ਹਫ਼ਤੇ 'ਚ ਇਕ ਵਾਰ ਜ਼ਰੂਰ ਬਣਾਓ ਕੜੀ, ਸਿਹਤ ਨੂੰ ਹੋਣਗੇ ਕਈ ਫਾਇਦੇ 
Published : Apr 23, 2020, 3:40 pm IST
Updated : Apr 23, 2020, 3:40 pm IST
SHARE ARTICLE
File Photo
File Photo

ਗਰਭਵਤੀ ਔਰਤਾਂ ਨੂੰ ਆਪਣੀ ਖੁਰਾਕ ‘ਚ ਕੜੀ ਜ਼ਰੂਰ ਸ਼ਾਮਲ ਕਰਨੀ ਚਾਹੀਦੀ ਹੈ।

ਹਰ ਕੋਈ ਵੇਸਣ ਦੀ ਕੜੀ ਖਾਣਾ ਪਸੰਦ ਕਰਦਾ ਹੈ। ਇਸ ਨੂੰ ਤਿਉਹਾਰਾਂ ‘ਚ ਪ੍ਰਸ਼ਾਦ ਦੇ ਤੌਰ ‘ਤੇ ਖਾਧਾ ਜਾਂਦਾ ਹੈ। ਇਹ ਖਾਣੇ ਨੂੰ ਹੋਰ ਵੀ ਸਵਾਦ ਬਣਾ ਦਿੰਦੀ ਹੈ ਅਤੇ ਨਾਲ ਹੀ ਕੜੀ ਸਰੀਰ ਨੂੰ ਬਹੁਤ ਸਾਰੇ ਪੋਸ਼ਕ ਤੱਤ ਵੀ ਦਿੰਦੀ ਹੈ। ਕੜੀ ‘ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ ਆਦਿ ਗੁਣ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ। 

File photoFile photo

ਗਰਭਵਤੀ ਔਰਤਾਂ ਨੂੰ ਆਪਣੀ ਖੁਰਾਕ ‘ਚ ਕੜੀ ਜ਼ਰੂਰ ਸ਼ਾਮਲ ਕਰਨੀ ਚਾਹੀਦੀ ਹੈ। ਇਸ ‘ਚ ਕੈਲਸ਼ੀਅਮ, ਆਇਰਨ, ਵਿਟਾਮਿਨ ਬੀ 6 ਆਦਿ ਪੋਸ਼ਕ ਤੱਤ ਹੁੰਦੇ ਹਨ। ਇਸ ਸਥਿਤੀ ਵਿਚ ਇਸ ਨੂੰ ਲੈਣਾ ਬੱਚੇ ਦੇ ਵਿਕਾਸ ਵਿਚ ਸਹਾਇਤਾ ਕਰਦਾ ਹੈ। ਇਸਦੇ ਨਾਲ ਗਰਭਪਾਤ ਹੋਣ ਦੀ ਸੰਭਾਵਨਾ ਘੱਟ ਹੁੰਦੀ ਹੈ। ਕੜੀ ਬਣਾਉਣ ਲਈ ਮੁੱਖ ਤੌਰ ‘ਤੇ ਵੇਸਣ ਦਾ ਆਟਾ ਅਤੇ ਦਹੀਂ ਵਰਤੇ ਜਾਂਦੇ ਹਨ। 

Wife became PregnantPregnant

ਉਨ੍ਹਾਂ ‘ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਪ੍ਰੋਟੀਨ ਅਤੇ ਚੰਗੀ ਚਰਬੀ ਹੁੰਦੀ ਹੈ। ਇਹ ਭਾਰ ਘਟਾਉਣ ਵਿੱਚ ਸਹਾਇਤਾ ਕਰਦਾ ਹੈ। ਦਹੀਂ ਦੀ ਵਰਤੋਂ ਕੜੀ ਬਣਾਉਣ ਲਈ ਕੀਤੀ ਜਾਂਦੀ ਹੈ। ਇਹ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਦਿੰਦੀ ਹੈ। ਇਸ ਨਾਲ ਸਰੀਰ ਦਾ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ।

File photoFile photo

ਕੜੀ ‘ਚ ਵਿਟਾਮਿਨ, ਫਾਈਬਰ, ਆਇਰਨ, ਮੈਗਨੀਸ਼ੀਅਮ ਆਦਿ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਦਿਲ ਸਿਹਤਮੰਦ ਹੁੰਦਾ ਹੈ। ਇਸ ਨਾਲ, ਮਾਸਪੇਸ਼ੀਆਂ ਨੂੰ ਆਰਾਮ ਮਿਲਦਾ ਹੈ। ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ। ਇਹ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹੈ। ਇਸਦਾ ਗਲਾਈਸੈਮਿਕ ਇੰਡੈਕਸ ਘੱਟ ਹੈ ਇਸ ਲਈ ਇਹ ਸ਼ੂਗਰ ਦੇ ਪੱਧਰ ਨੂੰ ਨਿਯੰਤਰਣ ‘ਚ ਰੱਖਦਾ ਹੈ।

Location: India, Delhi, New Delhi

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement