Health News: ਗੈਸ ਵਰਗੀਆਂ ਬੀਮਾਰੀਆਂ ਲਈ ਵਰਦਾਨ ਹੈ ਗੁੜ ਵਾਲਾ ਪਾਣੀ
Published : Sep 22, 2025, 6:24 am IST
Updated : Sep 22, 2025, 9:56 am IST
SHARE ARTICLE
Jaggery water is a boon for diseases like gas Health News
Jaggery water is a boon for diseases like gas Health News

Health News: ਜੇਕਰ ਤੁਹਾਨੂੰ ਕਬਜ਼, ਗੈਸ ਅਤੇ ਢਿੱਡ ਦਰਦ ਦੀਆਂ ਸਮੱਸਿਆਵਾਂ ਰਹਿੰਦੀਆਂ ਹਨ ਤਾਂ ਰੋਜ਼ਾਨਾ ਸਵੇਰੇ ਇਕ ਗਲਾਸ ਗੁੜ ਵਾਲਾ ਪਾਣੀ ਪੀਉ।

Jaggery water is a boon for diseases like gas Health News: ਗੁੜ ਅਜਿਹੀ ਚੀਜ਼ ਹੈ ਜਿਸ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ। ਗੁੜ ਸਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮਿਲਣ ਵਾਲੇ ਖਣਿਜ ਪਦਾਰਥ ਅਤੇ ਪੋਸ਼ਕ ਤੱਤ ਲਾਲ ਰਕਤ ਕੋਸ਼ਿਕਾਵਾਂ ਨੂੰ ਵਧਾਉਣ ਵਿਚ ਸਹਾਇਕ ਹੁੰਦੇ ਹਨ। ਗੁੜ ਵਾਲਾ ਪਾਣੀ ਪੀਣ ਨਾਲ ਖ਼ੂਨ ਦੀ ਘਾਟ ਕਦੇ ਨਹੀਂ ਹੁੰਦੀ ਅਤੇ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਰੋਜ਼ਾਨਾ ਸਵੇਰੇ ਗਰਮ ਪਾਣੀ ਵਿਚ ਗੁੜ ਮਿਲਾ ਕੇ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਆਉ ਜਾਣਦੇ ਹਾਂ ਇਨ੍ਹਾਂ ਫ਼ਾਇਦਿਆਂ ਬਾਰੇ :

ਜੇਕਰ ਤੁਹਾਨੂੰ ਕਬਜ਼, ਗੈਸ ਅਤੇ ਢਿੱਡ ਦਰਦ ਦੀਆਂ ਸਮੱਸਿਆਵਾਂ ਰਹਿੰਦੀਆਂ ਹਨ ਤਾਂ ਰੋਜ਼ਾਨਾ ਸਵੇਰੇ ਇਕ ਗਲਾਸ ਗੁੜ ਵਾਲਾ ਪਾਣੀ ਪੀਉ। ਇਸ ਵਿਚ ਤੁਸੀਂ ਜ਼ੀਰਾ ਮਿਲਾ ਕੇ ਵੀ ਪੀ ਸਕਦੇ ਹੋ। ਸਰਦੀਆਂ ਵਿਚ ਜੋੜਾਂ ਦਾ ਦਰਦ ਹੋਣਾ ਇਕ ਆਮ ਗੱਲ ਹੈ। ਰੋਜ਼ਾਨਾ ਇਕ ਗਲਾਸ ਪਾਣੀ ਵਿਚ ਗੁੜ ਮਿਲਾ ਕੇ ਪੀਣ ਨਾਲ ਪਿੱਠ ਦਰਦ, ਕਮਰ ਦਰਦ ਤੋਂ ਆਰਾਮ ਮਿਲਦਾ ਹੈ। ਮੋਟਾਪਾ ਘੱਟ ਕਰਨ ਲਈ ਰੋਜ਼ਾਨਾ 1 ਗਲਾਸ ਪਾਣੀ ਵਿਚ ਗੁੜ ਪਾ ਕੇ ਉਸ ਨੂੰ ਚੰਗੀ ਤਰ੍ਹਾਂ ਉਬਾਲੋ। ਇਸ ਪਾਣੀ ਦਾ ਸੇਵਨ ਕਰਨ ਨਾਲ ਸਰੀਰ ਦੀ ਫ਼ਾਲਤੂ ਚਰਬੀ ਨਿਕਲ ਜਾਂਦੀ ਹੈ।

ਤੁਸੀਂ ਗੁੜ ਦੀ ਚਾਹ ਵੀ ਬਣਾ ਕੇ ਪੀ ਸਕਦੇ ਹੋ। ਕਈ ਵਾਰ ਖ਼ੂਨ ਵਿਚ ਕੱੁਝ ਮਾੜੇ ਤੱਤ ਆ ਜਾਂਦੇ ਹਨ, ਜਿਨ੍ਹਾਂ ਨੂੰ ਸਰੀਰ ਵਿਚੋਂ ਬਾਹਰ ਕਢਣਾ ਜ਼ਰੂਰੀ ਹੁੰਦਾ ਹੈ। ਇਹ ਮਾੜੇ ਤੱਤ ਬਾਹਰ ਕੱਢਣ ਲਈ ਗੁੜ ਦਾ ਪਾਣੀ ਬਹੁਤ ਫ਼ਾਇਦੇਮੰਦ ਹੈ। ਗੁੜ ਮੈਗਨੀਸ਼ੀਅਮ, ਵਿਟਾਮਿਨ ਬੀ1, ਬੀ6, ਸੀ ਦਾ ਇਕ ਸ਼ਾਨਦਾਰ ਸਰੋਤ ਹੈ ਅਤੇ ਐਂਟੀਆਕਸੀਡੈਂਟਸ ਅਤੇ ਜ਼ਿੰਕ, ਸੇਲੇਨਿਅਮ ਵਰਗੇ ਖਣਿਜਾਂ ਨਾਲ ਭਰਪੂਰ ਹੈ। ਇਸ ਲਈ ਜੇਕਰ ਤੁਸੀਂ ਸਵੇਰੇ ਖ਼ਾਲੀ ਢਿੱਡ ਗੁੜ ਦਾ ਪਾਣੀ ਪੀਂਦੇ ਹੋ, ਤਾਂ ਇਹ ਤੁਹਾਡੇ ਮੇਟਾਬੋਲਿਜ਼ਮ ਨੂੰ ਸੁਧਾਰਦਾ ਹੈ ਅਤੇ ਪ੍ਰਤੀਰੋਧਕ ਸ਼ਕਤੀ ਵਧਾਉਂਦਾ ਹੈ।

ਜੇਕਰ ਤੁਹਾਡਾ ਹੀਮੋਗਲੋਬਿਨ ਘੱਟ ਹੈ ਤਾਂ ਪੁਰਾਣੇ ਸਮੇਂ ਤੋਂ ਹੀ ਗੁੜ ਦਾ ਸੇਵਨ ਕਰਨ ਦੀ ਸਲਾਹ ਦਿਤੀ ਜਾਂਦੀ ਸੀ। ਇਹ ਆਇਰਨ ਅਤੇ ਫ਼ੋਲੇਟ ਨਾਲ ਭਰਪੂਰ ਹੁੰਦਾ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਸਰੀਰ ਵਿਚ ਆਰ. ਬੀ. ਸੀ. ਦੀ ਗਿਣਤੀ ਚੰਗੀ ਤਰ੍ਹਾਂ ਬਣਾਈ ਰੱਖੀ ਜਾਂਦੀ ਹੈ। ਭਾਵੇਂ ਗਰਭਵਤੀ ਔਰਤ ਹੋਵੇ ਜਾਂ ਅਨੀਮੀਆ ਵਾਲਾ ਵਿਅਕਤੀ ਗਰਮ ਪਾਣੀ ਵਿਚ ਗੁੜ ਮਿਲਾ ਕੇ ਪੀਣ ਨਾਲ ਸਰੀਰ ਵਿਚ ਹੀਮੋਗਲੋਬਿਨ ਦਾ ਪੱਧਰ ਵਧਦਾ ਹੈ।   

(For more news apart from “Jaggery water is a boon for diseases like gas Health News, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement