
Health News: ਆਓ ਜਾਣਦੇ ਹਾਂ ਅਰਬੀ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ
Healt News: ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਅਰਬੀ ਨੂੰ ਵੱਖ-ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ। ਲੋਕ ਇਸ ਨੂੰ ਬੜੇ ਸਵਾਦ ਨਾਲ ਖਾਂਦੇ ਹਨ। ਅਰਬੀ ਖਾਣ ਨਾਲ ਸਰੀਰ ਨੂੰ ਹੈਰਾਨ ਕਰਨ ਵਾਲੇ ਫ਼ਾਇਦੇ ਹੁੰਦੇ ਹਨ। ਇਹ ਫ਼ਾਈਬਰ, ਪ੍ਰੋਟੀਨ, ਪੋਟਾਸ਼ੀਅਮ, ਵਿਟਾਮਿਨ-ਏ, ਵਿਟਾਮਿਨ-ਸੀ, ਕੈਲਸ਼ੀਅਮ ਅਤੇ ਆਇਰਨ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ’ਚ ਐਂਟੀ-ਆਕਸੀਡੈਂਟਜ਼ ਮੌਜੂਦ ਹੁੰਦੇ ਹਨ। ਅਰਬੀ ਵਿਚ ਸੋਡੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਵੀ ਭਰਪੂਰ ਹੁੰਦੀ ਹੈ।
ਆਉ ਜਾਣਦੇ ਹਾਂ ਅਰਬੀ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ:
ਅਰਬੀ ਵਿਚ ਸੋਡੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਵੀ ਭਰਪੂਰ ਹੁੰਦੀ ਹੈ ਜਿਸ ਨਾਲ ਬਲੱਡ ਪ੍ਰੈੱਸ਼ਰ ਕਾਬੂ ਵਿਚ ਰਹਿੰਦਾ ਹੈ।
ਅਰਬੀ ਵਿਚ ਵਿਟਾਮਿਨ-ਏ, ਵਿਟਾਮਿਨ-ਸੀ ਅਤੇ ਐਂਟੀ-ਆਕਸੀਡੈਂਟਜ਼ ਮੌਜੂਦ ਹੁੰਦੇ ਹਨ, ਜੋ ਕੈਂਸਰ ਕੋਸ਼ਿਕਾਵਾਂ ਨੂੰ ਵਿਕਸਿਤ ਹੋਣ ਤੋਂ ਰੋਕਦੇ ਹਨ।
ਅਰਬੀ ਵਿਚ ਭਰਪੂਰ ਮਾਤਰਾ ’ਚ ਫ਼ਾਈਬਰ ਮੌਜੂਦ ਹੁੰਦਾ ਹੈ। ਅਰਬੀ ਖਾਣ ਨਾਲ ਇੰਸੁਲਿਨ ਅਤੇ ਗਲੂਕੋਜ਼ ਦੀ ਮਾਤਰਾ ਦਾ ਸੰਤੁਲਨ ਬਣਿਆ ਰਹਿੰਦਾ ਹੈ।
ਅਰਬੀ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਮੌਜੂਦ ਹੁੰਦੇ ਹਨ, ਜਿਸ ਨਾਲ ਪਾਚਨ ਕਿਰਿਆ ਬਿਹਤਰ ਬਣੀ ਰਹਿੰਦੀ ਹੈ।
ਜੇਕਰ ਤੁਸੀਂ ਦਿਲ ਨਾਲ ਸਬੰਧਤ ਬੀਮਾਰੀਆਂ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਅਰਬੀ ਦਾ ਸੇਵਨ ਕਰਨਾ ਚਾਹੀਦਾ ਹੈ। ਤੁਹਾਡੇ ਲਈ ਅਰਬੀ ਦੀ ਸਬਜ਼ੀ ਬਹੁਤ ਫ਼ਾਇਦੇਮੰਦ ਹੋਵੇਗੀ।
ਅਰਬੀ ’ਚ ਬਹੁਤ ਸਾਰੇ ਤੱਤ ਮਿਲਦੇ ਹਨ, ਜੋ ਸਰੀਰ ਨੂੰ ਤਣਾਅ ਤੋਂ ਦੂਰ ਰੱਖਣ ’ਚ ਮਦਦਗਾਰ ਹਨ।