
ਜੇਕਰ ਸਰਦੀਆਂ ਵਿਚ ਚਮੜੀ ਤੇ ਵਾਲਾਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਜ਼ਿਆਦਾ ਗਰਮ ਪਾਣੀ ਨਾਲ ਨਾ ਨਹਾਉ।
There are dangerous consequences of bathing with hot water in winter: ਸਰਦੀਆਂ ਵਿਚ ਜ਼ਿਆਦਾਤਰ ਲੋਕ ਗਰਮ ਪਾਣੀ ਨਾਲ ਨਹਾਉਂਦੇ ਹਨ ਪਰ 32 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਗਰਮ ਪਾਣੀ ਨਾਲ ਨਹਾਉਣਾ ਬਹੁਤ ਖ਼ਤਰਨਾਕ ਹੋ ਸਕਦਾ ਹੈ। ਇਸ ਨਾਲ ਚਮੜੀ ਤੇ ਵਾਲਾਂ ਨੂੰ ਨੁਕਸਾਨ ਹੁੰਦਾ ਹੈ।
ਜੇਕਰ ਸਰਦੀਆਂ ਵਿਚ ਚਮੜੀ ਤੇ ਵਾਲਾਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਜ਼ਿਆਦਾ ਗਰਮ ਪਾਣੀ ਨਾਲ ਨਾ ਨਹਾਉ।
ਗਰਮ ਪਾਣੀ ਨਾਲ ਨਹਾਉਣ ਨਾਲ ਚਮੜੀ ਵਿਚ ਰੈੱਡਨੈੱਸ ਅਤੇ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ। ਗਰਮ ਪਾਣੀ ਨਾਲ ਨਹਾਉਣ ਨਾਲ ਚਮੜੀ ਖ਼ੁਸ਼ਕ ਹੋ ਜਾਂਦੀ ਹੈ ਜਿਸ ਨਾਲ ਇਨਫ਼ੈਕਸ਼ਨ ਦਾ ਖ਼ਤਰਾ ਵਧ ਜਾਂਦਾ ਹੈ।
ਗਰਮ ਪਾਣੀ ਨਾਲ ਵਾਲਾਂ ’ਤੇ ਵੀ ਬੁਰਾ ਅਸਰ ਪੈ ਸਕਦਾ ਹੈ। ਇਸ ਨਾਲ ਵਾਲਾਂ ਦੀ ਨਮੀ ਘੱਟ ਹੋ ਜਾਂਦੀ ਹੈ ਜਿਸ ਨਾਲ ਵਾਲ ਖ਼ੁਸ਼ਕ ਹੋ ਜਾਂਦੇ ਹਨ। ਅੱਖਾਂ ਵਿਚ ਵੀ ਖ਼ੁਸ਼ਕੀ ਆ ਜਾਂਦੀ ਹੈ ਜਿਸ ਨਾਲ ਅੱਖਾਂ ਵਿਚ ਰੈੱਡਨੈਸ, ਖਾਰਿਸ਼ ਤੇ ਵਾਰ-ਵਾਰ ਪਾਣੀ ਆਉਣ ਦੀ ਸਮੱਸਿਆ ਪੈਦਾ ਹੁੰਦੀ ਹੈ। ਗਰਮ ਪਾਣੀ ਨਾਲ ਨਹਾਉਣ ਨਾਲ ਹੱਥਾਂ-ਪੈਰਾਂ ਦੇ ਨਹੁੰਆਂ ਉਤੇ ਬੁਰਾ ਅਸਰ ਪੈਂਦਾ ਹੈ। ਨਹੂੰ ਟੁੱਟਣ ਲਗਦੇ ਹਨ, ਇਨਫ਼ੈਕਸ਼ਨ ਤੇ ਆਸ-ਪਾਸ ਦੀ ਚਮੜੀ ਫਟਣ ਦੀ ਸਮੱਸਿਆ ਹੋ ਸਕਦੀ ਹੈ। ਵਾਲਾਂ ਵਿਚ ਸਿਕਰੀ ਦੀ ਸਮੱਸਿਆ ਵਧਣ ਲਗਦੀ ਹੈ। ਡਰਾਈ ਹੋ ਚੁਕੇ ਵਾਲ ਟੁਟਣ ਲਗਦੇ ਹਨ। ਇਸ ਨਾਲ ਵਾਲ ਝੜਨ ਦੀ ਸਮੱਸਿਆ ਵਧ ਜਾਂਦੀ ਹੈ।