Health News: ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਖਰਬੂਜ਼ਾ
Published : May 22, 2025, 3:07 pm IST
Updated : May 22, 2025, 3:07 pm IST
SHARE ARTICLE
Melon is very beneficial for Health
Melon is very beneficial for Health

Health News: ਖਰਬੂਜ਼ੇ ਦਾ ਸੇਵਨ ਕਰਨ ਨਾਲ ਭਾਰ ਨਿਯੰਤਰਣ ਵਿਚ ਰਹਿੰਦਾ ਹੈ।

Melon is very beneficial for Health: ਤਰਬੂਜ਼ ਸਵਾਦਿਸ਼ਟ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਪਾਣੀ ਦੀ ਜ਼ਿਆਦਾ ਮਾਤਰਾ ਹੁੰਦੀ ਹੈ ਜਿਸ ਨਾਲ ਤੁਸੀਂ ਗਰਮੀਆਂ ਵਿਚ ਡੀਹਾਈਡਰੇਸ਼ਨ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ। ਹਾਲਾਂਕਿ ਖਰਬੂਜ਼ਾ ਗਰਮ ਹੁੰਦਾ ਹੈ, ਪਰ ਇਸ ਵਿਚ ਮੌਜੂਦ ਐਂਟੀ ਆਕਸੀਡੈਂਟਸ, ਵਿਟਾਮਿਨ ਅਤੇ ਖਣਿਜ ਤੁਹਾਨੂੰ ਹੋਰ ਬੀਮਾਰੀਆਂ ਤੋਂ ਵੀ ਬਚਾਉਣ ਵਿਚ ਸਹਾਇਤਾ ਕਰਦੇ ਹਨ। ਗਰਭ ਅਵਸਥਾ ਵਿਚ ਤਰਬੂਜ਼ ਖਾਣ ਦੇ ਬਹੁਤ ਸਾਰੇ ਫ਼ਾਇਦੇ ਹਨ। ਇਸ ਤੋਂ ਇਲਾਵਾ ਇਸ ਦੀ ਵਰਤੋਂ ਸੁੰਦਰਤਾ ਵਧਾਉਣ ਲਈ ਵੀ ਕੀਤੀ ਜਾਂਦੀ ਹੈ। 

ਆਉ ਦਸਦੇ ਹਾਂ ਖਰਬੂਜ਼ਾ ਖਾਣ ਦੇ ਫ਼ਾਇਦਿਆਂ ਬਾਰੇ :
ਖਰਬੂਜ਼ੇ ਦਾ ਸੇਵਨ ਕਰਨ ਨਾਲ ਭਾਰ ਨਿਯੰਤਰਣ ਵਿਚ ਰਹਿੰਦਾ ਹੈ। ਨਾਲ ਹੀ ਇਹ ਪੇਟ ਨੂੰ ਪੂਰਾ ਭਰਿਆ ਰਖਦਾ ਹੈ, ਜਿਸ ਨਾਲ ਤੁਸੀਂ ਜ਼ਿਆਦਾ ਖਾਣੇ ਤੋਂ ਬਚ ਸਕਦੇ ਹੋ। ਸਿਰਫ਼ ਇਹ ਹੀ ਨਹੀਂ ਦਿਨ ਭਰ ਊਰਜਾ ਸਰੀਰ ਵਿਚ ਵੀ ਰਹਿੰਦੀ ਹੈ। ਤਰਬੂਜ਼ ਦਾ ਸੇਵਨ ਸ਼ੂਗਰ ਨੂੰ ਕੰਟਰੋਲ ਕਰਦਾ ਹੈ।

ਖਰਬੂਜ਼ੇ ਵਿਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਹੁੰਦੇ ਹਨ, ਜੋ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦਗਾਰ ਹੁੰਦੇ ਹਨ। ਇਸ ਨੂੰ ਖਾਣ ਨਾਲ ਅੱਖਾਂ ਦੇ ਰੈਟਿਨਾ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਅੱਖਾਂ ਲੰਮੇ ਸਮੇਂ ਤਕ ਠੀਕ ਰਹਿੰਦੀਆਂ ਹਨ। ਇਸ ਵਿਚ ਮੌਜੂਦ ਐਡੀਨੋਸਾਈਨ ਸਰੀਰ ਵਿਚਲੇ ਖ਼ੂਨ ਨੂੰ ਪਤਲਾ ਕਰ ਦਿੰਦਾ ਹੈ ਅਤੇ ਨਾਲ ਹੀ ਖ਼ੂਨ ਨੂੰ ਸੰਘਣਾ ਹੋਣ ਤੋਂ ਰੋਕਦਾ ਹੈ।

ਇਸ ਨਾਲ  ਕੈਲੇਸਟਰੋਲ ਵੀ ਨਿਯੰਤਰਣ ਵਿਚ ਰਹਿੰਦਾ ਹੈ ਜਿਸ ਨਾਲ ਤੁਸੀਂ ਦਿਲ ਦਾ ਦੌਰਾ ਅਤੇ ਸਟਰੋਕ ਵਰਗੀਆਂ ਸਮੱਸਿਆਵਾਂ ਤੋਂ ਬਚੇ ਰਹਿੰਦੇ ਹੋ। ਵਿਟਾਮਿਨ ਸੀ ਨਾਲ ਭਰਪੂਰ ਹੋਣ ਕਾਰਨ ਇਸ ਦਾ ਸੇਵਨ ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ। ਇਸ ਨਾਲ ਹੀ ਤੁਸੀਂ ਜੋੜਾਂ ਅਤੇ ਗਠੀਆ ਵਰਗੀਆਂ ਸਮੱਸਿਆਵਾਂ ਤੋਂ ਵੀ ਬਚ ਸਕਦੇ ਹੋ। ਜੇ ਤੁਸੀਂ ਤਰਬੂਜ਼ ਨੂੰ ਪਸੰਦ ਨਹੀਂ ਕਰਦੇ ਤਾਂ ਤੁਸੀਂ ਤਰਬੂਜ਼ ਦੇ ਸ਼ੇਕ ਬਣਾ ਕੇ ਪੀ ਸਕਦੇ ਹੋ।
 

​(For more Punjabi news apart from 'Melon is very beneficial for Health' , stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab 'ਚ ਆ ਗਿਆ Toofan ! ਤੇਜ਼ ਹਨ੍ਹੇਰੀ ਨਾਲ ਉੱਡ ਰਹੀ ਧੂੜ, ਅਸਮਾਨ 'ਚ ਛਾਏ ਕਾਲੇ ਬੱਦਲ

22 May 2025 1:55 PM

SKM ਗੈਰ-ਰਾਜਨੀਤਿਕ ਦੇ ਆਗੂਆਂ 'ਤੇ ਇਲਜ਼ਾਮ ਲਾਉਣ ਨੂੰ ਲੈ ਕੇ Dallewal ਨਾਲ ਖ਼ਾਸ ਗੱਲਬਾਤ

22 May 2025 1:53 PM

Jaspreet ਦੇ Encounter 'ਤੇ ਮਾਪੇ ਖੁੱਲ੍ਹ ਕੇ ਬੋਲੇ, ਹੁਣ ਕਿਸ 'ਤੇ ਲਾਏ ਇਲਜ਼ਾਮ ? ਦੇਖੋ Interview

21 May 2025 3:27 PM

ਹੁਕਮਨਾਮੇ ਹਿੰਦੂ ਪਰਿਵਾਰਾਂ ਤੇ ਮੁਸਲਮਾਨਾਂ ਨੇ ਵੀ ਮੰਨੇ, ਇਨ੍ਹਾਂ ਨੇ ਨਹੀਂ ਮੰਨੇ, Gurpartap Singh Wadala

21 May 2025 3:27 PM

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM
Advertisement