ਅਨਾਰ ਦੇ ਦਾਣੇ ਅਤੇ ਜੂਸ ਦੋਵੇਂ ਸਿਹਤ ਲਈ ਹਨ ਬਹੁਤ ਫ਼ਾਇਦੇਮੰਦ
Published : Jul 22, 2022, 6:56 pm IST
Updated : Jul 22, 2022, 6:56 pm IST
SHARE ARTICLE
 pomegranate seeds
pomegranate seeds

ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ।

 

ਮੁਹਾਲੀ: ਅਨਾਰ ਖਾਣਾ ਸੱਭ ਨੂੰ ਬਹੁਤ ਪਸੰਦ ਹੁੰਦਾ ਹੈ ਜਿਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਅਨਾਰ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਅਨਾਰ ਖਾਣ ਨਾਲ ਭੁੱਖ ਵੀ ਲਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:

 

PomegranatePomegranate

ਸ਼ੂਗਰ ਦੇ ਮਰੀਜ਼ਾਂ ਲਈ : ਸ਼ੂਗਰ ਦੇ ਮਰੀਜ਼ਾਂ ਨੂੰ ਲਗਦਾ ਹੈ ਕਿ ਅਨਾਰ ਵਿਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ਵਿਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।

 

 

Pomegranate juicePomegranate juice
 pomegranate seeds 

ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ: ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੂਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ।

 

 

PomegranatePomegranate

ਮੋਟਾਪਾ ਕਰੇ ਕਾਬੂ: ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ। ਕੈਂਸਰ ਤੋਂ ਬਚਾਅ: ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ਵਿਚ ਪੀ.ਐਸ.ਏ.ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ਵਿਚ ਮਦਦ ਮਿਲਦੀ ਹੈ। ਜੋੜਾਂ ਵਿਚ ਦਰਦ ਤੋਂ ਰਾਹਤ: ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।

ਖ਼ੂਨ ਦੇ ਥੱਕੇ ਬਣਨਾ: ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ। ਐਂਟੀ-ਏਜਿੰਗ ਗੁਣ: ਅਨਾਰ ਵਿਚ ਜ਼ਿਆਦਾ ਮਾਤਰਾ ਵਿਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ਵਿਚ ਮਦਦ ਕਰਦਾ ਹੈ।

ਗਰਭ ਅਵਸਥਾ ਵਿਚ ਫ਼ਾਇਦੇਮੰਦ: ਇਸ ਵਿਚ ਵਿਟਾਮਿਨ, ਮਿਨਰਲਜ਼ ਅਤੇ ਫਾਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ ਵਿਚ ਪਲ ਰਹੇ ਬੱਚੇ ਅਤੇ ਮਾਂ ਲਈ ਫ਼ਾਇਦੇਮੰਦ ਹੈ।  ਕੈਲੇਸਟਰੋਲ ਲੈਵਲ ਨੂੰ ਕਰੇ ਕੰਟਰੋਲ: ਅਨਾਰ ਖਾਣ ਨਾਲ ਸਰੀਰ ਵਿਚ ਕੈਲੇਸਟਰੋਲ ਲੈਵਲ ਨਹੀਂ ਵਧਦਾ।  ਟੈਨਸ਼ਨ ਤੋਂ ਰਖਦਾ ਹੈ ਦੂਰ: ਜੇਕਰ ਤੁਹਾਨੂੰ ਵੀ ਦਫ਼ਤਰੀ ਕੰਮਾਂ ਕਾਰਨ ਅਕਸਰ ਤਣਾਅ ਜਾਂ ਟੈਨਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਉ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement