Health News: ਸਵੇਰੇ ਖ਼ਾਲੀ ਢਿੱਡ ਕੋਸੇ ਪਾਣੀ ’ਚ ਮਿਲਾ ਕੇ ਪੀਉ ਸ਼ਹਿਦ, ਹੋਣਗੇ ਕਈ ਫ਼ਾਇਦੇ

By : GAGANDEEP

Published : Mar 22, 2024, 6:42 am IST
Updated : Mar 22, 2024, 10:42 am IST
SHARE ARTICLE
Drink honey mixed with warm water in the morning on an empty stomach Health News
Drink honey mixed with warm water in the morning on an empty stomach Health News

Health News: ਸ਼ਹਿਦ ਵਾਲਾ ਕੋਸਾ ਪਾਣੀ ਪੀਣ ਨਾਲ ਜ਼ੁਕਾਮ ਅਤੇ ਖੰਘ ਦੀ ਸਮੱਸਿਆ ਤੋਂ ਨਿਜਾਤ ਮਿਲਦੀ

Drink honey mixed with warm water in the morning on an empty stomach Health News: ਸ਼ਹਿਦ ਦਾ ਸੇਵਨ ਕਰਨ ਨਾਲ ਸਰੀਰ ਦੀਆਂ ਬੀਮਾਰੀਆਂ ਠੀਕ ਹੋ ਜਾਂਦੀਆਂ ਹਨ। ਸ਼ਹਿਦ ਵਿਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫ਼ਾਸਫ਼ੋਰਸ ਅਤੇ ਆਇਉਡੀਨ ਵਰਗੇ ਤੱਤ ਮਿਲ ਜਾਂਦੇ ਹਨ। ਇਹ ਤੱਤ ਸਰੀਰ ਲਈ ਫ਼ਾਇਦੇਮੰਦ ਹੁੰਦੇ ਹਨ ਅਤੇ ਸਿਹਤ ਨੂੰ ਤੰਦਰੁਸਤ ਬਣਾਉਣ ’ਚ ਮਦਦ ਕਰਦੇ ਹਨ। ਜੇਕਰ ਤੁਸੀਂ ਰੋਜ਼ਾਨਾ ਕੋਸੇ ਪਾਣੀ ਵਿਚ 1 ਚਮਚ ਸ਼ਹਿਦ ਪਾ ਕੇ ਖ਼ਾਲੀ ਢਿੱਡ ਪੀਂਦੇ ਹੋ ਤਾਂ ਇਸ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ। ਕੋਸੇ ਪਾਣੀ ਵਿਚ ਸ਼ਹਿਦ ਪਾ ਕੇ ਪੀਣ ਨਾਲ ਕਿਹੜੇ ਫ਼ਾਇਦੇ ਹੋਣਗੇ, ਆਉ ਜਾਣਦੇ ਹਾਂ:

ਇਹ ਵੀ ਪੜ੍ਹੋ: Arvind Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਈਡੀ ਦੀ ਟੀਮ 

ਜੇਕਰ ਤੁਸੀਂ ਆਪਣੇ ਸਰੀਰ ਦਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਉ। ਇਸ ਪਾਣੀ ਨੂੰ ਪੀਣ ਨਾਲ ਭੁੱਖ ਘੱਟ ਲਗਦੀ ਹੈ ਜਿਸ ਨਾਲ ਭਾਰ ਕੰਟਰੋਲ ’ਚ ਰਹਿੰਦਾ ਹੈ। ਇਸ ਨਾਲ ਤੁਹਾਡੇ ਸਰੀਰ ਦਾ ਐਨਰਜੀ ਪੱਧਰ ਵੀ ਬਣਿਆ ਰਹਿੰਦਾ ਹੈ। ਰੋਜ਼ਾਨਾ ਸ਼ਹਿਦ ਵਾਲਾ ਕੋਸਾ ਪਾਣੀ ਪੀਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ। ਇਸ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ। ਸ਼ਹਿਦ ਵਿਚ ਵਿਟਾਮਿਨ, ਪੌਸ਼ਟਿਕ ਤੱਤ, ਐਂਟੀਆਕਸੀਡੈਂਟਸ ਅਤੇ ਐਂਟੀਮਾਈਕ੍ਰੋਬਾਇਲ ਗੁਣ ਹੁੰਦੇ ਹਨ, ਜੋ ਸੈੱਲਾਂ ਨੂੰ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਇਸ ਨਾਲ ਇਮਿਊਨਟੀ ਸਿਸਟਮ ਮਜ਼ਬੂਤ ਹੁੰਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਰੀਰਕ ਕਸਰਤ ਕਰਨ ਵਾਲਿਆਂ ਨੂੰ ਜਾਂ ਬੈਠਕ ਵਾਲੇ ਕੰਮ ਕਰਨ ਵਾਲੇ ਜ਼ਿਆਦਾਤਰ ਲੋਕਾਂ ਨੂੰ ਢਿੱਡ ਸਬੰਧੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਲੋਕਾਂ ਨੂੰ ਕਬਜ਼ ਹੋਣਾ ਇਕ ਆਮ ਸਮੱਸਿਆ ਹੈ। ਕਬਜ਼ ਕਈ ਬੀਮਾਰੀਆਂ ਦੀ ਜੜ੍ਹ ਹੈ। ਇਸ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਸ਼ਹਿਦ ਵਾਲਾ ਪਾਣੀ ਪੀ ਸਕਦੇ ਹੋ। ਇਹ ਪਾਣੀ ਢਿੱਡ ਨੂੰ ਹਾਈਡਰੇਟ ਕਰਦਾ ਹੈ। ਸ਼ਹਿਦ ਵਾਲਾ ਕੋਸਾ ਪਾਣੀ ਪੀਣ ਨਾਲ ਜ਼ੁਕਾਮ ਅਤੇ ਖੰਘ ਦੀ ਸਮੱਸਿਆ ਤੋਂ ਨਿਜਾਤ ਮਿਲਦੀ ਹੈ। ਇਸ ਦੇ ਐਂਟੀ-ਇੰਫਲੇਮੇਟਰੀ ਗੁਣ ਖੰਘ ਨੂੰ ਘੱਟ ਕਰਨ ਵਿਚ ਫ਼ਾਇਦੇਮੰਦ ਹੋ ਸਕਦੇ ਹਨ।

ਬੱਚਿਆਂ ਨੂੰ ਮੌਸਮ ਬਦਲਣ ਦੇ ਨਾਲ ਜ਼ੁਕਾਮ ਅਤੇ ਖੰਘ ਦੀ ਸਮੱਸਿਆ ਹੋ ਜਾਂਦੀ ਹੈ। ਇਸ ਮੌਕੇ ਸ਼ਹਿਦ ਦੇਣ ਨਾਲ ਬੱਚਿਆਂ ਨੂੰ ਰਾਹਤ ਮਿਲਦੀ ਹੈ। ਰੋਜ਼ਾਨਾ ਨਿਯਮਤ ਰੂਪ ਵਿਚ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਖ਼ੂਨ ਸਾਫ਼ ਹੁੰਦਾ ਹੈ। ਇਸ ਨਾਲ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ। ਅਜਿਹਾ ਕਰਨ ਨਾਲ ਫੋੜੇ-ਫਿਨਸੀਆਂ ਵੀ ਘੱਟ ਜਾਂਦੀਆਂ ਹਨ।

ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਢਿੱਡ ਅਤੇ ਪਾਚਨ ਨਾਲ ਜੁੜੀਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਨਿਜਾਤ ਮਿਲਦੀ ਹੈ। ਇਸ ਨਾਲ ਮੈਟਾਬੋਲਿਜ਼ਮ ਵਧਦਾ ਹੈ। ਖਾਣਾ ਖਾਣ ਤੋਂ ਪਹਿਲਾਂ ਗਰਮ ਪਾਣੀ ਅਤੇ ਸ਼ਹਿਦ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਬਦਹਜ਼ਮੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

(For more news apart from 'Drink honey mixed with warm water in the morning on an empty stomach Health News' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement