ਖ਼ੂਨ ਦੀ ਘਾਟ ਪੂਰੀ ਕਰਦਾ ਹੈ ਸੀਤਾਫਲ
Published : Oct 22, 2023, 9:22 am IST
Updated : Oct 22, 2023, 9:22 am IST
SHARE ARTICLE
Sitafal completes the lack of blood
Sitafal completes the lack of blood

-ਸੀਤਾਫਲ ’ਚ ਪੋਟਾਸ਼ੀਅਮ, ਮੈਗਨੀਸ਼ੀਅਮ ਹੋਣ ਕਰਕੇ ਕੈਲੇਸਟਰੋਲ ਕੰਟਰੋਲ ’ਚ ਰਹਿੰਦਾ ਹੈ

ਸੀਤਾਫਲ ’ਚ ਵਿਟਾਮਿਨ ਏ, ਸੀ, ਫ਼ਾਈਬਰ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਕੈਲਸ਼ੀਅਮ, ਐਂਟੀ-ਆਕਸੀਡੈਂਟਜ਼, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਅਜਿਹੇ ’ਚ ਇਸ ਦੀ ਵਰਤੋਂ ਖ਼ੂਨ ਦੀ ਘਾਟ ਪੂਰੀ ਹੋਣ ਨਾਲ ਕੈਲੇਸਟਰੋਲ ਵੀ ਕੰਟਰੋਲ ’ਚ ਰਹਿੰਦਾ ਹੈ।

ਅਜਿਹੇ ’ਚ ਦਿਲ ਨੂੰ ਸਿਹਤਮੰਦ ਰੱਖਣ ’ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਗਰਭ ਅਵਸਥਾ ’ਚ ਇਸ ਦੀ ਵਰਤੋਂ ਕਰਨ ਨਾਲ ਬੱਚੇ ਦਾ ਸਰੀਰਕ ਅਤੇ ਮਾਨਸਕ ਵਿਕਾਸ ਬਿਹਤਰ ਤਰੀਕੇ ਨਾਲ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਸੀਤਾਫਲ ਖਾਣ ਨਾਲ ਮਿਲਣ ਵਾਲੇ ਫ਼ਾਇਦਿਆਂ ਬਾਰੇ ਦਸਾਂਗੇ:

-ਸੀਤਾਫਲ ’ਚ ਪੋਟਾਸ਼ੀਅਮ, ਮੈਗਨੀਸ਼ੀਅਮ ਹੋਣ ਕਰਕੇ ਕੈਲੇਸਟਰੋਲ ਕੰਟਰੋਲ ’ਚ ਰਹਿੰਦਾ ਹੈ। ਅਜਿਹੇ ’ਚ ਦਿਲ ਸਿਹਤਮੰਦ ਰਹਿਣ ਨਾਲ ਦਿਲ ਦਾ ਦੌਰਾ ਆਉਣ ਅਤੇ ਇਸ ਨਾਲ ਜੁੜੀਆਂ ਹੋਰ ਸਮੱਸਿਆਵਾਂ ਦਾ ਖ਼ਤਰਾ ਘੱਟ ਰਹਿੰਦਾ ਹੈ। 

-ਸੀਤਾਫਲ ਵਿਟਾਮਿਨ ਏ, ਬੀ6, ਸੀ, ਫ਼ਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ ’ਚ ਇਸ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਨਾਲ ਮੌਸਮੀ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਅੱਜਕਲ ਦੁਨੀਆਂ ਭਰ ’ਚ ਫੈਲੇ ਕੋਰੋਨਾ ਵਾਇਰਸ ਤੋਂ ਬਚਣ ਲਈ ਅਪਣੀ ਖ਼ੁਰਾਕ ’ਚ ਸੀਤਾਫ਼ਲ ਨੂੰ ਸ਼ਾਮਲ ਕਰਨਾ ਬਿਹਤਰ ਤਰੀਕਾ ਹੈ।

-ਇਸ ਦੀ ਵਰਤੋਂ ਨਾਲ ਟਾਈਪ-2 ਸ਼ੂਗਰ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਨਾਲ ਹੀ ਘੱਟ ਬੀ.ਪੀ. ਦੀ ਪ੍ਰੇਸ਼ਾਨੀ ਨੂੰ ਦੂਰ ਕਰਨ ’ਚ ਵੀ ਮਦਦ ਮਿਲਦੀ ਹੈ। 

-ਆਇਰਨ ਨਾਲ ਭਰਪੂਰ ਇਸ ਫੱਲ ਦੀ ਵਰਤੋਂ ਕਰਨੀ ਫ਼ਾਇਦੇਮੰਦ ਹੁੰਦੀ ਹੈ। ਅਜਿਹੇ ’ਚ ਅਮੀਨੀਆ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਨੂੰ ਅਪਣੀ ਰੋਜ਼ ਦੀ ਖ਼ੁਰਾਕ ’ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਖ਼ੂਨ ਦੀ ਘਾਟ ਪੂਰੀ ਹੋਣ ਨਾਲ ਥਕਾਵਟ, ਕਮਜ਼ੋਰੀ ਅਤੇ ਸੁਸਤੀ ਤੋਂ ਵੀ ਰਾਹਤ ਮਿਲਦੀ ਹੈ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement