ਮੋਟਾਪਾ ਘਟਾਉਣ ਵਿਚ ਸਹਾਇਤਾ ਕਰਦਾ ਹੈ ਨਿੰਮ ਦਾ ਜੂਸ
Published : Sep 22, 2022, 4:36 pm IST
Updated : Sep 22, 2022, 4:36 pm IST
SHARE ARTICLE
Neem juice helps in reducing obesity
Neem juice helps in reducing obesity

ਨਿਯਮਿਤ ਨਿੰਮ ਦਾ ਜੂਸ ਪੀਣ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਨਹੀਂ ਰਹਿੰਦਾ।

 

ਮੁਹਾਲੀ: ਨਿੰਮ ਦੇ ਪੱਤਿਆਂ ਤੋਂ ਤਿਆਰ ਜੂਸ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਬੁਢੇਪਾ-ਰੋਕੂ ਅਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਨਿੰਮ ਭਾਰ ਕੰਟਰੋਲ ਕਰਨ ਵਿਚ ਸਹਾਇਤਾ ਕਰਦਾ ਹੈ ਅਤੇ ਇਮਿਊਨਿਟੀ ਨੂੰ ਵਧਾਉਣ ਵਿਚ ਵੀ ਮਦਦ ਕਰਦਾ ਹੈ। ਅਜਿਹੇ ਵਿਚ ਕੋਰੋਨਾ ਵਾਇਰਸ ਅਤੇ ਹੋਰ ਬੀਮਾਰੀਆਂ ਦੇ ਫੈਲਣ ਦਾ ਜੋਖਮ ਕਈ ਗੁਣਾਂ ਘਟਾਇਆ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਦਸਾਂਗੇ ਨਿੰਮ ਦਾ ਜੂਸ ਪੀਣ ਦੇ ਫ਼ਾਇਦਿਆਂ ਬਾਰੇ:

 ਜੋ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਹਨ ਉਨ੍ਹਾਂ ਨੂੰ ਨਿੰਮ ਦੇ ਜੂਸ ਨੂੰ ਅਪਣੀ ਡਾਈਟ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨੂੰ ਪੀਣ ਨਾਲ ਤੇਜ਼ੀ ਨਾਲ ਭਾਰ ਘਟੇਗਾ ਜਿਸ ਦੇ ਨਤੀਜੇ ਵਜੋਂ ਸਰੀਰ ਸੁਡੋਲ ਬਣ ਜਾਂਦਾ ਹੈ। ਨਿੰਮ ਦੇ ਜੂਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਪੇਟ, ਪੱਟ, ਪਿੱਠ ਦੇ ਆਲੇ-ਦੁਆਲੇ ਜਮ੍ਹਾਂ ਚਰਬੀ ਨੂੰ ਘਟਾਉਣ ਵਿਚ ਸਹਾਇਤਾ ਮਿਲਦੀ ਹੈ। 

ਨਿਯਮਿਤ ਨਿੰਮ ਦਾ ਜੂਸ ਪੀਣ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਨਹੀਂ ਰਹਿੰਦਾ। ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਜੂਸ ਪੀਣ ਨਾਲ ਇਮਿਊਨਟੀ ਬੂਸਟ ਹੋ ਕੇ ਬੀਮਾਰੀਆਂ ਦਾ ਬਚਾਅ ਰਹੇਗਾ।  ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਪ੍ਰੇਸ਼ਾਨੀ ਹੁੰਦੀ ਹੈ।

ਅਜਿਹੇ ਵਿਚ ਤੁਸੀਂ ਪੋਸ਼ਣ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਨਿੰਮ ਦੇ ਜੂਸ ਦੇ 1-2 ਘੁੱਟ ਬੱਚਿਆਂ ਨੂੰ ਪਿਲਾ ਸਕਦੇ ਹੋ। ਇਸ ਨਾਲ ਪੇਟ ਵਿਚ ਮੌਜੂਦ ਕੀੜੇ ਮਰਨ ਨਾਲ ਵਧੀਆ ਵਿਕਾਸ ਵਿਚ ਸਹਾਇਤਾ ਮਿਲੇਗੀ।  ਨਿੰਮ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਖ਼ੂਨ ਨੂੰ ਸਾਫ਼ ਕਰਨ ਵਿਚ ਮਦਦ ਕਰਦੇ ਹਨ। ਅਜਿਹੇ ਵਿਚ ਦਾਗ-ਧੱਬੇ, ਝੁਰੜੀਆਂ ਆਦਿ ਦੀ ਸਮੱਸਿਆ ਦੂਰ ਹੋ ਕੇ ਬੇਦਾਗ ਅਤੇ ਗਲੋਇੰਗ ਚਮੜੀ ਮਿਲਦੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement