ਖ਼ਰਾਬ ਕੈਲੇਸਟਰੋਲ ਨੂੰ ਘੱਟ ਕਰਨ ਵਿਚ ਫ਼ਾਇਦੇਮੰਦ ਹੈ ਸੂਜੀ ਦਾ ਸੇਵਨ
Published : Sep 23, 2022, 9:00 am IST
Updated : Sep 23, 2022, 9:02 am IST
SHARE ARTICLE
 Consumption of semolina is beneficial in reducing bad cholesterol
Consumption of semolina is beneficial in reducing bad cholesterol

ਸੂਜੀ ਵਿਚ ਵਿਟਾਮਿਨ ਬੀ3 ਵੀ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ ਜਿਸ ਨੂੰ ਨਿਆਸੀਨ ਵੀ ਕਿਹਾ ਜਾਂਦਾ ਹੈ

 

ਸੂਜੀ ਮਿਠਾਈਆਂ ਵਿਚ ਵਰਤੀ ਜਾਣ ਵਾਲੀ ਇਕ ਜ਼ਰੂਰੀ ਸਮੱਗਰੀ ਹੈ, ਜੋ ਨਾ ਸਿਰਫ਼ ਪਕਵਾਨ ਦੇ ਸਵਾਦ ਅਤੇ ਬਣਤਰ ਨੂੰ ਵਧਾਉਂਦੀ ਹੈ ਬਲਕਿ ਕਈ ਸਿਹਤ ਲਾਭ ਵੀ ਪ੍ਰਦਾਨ ਕਰਦੀ ਹੈ। ਸੂਜੀ ਅਸਲ ਵਿਚ ਕਣਕ ਦੇ ਛਿਲਕਿਆਂ ਨੂੰ ਬਾਰੀਕ ਪੀਸ ਕੇ ਤਿਆਰ ਕੀਤੀ ਜਾਂਦੀ ਹੈ। ਇਸ ਵਿਚ ਮੌਜੂਦ ਮਿਨਰਲਜ਼ ਅਤੇ ਵਿਟਾਮਿਨ ਸਾਡੇ ਸਰੀਰ ਨੂੰ ਕਿਵੇਂ ਲਾਭ ਪਹੁੰਚਾਉਂਦੇ ਹਨ ਆਉ ਜਾਣਦੇ ਹਾਂ ਇਸ ਬਾਰੇ:

ਸੂਜੀ ਵਿਚ ਵਿਟਾਮਿਨ ਬੀ3 ਵੀ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ ਜਿਸ ਨੂੰ ਨਿਆਸੀਨ ਵੀ ਕਿਹਾ ਜਾਂਦਾ ਹੈ। ਸਿਹਤ ਮਾਹਰਾਂ ਅਨੁਸਾਰ ਨਿਆਸੀਨ ਦੀ ਲੋੜੀਂਦੀ ਮਾਤਰਾ ਨਾਲ ਖ਼ਰਾਬ ਕੈਲੇਸਟਰੋਲ ਨੂੰ ਆਸਾਨੀ ਨਾਲ ਘਟਾਇਆ ਜਾ ਸਕਦਾ ਹੈ। ਫ਼ਾਈਬਰ ਨਾਲ ਭਰਪੂਰ ਭੋਜਨ ਭਾਰ ਘਟਾਉਣ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਨ੍ਹਾਂ ਦੇ ਸੇਵਨ ਨਾਲ ਪੇਟ ਲੰਬੇ ਸਮੇਂ ਤਕ ਭਰਿਆ ਰਹਿੰਦਾ ਹੈ ਜਿਸ ਨਾਲ ਜ਼ਿਆਦਾ ਖਾਣ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਸੂਜੀ ਵਿਚ ਫ਼ਾਈਬਰ ਤੱਤ ਹੁੰਦਾ ਹੈ, ਇਸ ਲਈ ਤੁਹਾਨੂੰ ਨਾਸ਼ਤੇ ਵਿਚ ਉਪਮਾ, ਐਪੀ, ਚੀਲਾ ਵਰਗੇ ਵਿਕਲਪ ਸ਼ਾਮਲ ਕਰਨੇ ਚਾਹੀਦੇ ਹਨ। ਇਹ ਸਿਹਤਮੰਦ ਰਹਿਣ ਦੇ ਨਾਲ-ਨਾਲ ਭਾਰ ਨੂੰ ਵੀ ਕੰਟਰੋਲ ਵਿਚ ਰੱਖਣਗੇ।

ਸੂਜੀ ਵਿਚ ਆਇਰਨ ਵੀ ਮੌਜੂਦ ਹੁੰਦਾ ਹੈ। ਆਇਰਨ ਦੀ ਕਮੀ ਅਨੀਮੀਆ (ਖ਼ੂਨ ਦੀ ਕਮੀ) ਦਾ ਕਾਰਨ ਬਣ ਸਕਦੀ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਸਰੀਰਕ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਤੋਂ ਬਚਣ ਲਈ ਸੂਜੀ ਨੂੰ ਅਪਣੀ ਡਾਈਟ ਦਾ ਹਿੱਸਾ ਬਣਾਉ। ਜਿਵੇਂ ਕਿ ਅਸੀਂ ਤੁਹਾਨੂੰ ਦਸਿਆ, ਸੂਜੀ ਵਿਚ ਜ਼ਿੰਕ, ਮੈਗਨੀਸ਼ੀਅਮ, ਵਿਟਾਮਿਨ ਬੀ6 ਵਰਗੇ ਪੌਸ਼ਟਿਕ ਤੱਤ ਹੁੰਦੇ ਹਨ, ਜੋ ਮਾਈਕ੍ਰੋਨਿਊਟ੍ਰੀਐਂਟਸ ਦੀ ਤਰ੍ਹਾਂ ਕੰਮ ਕਰਦੇ ਹਨ ਅਤੇ ਇਮਿਊਨ ਸਿਸਟਮ ਨੂੰ ਤੰਦਰੁਸਤ ਰਖਣ ਵਿਚ ਮਦਦ ਕਰਦੇ ਹਨ।

ਸੂਜੀ ਦੇ ਜ਼ਿਆਦਾ ਸੇਵਨ ਦੇ ਨੁਕਸਾਨ: ਸੂਜੀ ਫ਼ਾਈਬਰ ਨਾਲ ਭਰਪੂਰ ਹੁੰਦੀ ਹੈ, ਇਸ ਦੇ ਜ਼ਿਆਦਾ ਸੇਵਨ ਨਾਲ ਪੇਟ ਫੁਲਣਾ ਤੇ ਪੇਟ ਵਿਚ ਅਕੜੇਵਾਂ ਹੋ ਸਕਦਾ ਹੈ ਕਿਉਂਕਿ ਇਸ ਵਿਚ ਫ਼ਾਸਫ਼ੋਰਸ ਵੀ ਮੌਜੂਦ ਹੁੰਦਾ ਹੈ, ਇਸ ਲਈ ਜ਼ਿਆਦਾ ਸੇਵਨ ਕਰਨ ਨਾਲ ਸਰੀਰ ਵਿਚ ਫ਼ਾਸਫ਼ੋਰਸ ਦੀ ਮਾਤਰਾ ਵੱਧ ਜਾਂਦੀ ਹੈ, ਜੋ ਕਿ ਕਿਡਨੀ ਦੀ ਬਿਮਾਰੀ ਤੋਂ ਪੀੜਤ ਲੋਕਾਂ ਲਈ ਬਹੁਤ ਨੁਕਸਾਨਦੇਹ ਹੋ ਸਕਦੀ ਹੈ। ਸੂਜੀ ਵਿਚ ਚੰਗੀ ਮਾਤਰਾ ਵਿਚ ਫੋਲੇਟ ਵੀ ਮਿਲ ਜਾਂਦਾ ਹੈ। ਇਸ ਲਈ ਇਸ ਨੂੰ ਜ਼ਿਆਦਾ ਮਾਤਰਾ ਵਿਚ ਖਾਣ ਨਾਲ ਪੇਟ ਦਰਦ, ਨੀਂਦ ਨਾ ਆਉਣਾ ਅਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

SHARE ARTICLE

ਏਜੰਸੀ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement