Health News: ਕਰੇਲੇ ਦਾ ਜੂਸ ਪੀਣ ਨਾਲ ਇਮਿਊਨਿਟੀ ਹੋਵੇਗੀ ਮਜ਼ਬੂਤ
Published : May 23, 2024, 7:48 am IST
Updated : May 23, 2024, 7:49 am IST
SHARE ARTICLE
Drinking bitter gourd juice will strengthen immunity
Drinking bitter gourd juice will strengthen immunity

ਆਉ ਜਾਣਦੇ ਹਾਂ ਖ਼ਾਲੀ ਪੇਟ ਕਰੇਲੇ ਦਾ ਜੂਸ ਪੀਣ ਨਾਲ ਸਿਹਤ ਨੂੰ ਕੀ-ਕੀ ਫ਼ਾਇਦੇ ਹੁੰਦੇ ਹਨ:

Health News: ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਸਰੀਰ ਲੰਮੇ ਸਮੇਂ ਤਕ ਸਿਹਤਮੰਦ ਰਹੇ ਤਾਂ ਸਵੇਰੇ ਖ਼ਾਲੀ ਪੇਟ ਫਲਾਂ ਤੇ ਸਬਜ਼ੀਆਂ ਤੋਂ ਤਿਆਰ ਜੂਸ ਪੀਉ। ਤੁਸੀਂ ਕਰੇਲੇ ਦਾ ਜੂਸ ਮੁੱਖ ਤੌਰ ’ਤੇ ਸਵੇਰੇ ਪੀ ਸਕਦੇ ਹੋ। ਕਰੇਲੇ ਦਾ ਜੂਸ ਬਹੁਤ ਹੀ ਸਿਹਤਮੰਦ ਹੁੰਦਾ ਹੈ। ਨਾਲ ਹੀ ਇਸ ’ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ, ਜਿਸ ਨਾਲ ਤੁਹਾਡੇ ਸਰੀਰ ਦਾ ਐਨਰਜੀ ਲੈਵਲ ਠੀਕ ਰਹਿੰਦਾ ਹੈ। ਖ਼ਾਸ ਤੌਰ ’ਤੇ ਜੇਕਰ ਤੁਸੀਂ ਸਵੇਰੇ ਖ਼ਾਲੀ ਪੇਟ ਇਸ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਸਰੀਰ ਨੂੰ ਡਿਟਾਕਸ ਕਰ ਸਕਦਾ ਹੈ। ਇਸ ਤੋਂ ਇਲਾਵਾ ਖ਼ਾਲੀ ਢਿੱਡ ਕਰੇਲੇ ਦਾ ਜੂਸ ਪੀਣ ਨਾਲ ਕਈ ਫ਼ਾਇਦੇ ਹੋ ਸਕਦੇ ਹਨ।

ਆਉ ਜਾਣਦੇ ਹਾਂ ਖ਼ਾਲੀ ਪੇਟ ਕਰੇਲੇ ਦਾ ਜੂਸ ਪੀਣ ਨਾਲ ਸਿਹਤ ਨੂੰ ਕੀ-ਕੀ ਫ਼ਾਇਦੇ ਹੁੰਦੇ ਹਨ:

ਰੋਜ਼ਾਨਾ ਸਵੇਰੇ ਖ਼ਾਲੀ ਪੇਟ ਇਕ ਗਲਾਸ ਕਰੇਲੇ ਦਾ ਜੂਸ ਪੀਣ ਨਾਲ ਭਾਰ ਕਾਫ਼ੀ ਹਦ ਤਕ ਘੱਟ ਹੋ ਸਕਦਾ ਹੈ। ਦਰਅਸਲ ਕਰੇਲੇ ਦਾ ਜੂਸ ਫ਼ਾਈਬਰ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਡੇ ਮੈਟਾਬੋਲਿਜ਼ਮ ਦੀ ਤਾਕਤ ਨੂੰ ਵਧਾ ਸਕਦਾ ਹੈ। ਕਰੇਲੇ ਦੇ ਜੂਸ ਦਾ ਨਿਯਮਤ ਸੇਵਨ ਕਰਨ ਨਾਲ ਤੁਹਾਡਾ ਭਾਰ ਕੰਟਰੋਲ ਰਹਿੰਦਾ ਹੈ। ਲਿਵਰ ’ਚ ਮੌਜੂਦ ਗੰਦਗੀ ਨੂੰ ਸਾਫ਼ ਕਰਨ ਲਈ ਤੁਸੀਂ ਕਰੇਲੇ ਦਾ ਜੂਸ ਪੀ ਸਕਦੇ ਹੋ। ਇਹ ਲਿਵਰ ਦੀ ਗੰਦਗੀ ਨੂੰ ਸਾਫ਼ ਕਰਨ ’ਚ ਮਦਦ ਕਰਦਾ ਹੈ। ਨਾਲ ਹੀ ਇਹ ਲਿਵਰ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ’ਚ ਮਦਦ ਕਰ ਸਕਦਾ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਲਿਵਰ ਵਧੀਆ ਢੰਗ ਨਾਲ ਕੰਮ ਕਰੇ ਤਾਂ ਖ਼ਾਲੀ ਪੇਟ ਕਰੇਲੇ ਦਾ ਜੂਸ ਪੀਉ।

ਸਵੇਰੇ ਖ਼ਾਲੀ ਪੇਟ ਕਰੇਲੇ ਦਾ ਜੂਸ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਕੰਟਰੋਲ ’ਚ ਰਹੇਗੀ। ਦਰਅਸਲ ਕਰੇਲੇ ਦੇ ਜੂਸ ’ਚ ਪੋਟਾਸ਼ੀਅਮ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ’ਚ ਕਾਰਗਰ ਸਾਬਤ ਹੋ ਸਕਦਾ ਹੈ। ਇਸ ਤੋਂ ਇਲਾਵਾ ਕਰੇਲੇ ਦਾ ਜੂਸ ਤੁਹਾਡੇ ਸਰੀਰ ’ਚ ਮੌਜੂਦ ਖ਼ਰਾਬ ਕੈਲੇਸਟਰੋਲ ਦੇ ਪੱਧਰ ਨੂੰ ਘੱਟ ਕਰ ਸਕਦਾ ਹੈ, ਜਿਸ ਨਾਲ ਦਿਲ ਸਬੰਧੀ ਬੀਮਾਰੀਆਂ ਦੂਰ ਹੋ ਸਕਦੀਆਂ ਹਨ।

ਕਮਜ਼ੋਰ ਇਮਿਊਨਿਟੀ ਸਿਸਟਮ ਹੋਣ ਨਾਲ ਤੁਹਾਨੂੰ ਕਈ ਬੀਮਾਰੀਆਂ ਦਾ ਖ਼ਤਰਾ ਰਹਿੰਦਾ ਹੈ। ਅਜਿਹੇ ’ਚ ਕਰੇਲੇ ਦਾ ਜੂਸ ਤੁਹਾਡੇ ਸਰੀਰ ਲਈ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ। ਕਰੇਲੇ ਦੇ ਜੂਸ ਦਾ ਸੇਵਨ ਤੁਹਾਡੀ ਇਮਿਊਨਿਟੀ ਪਾਵਰ ਨੂੰ ਵਧਾ ਸਕਦਾ ਹੈ। ਦਰਅਸਲ ਕਰੇਲੇ ਦੇ ਜੂਸ ’ਚ ਵਿਟਾਮਿਨ ਸੀ ਹੁੰਦਾ ਹੈ, ਜੋ ਤੁਹਾਡੇ ਸਰੀਰ ਲਈ ਐਂਟੀ-ਆਕਸੀਡੈਂਟ ਦਾ ਕੰਮ ਕਰਦਾ ਹੈ। ਰੋਜ਼ਾਨਾ ਖ਼ਾਲੀ ਪੇਟ ਸਿਰਫ਼ 1 ਗਲਾਸ ਕਰੇਲੇ ਦਾ ਜੂਸ ਪੀਣ ਨਾਲ ਤੁਸੀਂ ਇਮਿਊਨਿਟੀ ਨੂੰ ਮਜ਼ਬੂਤ ਕਰ ਸਕਦੇ ਹੋ।

 (For more Punjabi news apart from Drinking bitter gourd juice will strengthen immunity, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement