹੁਤ ਸਾਰੀਆਂ ਬਿਮਾਰੀਆਂ ਦਾ ਖਾਤਮਾ ਹੋ ਜਾਂਦਾ ਹੈ। ਧਨੀਆ ਪੱਤੇ ਵਿਚ ਕਈ ਕਿਸਮਾਂ ਦੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਨੂੰ ਹਮੇਸ਼ਾ ਤੰਦਰੁਸਤ ਰੱਖਦੇ ਹਨ। ਪੱਤਿਆਂ ਵਿਚ 'ਵਿਟਾਮਿਨ ਸੀ', 'ਵਿਟਾਮਿਨ ਕੇ' ਅਤੇ ਪ੍ਰੋਟੀਨ ਵੀ ਪਾਏ ਜਾਂਦੇ ਹਨ। ਇਹ ਕੈਲਸੀਅਮ, ਫਾਸਫੋਰਸ, ਪੋਟਾਸ਼ੀਅਮ, ਥਿਆਮੀਨ, ਨਿਆਸੀਨ ਤੇ ਕੈਰੋਟੀਨ ਨਾਲ ਵੀ ਭਰਪੂਰ ਹੁੰਦਾ ਹੈ। 

ਇਸ ਤੋਂ ਇਲਾਵਾ ਇਸ ਵਿਚ ਫਾਈਬਰ, ਆਇਰਨ ਅਤੇ ਮੈਗਨੀਸ਼ੀਅਮ ਵੀ ਪਾਏ ਜਾਂਦੇ ਹਨ। ਘੱਟ ਕੈਲੋਰੀ ਹੋਣ ਦੇ ਕਾਰਨ, ਇਹ ਭਾਰ ਘਟਾਉਣ ਲਈ ਵੀ ਵਰਤਿਆ ਜਾਂਦਾ ਹੈ। ਧਨੀਏ ਦੇ ਪੱਤਿਆਂ ਦਾ ਜੂਸ ਸਰੀਰ ਨੂੰ ਡੀਟਾਕਸ ਕਰਨ ਦਾ ਕੰਮ ਕਰਦਾ ਹੈ।

ਇਸ ਤੋਂ ਇਲਾਵਾ ਕੋਲੈਸਟ੍ਰੋਲ ਦੇ ਪੱਧਰ ਨੂੰ ਸੰਤੁਲਿਤ ਰੱਖਣ ਲਈ ਵੀ ਧਨੀਏ ਦੇ ਪੱਤੇ ਵਰਤੇ ਜਾਂਦੇ ਹਨ। ਇਸ ਦੇ ਨਾਲ ਹੀ ਧਨੀਏ ਦੇ ਪੱਤੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਫਾਇਦੇਮੰਦ ਹੁੰਦੇ ਹਨ। ਇਸ ਵਿਚ ਮੌਜੂਦ 'ਵਿਟਾਮਿਨ ਕੇ' ਅਲਜ਼ਾਈਮਰ ਰੋਗ ਨੂੰ ਰੋਕਣ ਲਈ ਕੰਮ ਕਰਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement