ਖ਼ਬਰਾਂ |

ਤਾਜ਼ਾ |

ਗਠੀਏ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਕਸ਼ਮੀਰੀ ਕੇਸਰ
Published : Jan 24, 2021, 11:05 am IST
Updated : Jan 24, 2021, 11:05 am IST
SHARE ARTICLE
saffron
saffron

ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ

ਮੁਹਾਲੀ: ਚੰਗੀ ਸਿਹਤ ਲਈ ਜ਼ਰੂਰੀ ਨਹੀਂ ਕਿ ਤੁਹਾਡੇ ਸਰੀਰ ਨੂੰ ਦਵਾਈਆਂ ਦੀ ਜ਼ਰੂਰਤ ਹੀ ਹੋਵੇ ਬਲਕਿ ਤੁਸੀਂ ਕੁੱਝ ਅਜਿਹੀਆਂ ਚੀਜ਼ਾਂ ਤੋਂ ਵੀ ਚੰਗੀ ਸਿਹਤ ਬਣਾ ਸਕਦੇ ਹੋ ਜੋ ਕੁਦਰਤ ਨੇ ਸਾਨੂੰ ਦਿਤੀਆਂ ਹਨ। ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜੋ ਚਿਕਿਤਸਕ ਗੁਣਾਂ ਨਾਲ ਭਰਪੂਰ ਹਨ। ਇਨ੍ਹਾਂ ਵਿਚੋਂ ਇਕ ਹੈ ਕਸ਼ਮੀਰੀ ਕੇਸਰ। ਕਸ਼ਮੀਰੀ ਕੇਸਰ ਮੁੱਖ ਤੌਰ ’ਤੇ ਪੁਲਵਾਮਾ, ਬਡਗਾਮ ਅਤੇ ਕਿਸ਼ਤਵਾੜ ਵਰਗੇ ਸਥਾਨਾਂ ’ਤੇ ਉਗਾਇਆ ਜਾਂਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਆਉ ਤੁਹਾਨੂੰ ਦਸਦੇ ਹਾਂ ਕਸ਼ਮੀਰੀ ਕੇਸਰ ਦੇ ਫ਼ਾਇਦਿਆਂ ਬਾਰੇ:

SaffronSaffron

 ਕੇਸਰ ਦੀ ਵਰਤੋਂ ਤੁਸੀਂ ਕਈ ਚੀਜ਼ਾਂ ਵਿਚ ਕਰਦੇ ਹੋ। ਇਸ ਦੇ ਸੇਵਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਕ ਤਰ੍ਹਾਂ ਨਾਲ ਇਹ ਹੱਡੀਆਂ ਲਈ ਵਰਦਾਨ ਹੈ। ਇਹ ਸਰੀਰ ਵਿਚ ਕੈਲਸ਼ੀਅਮ ਦੀ ਕਮੀ ਨੂੰ ਵੀ ਪੂਰਾ ਕਰਦਾ ਹੈ। ਜੇ ਤੁਹਾਨੂੰ ਪਾਚਨ ਪ੍ਰਣਾਲੀ ਸਬੰਧੀ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ ਅਤੇ ਇਸ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰ ਸਕਦੇ ਹੋ। ਇਹ ਤੁਹਾਡੇ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਏਗਾ ਅਤੇ ਸਾਰੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ।

Saffron and MilkSaffron and Milk

 ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿਚ ਮੌਜੂਦ ਮੈਂਗਨੀਜ਼ ਤੁਹਾਡੇ ਬਲੱਡ ਸ਼ੂਗਰ ਲੈਵਲ ਲਈ ਬਹੁਤ ਮਦਦਗਾਰ ਹੁੰਦਾ ਹੈ।
ਕੇਸਰ ਦੀ ਵਰਤੋਂ ਦਰਦ ਤੋਂ ਛੁਟਕਾਰਾ ਪਾਉਣ ਲਈ ਵੀ ਕੀਤੀ ਜਾਂਦੀ ਹੈ। ਖ਼ਾਸਕਰ ਜੇ ਕਿਸੇ ਦੇ ਦੰਦ ਵਿਚ ਦਰਦ ਹੋ ਰਿਹਾ ਹੈ ਤਾਂ ਤੁਹਾਨੂੰ ਕੇਸਰ ਦੀ ਵਰਤੋਂ ਕਰਨੀ ਚਾਹੀਦੀ ਹੈ।

Saffron Saffron

ਜੇ ਤੁਹਾਨੂੰ ਕੀੜਾ ਕੱਟ ਦੇਵੇ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਸ ਦੀ ਵਰਤੋਂ ਨਾਲ ਤੁਹਾਨੂੰ ਬਹੁਤ ਰਾਹਤ ਮਿਲੇਗੀ। ਕੀੜੇ ਕੱਟਣ ਨਾਲ ਚਮੜੀ ਵਿਚ ਹੋਣ ਵਾਲੇ ਦਰਦ ਤੋਂ ਵੀ ਰਾਹਤ ਮਿਲੇਗੀ।  ਜੇ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਹੈ ਜਾਂ ਜੇ ਤੁਹਾਨੂੰ ਪੇਟ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement