ਸ਼ੂਗਰ ਨੂੰ ਕੰਟਰੋਲ ਵਿਚ ਰਖਦੀ ਹੈ ਸਟ੍ਰਾਬੇਰੀ
Published : Sep 23, 2022, 6:41 pm IST
Updated : Sep 23, 2022, 6:41 pm IST
SHARE ARTICLE
Strawberry keeps sugar under control
Strawberry keeps sugar under control

ਸਟ੍ਰਾਬੇਰੀ ਵਿਚ ਮੌਜੂਦ ਐਂਟੀਆਕਸੀਡੈਂਟ, ਫਲੇਵੋਨਾਈਡ ਅਤੇ ਵਿਟਾਮਿਨ ਸੀ ਸਰੀਰ ਵਿਚ ਕੈਂਸਰ ਸੈਲਜ਼ ਨੂੰ ਖ਼ਤਮ ਕਰਨ ਵਿਚ ਮਦਦ ਕਰਦੇ ਹਨ।

 

ਮੁਹਾਲੀ : ਸੂਪਰ ਫ਼ੂਡ ਮੰਨਿਆ ਜਾਣ ਵਾਲੇ ਸਟ੍ਰਾਬੇਰੀ ਫਲ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਿਟੀਜ਼, ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਦੇ ਨਾਲ-ਨਾਲ ਕਈ ਛੋਟੀਆਂ-ਮੋਟੀਆਂ ਪ੍ਰੇਸ਼ਾਨੀਆਂ ਨੂੰ ਵੀ ਦੂਰ ਕਰਨ ਵਿਚ ਮਦਦ ਮਿਲਦੀ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ ਜਿਸ ਨਾਲ ਤੁਹਾਡੇ ਸਰੀਰ ਦੇ ਬਹੁਤ ਸਾਰੇ ਰੋਗ ਦੂਰ ਹੋ ਸਕਦੇ ਹਨ। ਆਉ ਜਾਣਦੇ ਹਾਂ ਰੋਜ਼ਾਨਾ ਸਟ੍ਰਾਬੇਰੀ ਖਾਣ ਨਾਲ ਤੁਹਾਨੂੰ ਕੀ-ਕੀ ਫ਼ਾਇਦੇ ਹੋ ਸਕਦੇ ਹਨ।

ਸਟ੍ਰਾਬੇਰੀ ਦੀ ਵਰਤੋਂ ਤੁਹਾਡੇ ਮੂਡ ਨੂੰ ਸਹੀ ਬਣਾਈ ਰਖਦੀ ਹੈ। ਇਸ ਨਾਲ ਤੁਹਾਨੂੰ ਸਾਕਾਰਾਤਮਕ ਊਰਜਾ ਮਿਲਦੀ ਹੈ ਅਤੇ ਤੁਸੀਂ ਚੰਗਾ ਮਹਿਸੂਸ ਕਰਦੇ ਹੋ। ਦਿਮਾਗ ਨੂੰ ਠੰਢਾ ਅਤੇ ਫ੍ਰੈਸ਼ ਰੱਖਣ ਨਾਲ ਤੁਸੀਂ ਡਿਪ੍ਰੈਸ਼ਨ ਅਤੇ ਤਣਾਅ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ। ਸਟ੍ਰਾਬੇਰੀ ਵਿਚ ਮੌਜੂਦ ਐਂਟੀਆਕਸੀਡੈਂਟ, ਫਲੇਵੋਨਾਈਡ ਅਤੇ ਵਿਟਾਮਿਨ ਸੀ ਸਰੀਰ ਵਿਚ ਕੈਂਸਰ ਸੈਲਜ਼ ਨੂੰ ਖ਼ਤਮ ਕਰਨ ਵਿਚ ਮਦਦ ਕਰਦੇ ਹਨ। ਇਹ ਸਰੀਰ ਨੂੰ ਹਰ ਤਰ੍ਹਾਂ ਦੇ ਕੈਂਸਰ ਨਾਲ ਲੜਨ ਵਿਚ ਮਦਦ ਕਰਦੇ ਹਨ।

ਵਿਟਾਮਿਨ ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ ਦੀ ਵਰਤੋਂ ਇਮਊਨਿਟੀ ਸਿਸਟਮ ਨੂੰ ਵਧਾਉਣ ਵਿਚ ਮਦਦ ਕਰਦਾ ਹੈ ਅਤੇ ਇਸ ਨਾਲ ਦਿਨ ਭਰ ਤੁਹਾਡੇ ਸਰੀਰ ਵਿਚ ਐਨਰਜੀ ਵੀ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਸਟ੍ਰਾਬੇਰੀ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿਚ ਮਦਦ ਮਿਲਦੀ ਹੈ। ਸ਼ੂਗਰ ਦੇ ਮਰੀਜ਼ ਬਿਨਾਂ ਕਿਸੇ ਟੈਨਸ਼ਨ ਦੇ ਇਸ ਨੂੰ ਖਾ ਸਕਦੇ ਹਨ। ਸਟ੍ਰਾਬੇਰੀ ਦੀ ਵਰਤੋਂ ਟਾਈਪ 2 ਸ਼ੂਗਰ ਦਾ ਖ਼ਤਰਾ ਵੀ ਘੱਟ ਕਰਦੀ ਹੈ। ਰੋਜ਼ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸਟ੍ਰਾਬੇਰੀ ਵਿਚ ਮੌਜੂਦ ਫ਼ਾਈਬਰ ਦੀ ਵਰਤੋਂ ਨਾਲ ਪਾਚਨ ਕਿਰਿਆ ਨੂੰ ਦਰੁਸਤ ਰਖਿਆ ਜਾ ਸਕਦਾ ਹੈ ਜਿਸ ਨਾਲ ਕਬਜ਼, ਐਸੀਡਿਟੀ, ਅਪਚ ਅਤੇ ਗੈਸ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।
ਸਟ੍ਰਾਬੇਰੀ ਵਿਚ ਕਈ ਤੱਤ ਹੁੰਦੇ ਹਨ ਜਿਸ ਨਾਲ ਅਸਥਮਾ ਵਰਗੀਆਂ ਬੀਮਾਰੀਆਂ ਨੂੰ ਠੀਕ ਕਰਨ ਵਿਚ ਮਦਦ ਮਿਲਦੀ ਹੈ। ਜੇ ਤੁਹਾਨੂੰ ਅਸਥਮਾ ਦੀ ਸਮੱਸਿਆ ਹੈ ਤਾਂ ਤੁਹਾਨੂੰ ਸਟ੍ਰਾਬੇਰੀ ਜ਼ਰੂਰ ਖਾਣੀ ਚਾਹੀਦੀ ਹੈ। ਇਸ ‘ਚ ਮੌਜੂਦ ਅੰਜਾਈਮ ਅੱਖਾਂ ਦੀ ਰੋਸ਼ਨੀ ਵਧਾਉਣ ਵਿਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ’ਚ ਐਂਟੀ ਆਕਸੀਡੈਂਟ ਤੱਤ ਹੁੰਦੇ ਹਨ ਜੋ ਕਿ ਅੱਖਾਂ ਨੂੰ ਮੋਤਿਆਬਿੰਦ ਤੋਂ ਬਚਾਉਂਦਾ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement