
ਤੁਸੀਂ ਗਰੀਨ ਟੀ, ਹਰਬਲ ਟੀ, ਲੈਮਨ ਟੀ ਵਰਗੀਆਂ ਕਈ ਤਰ੍ਹਾਂ ਦੀ ਚਾਹ ਦੇ ਫਾਇਦਿਆਂ ਬਾਰੇ ਸੁਣਿਆ ਹੋਵੇਗਾ
ਚੰਡੀਗੜ੍ਹ: ਤੁਸੀਂ ਗਰੀਨ ਟੀ, ਹਰਬਲ ਟੀ, ਲੈਮਨ ਟੀ ਵਰਗੀਆਂ ਕਈ ਤਰ੍ਹਾਂ ਦੀ ਚਾਹ ਦੇ ਫਾਇਦਿਆਂ ਬਾਰੇ ਸੁਣਿਆ ਹੋਵੇਗਾ ਪਰ ਕੀ ਤੁਸੀਂ ਜਾਣਦੇ ਹੋ ਕਿ ਸੌਂਫ ਦੀ ਚਾਹ ਦੇ ਵੀ ਕਈ ਫਾਇਦੇ ਹਨ। ਆਓ ਜਾਣਦੇ ਹਾਂ ਸੌਂਫ ਦੀ ਚਾਹ ਦੇ ਫਾਇਦਿਆਂ ਬਾਰੇ। ਭੋਜਨ ਤੋਂ ਤੁਰੰਤ ਬਾਅਦ ਖਾਧੀ ਜਾਣ ਵਾਲੀ ਸੌਂਫ ਨਾਲ ਆਸਾਨੀ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ।
Fennel Tea
ਜਿੱਥੇ ਇਹ ਪਾਚਨ ਕਿਰਿਆ ਨੂੰ ਠੀਕ ਰੱਖਦੀ ਹੈ। ਉੱਥੇ ਹੀ ਇਹ ਮੈਟਾਬਾਲੀਜ਼ਮ ਬੂਸਟਰ ਵੀ ਹੈ। ਇਸ ਨਾਲ ਫਾਲਤੂ ਚਰਬੀ ਨੂੰ ਵਧਣ ਤੋਂ ਰੋਕਿਆ ਜਾਂ ਸਕਦਾ ਹੈ। ਸੌਂਫ ਦੀ ਚਾਹ ਲੀਵਰ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੈ। ਸਿਹਤਮੰਦ ਲੀਵਰ ਨਾਲ ਕੌਲੇਸਟਰੋਲ ਕੰਟਰੋਲ ਰਹਿੰਦਾ ਹੈ। ਸੌਂਫ ਦੀ ਚਾਹ ਦਿਲ ਦੀਆਂ ਬਿਮਾਰੀਆਂ ਲਈ ਵੀ ਲਾਭਦਾਇਕ ਹੁੰਦੀ ਹੈ। ਇਹ ਬਲੱਡ ਪ੍ਰੈੱਸ਼ਰ ਨੂੰ ਵੀ ਕੰਟਰੋਲ 'ਚ ਰੱਖਦੀ ਹੈ।
Fennel Tea
ਸੌਂਫ 'ਚ ਵਿਟਾਮਿਨ ਸੀ ਹੁੰਦਾ ਹੈ ਜੋ ਕਿ ਅੱਖਾਂ ਦੀ ਰੋਸ਼ਨੀ ਲਈ ਬਹੁਤ ਚੰਗਾ ਹੁੰਦਾ ਹੈ। ਸੌਂਫ ਦੇ ਪਾਣੀ ਨਾਲ ਅੱਖਾਂ ਧੌਣਾ ਕਾਫੀ ਫਾਇਦੇਮੰਦ ਹੁੰਦਾ ਹੈ। ਸੌਂਫ ਦੀ ਚਾਹ 'ਚ ਵਿਟਾਮਿਨ ਸੀ ਅਤੇ ਪੋਟਾਸ਼ੀਅਮ ਵਧੇਰੀ ਮਾਤਰਾ 'ਚ ਹੁੰਦਾ ਹੈ ਜੋ ਕਿ ਸ਼ੂਗਰ ਨਾਲ ਲੜ੍ਹਨ 'ਚ ਮਦਦ ਕਰਦਾ ਹੈ।
Fennel Tea
ਇਹ ਬਲੱਡ ਸ਼ੂਗਰ ਪੱਧਰ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਸੌਂਫ ਦੀ ਚਾਹ 'ਚ ਕਈ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਕੈਂਸਰ ਤੋਂ ਬਚਾਉਂਦੇ ਹਨ। ਸੌਂਫ ਬ੍ਰੈਸਟ ਕੈਂਸਰ, ਲੀਵਰ ਕੈਂਸਰ ਅਤੇ ਕੋਲਨ ਕੈਂਸਰ ਦੇ ਸੈੱਲਾਂ ਨੂੰ ਮਾਰਨ 'ਚ ਮਦਦ ਕਰਦੀ ਹੈ।