Winter Care: ਜੇਕਰ ਤੁਸੀਂ ਵੀ ਕਰਦੇ ਹੋ ਹੀਟਰ ਦੀ ਵਰਤੋਂ ਤਾਂ ਹੋ ਜਾਓ ਸਾਵਧਾਨ!
Published : Dec 23, 2019, 9:26 am IST
Updated : Apr 9, 2020, 11:05 pm IST
SHARE ARTICLE
Photo
Photo

ਸਰਦੀ ਦੇ ਮੌਸਮ ਵਿਚ ਹੀਟਰ ਜਾਂ ਬਲੋਅਰ ਦੀ ਵਰਤੋਂ ਕਰਦੇ ਹੋ ਤਾਂ ਇਸ ਖ਼ਬਰ ਨੂੰ ਜ਼ਰੂਰ ਪੜ੍ਹੋ।

ਨਵੀਂ ਦਿੱਲੀ: ਸਰਦੀ ਦੇ ਮੌਸਮ ਵਿਚ ਹੀਟਰ ਜਾਂ ਬਲੋਅਰ ਦੀ ਵਰਤੋਂ ਕਰਦੇ ਹੋ ਤਾਂ ਇਸ ਖ਼ਬਰ ਨੂੰ ਜ਼ਰੂਰ ਪੜ੍ਹੋ। ਰਾਤ ਦੇ ਸਮੇਂ ਕਮਰੇ ਦੇ ਅੰਦਰ ਹੀਟਰ ਜਾਂ ਬਲੋਅਰ ਦੀ ਵਰਤੋਂ ਕਿਵੇਂ ਕਰਨੀ ਚਾਹੀਦੀ ਹੈ, ਇਹ ਧਿਆਨਦੇਣ ਯੋਗ ਹੈ। ਹੀਟਰ ਆਕਸੀਜਨ ਨੂੰ ਜਲਾਉਂਦੇ ਹਨ। ਜ਼ਿਆਦਾ ਸਮੇਂ ਤੱਕ ਇਸ ਦੀ ਵਰਤੋਂ ਸਾਹ ਦੀ ਸਮੱਸਿਆ ਪੈਦਾ ਕਰ ਸਕਦੀ ਹੈ।

ਬੱਚਿਆਂ ਅਤੇ ਬਜ਼ੁਰਗਾਂ ਨੂੰ ਤਾਂ ਇਸ ਤੋਂ ਦੂਰ ਹੀ ਰੱਖਣਾ ਚਾਹੀਦਾ ਹੈ। ਸਰਦੀਆਂ ਵਿਚ ਜ਼ਿਆਦਾਤਰ ਘਰਾਂ ਵਿਚ ਹੀਟਰ ਅਤੇ ਬਲੋਅਰ ਦੀ ਵਰਤੋਂ ਸ਼ੁਰੂ ਹੋ ਜਾਂਦੀ ਹੈ। ਚੰਗਾ ਹੋਵੇਗਾ ਜੇਕਰ ਤੁਸੀਂ ਇਸ ਨੂੰ ਲੰਬੇ ਸਮੇਂ ਤੱਕ ਨਾ ਚਲਾਓ ਅਤੇ ਥੌੜੇ ਸਮੇਂ ਬਾਅਦ ਬੰਦ ਕਰਦੇ ਰਹੋ। ਅਜਿਹਾ ਕਰਨ ਨਾਲ ਆਕਸੀਜਨ ਦੀ ਸਮੱਸਿਆ ਵੀ ਘੱਟ ਹੋਵੇਗੀ ਅਤੇ ਬਿਜਲੀ ਦੀ ਵੀ ਬੱਚਤ ਹੋਵੇਗੀ।

ਹੀਟਰ ਨਾਲ ਜੋ ਗਰਮ ਹਵਾ ਨਿਕਲਦੀ ਹੈ ਉਹ ਲੰਬੇ ਸਮੇਂ ਤੱਕ ਚਲਦੀ ਰਹੇ ਤਾਂ ਬਿਮਾਰੀ ਬਣ ਸਕਦੀ ਹੈ। ਕਦੀ-ਕਦੀ ਇਹ ਜਾਨਲੇਵਾ ਵੀ ਸਾਬਿਤ ਹੋ ਸਕਦੀ ਹੈ। ਇਸ ਨਾਲ ਕਮਰੇ ਵਿਚ ਕਾਰਬਨ ਮੋਨੋਆਕਸਾਈਡ ਗੈਸ ਜਮਾਂ ਹੁੰਦੀ ਹੈ ਜੋ ਪੂਰੀ ਤਰ੍ਹਾਂ ਨਾਲ ਜਲ ਨਹੀਂ ਸਕਦੀ। ਅਜਿਹੀ ਗੈਸ ਸਟੋਵ, ਹੀਟਿੰਗ ਸਿਸਟਮ ਅਤੇ ਸਿਗਰੇਟ ਦੇ ਧੂੰਏ ਵਿਚ ਵੀ ਪਾਈ ਜਾਂਦੀ ਹੈ।

ਇਹ ਗੈਸ ਕਾਰਬਨ ਡਾਈਆਕਸਾਈਡ ਤੋਂ ਵੀ ਜ਼ਿਆਦਾ ਘਾਤਕ ਹੁੰਦੀ ਹੈ। ਇਸ ਦੇ ਸੰਪਰਕ ਵਿਚ ਆਉਣ ਨਾਲ ਦਮ ਘੁਟ ਸਕਦਾ ਹੈ। ਕਿਉਂਕਿ ਇਹ ਗੈਸ ਸਰੀਰ ਨੂੰ ਆਕਸੀਜਨ ਪਹੁੰਚਾਉਣ ਵਾਲੇ ਰੈਡ ਬਲੱਡ ਸੈਲਸ ‘ਤੇ ਗਲਤ ਪ੍ਰਭਾਵ ਪਾਉਂਦੀ ਹੈ। ਜਿਸ ਕਾਰਨ ਸਿਰ ਦਰਦ, ਸਾਹ ਲੈਣ ਵਿਚ ਪਰੇਸ਼ਾਨੀ, ਘਬਰਾਹਟ ਹੋਣਾ, ਯਾਦ ਕਰਨ ਵਿਚ ਮੁਸ਼ਕਲ, ਪੇਟ ਵਿਚ ਪਰੇਸ਼ਾਨੀ, ਦਿਲ ਦੀ ਧੜਕਣ ਦਾ ਤੇਜ਼ ਹੋਣਾ ਆਦਿ ਮੁਸ਼ਕਲਾਂ ਆ ਸਕਦੀਆਂ ਹਨ।

ਇਸ ਲਈ ਜਰੂਰੀ ਹੈ ਕਿ ਜਦੋਂ ਵੀ ਹੀਟਰ ਜਾਂ ਬਲੋਅਰ ਚਲਾਓ ਤਾਂ ਘਰ ਦੀਆਂ ਖਿੜਕੀਆਂ ਨੂੰ ਜਾਂ ਦਰਵਾਜ਼ਿਆਂ ਨੂੰ ਖੋਲ ਕੇ ਰੱਖੇ, ਜਿਸ ਨਾਲ ਹਵਾ ਆਉਂਦੀ ਰਹੇ। ਇਹ ਵੀ ਸੁਨਿਸ਼ਚਿਤ ਕਰ ਲਓ ਕਿ ਕਮਰੇ ਵਿਚ ਵੈਂਟੀਲੇਸ਼ਨ ਸਹੀ ਹੋਵੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement