Health News: ਸਰਦੀਆਂ ਵਿਚ ਇਸ ਉਮਰ ਦੇ ਲੋਕਾਂ ਨੂੰ ਸਾਵਧਾਨ ਰਹਿਣ ਦਾ ਲੋੜ, ਨਹੀਂ ਤਾਂ ਹੋ ਸਕਦੇ ਹਨ ਹਾਰਟ ਅਟੈਕ ਦਾ ਸ਼ਿਕਾਰ
Published : Dec 21, 2024, 1:35 pm IST
Updated : Dec 21, 2024, 1:35 pm IST
SHARE ARTICLE
Chances of heart attack are high in the winter News
Chances of heart attack are high in the winter News

Health News: ਜਾਣੋ ਕਿਵੇਂ ਕਰੀਏ ਆਪਣਾ ਬਚਾਅ

Chances of heart attack are high in the winter News: ਠੰਢ ਵਿੱਚ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਬਹੁਤ ਵੱਧ ਜਾਂਦਾ ਹੈ। ਦਰਅਸਲ ਸਰਦੀਆਂ ਦੇ ਮੌਸਮ 'ਚ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਵਧਣ ਨਾਲ ਦਿਲ ਦੀ ਸਿਹਤ ਖਰਾਬ ਹੋ ਜਾਂਦੀ ਹੈ। ਜਿਸ ਕਾਰਨ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਕਈ ਗੁਣਾ ਵੱਧ ਜਾਂਦੀ ਹੈ। ਦਿਲ ਦੇ ਦੌਰੇ ਦੇ 53 ਪ੍ਰਤੀਸ਼ਤ ਤੋਂ ਵੱਧ ਕੇਸ ਸਰਦੀਆਂ ਵਿੱਚ ਸਾਹਮੇ ਆਉਂਦੇ ਹਨ। ਅਜਿਹੇ 'ਚ ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਕਿਹੜੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ?

ਮੱਧ-ਉਮਰ ਦੇ ਲੋਕਾਂ ਨੂੰ ਸਰਦੀ ਦੇ ਮੌਸਮ ਵਿਚ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਸਮ 'ਚ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਰਦਾਂ 'ਚ ਹਾਰਟ ਅਟੈਕ ਦੀ ਸੰਭਾਵਨਾ ਕਈ ਗੁਣਾ ਵੱਧ ਜਾਂਦੀ ਹੈ। 55 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਨਾਲ ਹੀ, ਜੋ ਲੋਕ ਸਿਗਰਟ ਪੀਂਦੇ ਹਨ ਅਤੇ ਬਹੁਤ ਜ਼ਿਆਦਾ ਤੰਬਾਕੂ ਦਾ ਸੇਵਨ ਕਰਦੇ ਹਨ। ਉਨ੍ਹਾਂ ਦੇ ਦਿਲ ਤੋਂ ਖੂਨ ਦੀ ਸਪਲਾਈ ਕਰਨ ਵਾਲੀਆਂ ਨਸਾਂ ਬੰਦ ਹੋ ਜਾਂਦੀਆਂ ਹਨ। ਜਿਸ ਕਾਰਨ ਦਿਲ ਦਾ ਦੌਰਾ ਪੈਣ ਦਾ ਖਤਰਾ ਵੱਧ ਜਾਂਦਾ ਹੈ।

ਜੇਕਰ ਤੁਸੀਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੋ ਤਾਂ ਤੁਹਾਨੂੰ ਆਪਣੀ ਸਿਹਤ ਵੱਲ ਜ਼ਿਆਦਾ ਧਿਆਨ ਦੇਣ ਦੀ ਲੋੜ ਹੈ। ਇਸ ਤੋਂ ਇਲਾਵਾ ਮੋਟਾਪਾ, ਹਾਈ ਕੋਲੈਸਟ੍ਰੋਲ ਅਤੇ ਸ਼ੂਗਰ ਵਰਗੀਆਂ ਬੀਮਾਰੀਆਂ ਤੋਂ ਪੀੜਤ ਲੋਕ ਵੀ ਇਸ ਮੌਸਮ 'ਚ ਦਿਲ ਦੇ ਦੌਰੇ ਦਾ ਸ਼ਿਕਾਰ ਹੋ ਜਾਂਦੇ ਹਨ। ਜੇਕਰ ਤੁਹਾਡੇ ਪਰਿਵਾਰ ਵਿੱਚ ਕਿਸੇ ਨੂੰ ਇਹ ਬਿਮਾਰੀ ਹੈ, ਤਾਂ ਤੁਹਾਡੇ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਵੱਧ ਜਾਂਦੀ ਹੈ। 

ਜੇਕਰ ਤੁਸੀਂ ਸਿਹਤਮੰਦ ਅਤੇ ਫਿੱਟ ਸਰੀਰ ਚਾਹੁੰਦੇ ਹੋ ਤਾਂ ਕੁਝ ਨਿਯਮਾਂ ਦੀ ਪਾਲਣਾ ਕਰੋ। ਅਜਿਹਾ ਕਰਨ ਨਾਲ ਤੁਸੀਂ ਹਾਰਟ ਅਟੈਕ ਵਰਗੀਆਂ ਗੰਭੀਰ ਬੀਮਾਰੀਆਂ ਤੋਂ ਬਚੋਗੇ। ਆਪਣੀ ਜੀਵਨ ਸ਼ੈਲੀ ਵਿੱਚ ਮਾਮੂਲੀ ਬਦਲਾਅ ਕਰੋ। ਭੋਜਨ ਸਮੇਂ ਸਿਰ ਖਾਓ। ਹਲਕਾ ਡਿਨਰ ਕਰੋ ਅਤੇ ਰਾਤ 8 ਵਜੇ ਤੋਂ ਪਹਿਲਾਂ ਖਾਣਾ ਖਾਣ ਦੀ ਕੋਸ਼ਿਸ਼ ਕਰੋ। ਸਮੇਂ ਸਿਰ ਸੌਂਵੋ ਅਤੇ ਆਪਣੇ ਮਨ ਅਤੇ ਸਰੀਰ ਨੂੰ 7 ਤੋਂ 8 ਘੰਟੇ ਆਰਾਮ ਦਿਓ।

ਸ਼ਹਿਰਾਂ 'ਚ ਰਹਿਣ ਵਾਲੇ ਲੋਕਾਂ ਨੂੰ 40 ਸਾਲ ਦੀ ਉਮਰ ਤੋਂ ਬਾਅਦ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦਾ ਸੇਵਨ ਘੱਟ ਕਰ ਦੇਣਾ ਚਾਹੀਦਾ ਹੈ ਜਾਂ ਪੂਰੀ ਤਰ੍ਹਾਂ ਛੱਡ ਦੇਣਾ ਚਾਹੀਦਾ ਹੈ। ਭੋਜਨ ਵਿੱਚ ਰਿਫਾਇੰਡ ਤੇਲ ਦੀ ਵਰਤੋਂ ਘੱਟ ਤੋਂ ਘੱਟ ਕਰੋ। ਰੋਜ਼ਾਨਾ ਯੋਗਾ ਅਤੇ ਕਸਰਤ ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement