Health News: ਦਿਲ ਦੇ ਗੰਭੀਰ ਰੋਗਾਂ ਨੂੰ ਠੀਕ ਕਰਦੀ ਹੈ ਮੱਕੀ ਦੀ ਰੋਟੀ
Published : May 24, 2025, 9:25 am IST
Updated : May 24, 2025, 9:25 am IST
SHARE ARTICLE
Corn bread cures serious heart diseases
Corn bread cures serious heart diseases

ਆਉ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ:

Corn bread cures serious heart diseases: ਸਰਦੀਆਂ ਵਿਚ ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ, ਚਾਹੇ ਇਸ ਨੂੰ ਦਾਣੇ ਦੇ ਰੂਪ ਵਿਚ ਖਾਉ ਜਾਂ ਰੋਟੀ ਦੇ ਰੂਪ ਵਿਚ। ਇਸ ਵਿਚ ਵਿਟਾਮਿਨ-ਏ, ਬੀ, ਈ ਅਤੇ ਕਈ ਤਰ੍ਹਾਂ ਦੇ ਮਿਨਰਲਜ਼ ਜਿਵੇਂ ਆਇਰਨ, ਕਾਪਰ, ਜ਼ਿੰਕ ਅਤੇ ਮੈਗਨੀਜ਼, ਸੇਲੇਨਿਯਮ ਪੋਟਾਸ਼ੀਅਮ ਆਦਿ ਭਰਪੂਰ ਮਾਤਰਾ ਵਿਚ ਹੁੰਦੇ ਹਨ। ਇਹ ਕੈਂਸਰ ਅਤੇ ਦਿਲ ਦੇ ਗੰਭੀਰ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕਰਦੇ ਹਨ। ਇਸ ਲਈ ਅਪਣੀ ਖ਼ੁਰਾਕ ਵਿਚ ਮੱਕੀ ਦੀ ਰੋਟੀ ਨੂੰ ਜ਼ਰੂਰ ਸ਼ਾਮਲ ਕਰੋ।

ਆਉ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ:

ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਐਂਟੀ-ਆਕਸੀਡੈਂਟ ਭਰਪੂਰ ਮਾਤਰਾ ਵਿਚ ਮਿਲਦਾ ਹੈ, ਜੋ ਫੇਫੜਿਆਂ ਦੇ ਕੈਂਸਰ, ਲਿਵਰ ਅਤੇ ਛਾਤੀ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ।

ਇਹ ਕੈਲੇਸਟਰੋਲ ਨੂੰ ਘੱਟ ਕਰ ਕਾਰਡਿਉਵਰਸਕੁਲਰ ਦੇ ਰਿਸਕ ਨੂੰ ਘੱਟ ਕਰਦਾ ਹੈ। ਇਸ ਤੋਂ ਇਲਾਵਾ ਇਹ ਹਾਈ ਬੀ.ਪੀ. ਦੀ ਸਮੱਸਿਆ ਨੂੰ ਵੀ ਘੱਟ ਕਰ ਕੇ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਕਰਦਾ ਹੈ। ਇਸ ਨੂੰ ਲਗਾਤਾਰ ਖਾਣ ਨਾਲ ਸਰੀਰ ਵਿਚੋਂ ਮਾੜੇ ਕੈਲੇਸਟਰੋਲ ਦਾ ਲੈਵਲ ਘੱਟ ਹੋ ਜਾਂਦਾ ਹੈ।

ਮੱਕੀ ਦੇ ਭੁੱਟੇ ਨੂੰ ਸਾੜ ਕੇ ਉਸ ਦੀ ਰਾਖ ਨੂੰ ਪੀਸ ਲਉ ਫਿਰ ਇਸ ਵਿਚ ਸਵਾਦ ਮੁਤਾਬਕ ਨਮਕ ਪਾ ਕੇ ਦਿਨ ਵਿਚ 4 ਵਾਰ 1 ਚੱਮਚ ਇਸ ਦਾ ਸੇਵਨ ਕਰੋ। ਇਸ ਨਾਲ ਖਾਂਸੀ, ਕਫ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ।

ਮੱਕੀ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਮੈਗਨੀਸ਼ੀਅਮ ਅਤੇ ਆਇਰਨ ਇਸ ਵਿਚ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ ਵਿਚ ਮੌਜੂਦ ਜ਼ਿੰਕ ਅਤੇ ਫ਼ਾਸਫ਼ੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।

ਕਣਕ ਦੀ ਰੋਟੀ ਦੀ ਬਜਾਏ ਮੱਕੀ ਦੀ ਰੋਟੀ ਸੌਖੀ ਹਜ਼ਮ ਹੋ ਜਾਂਦੀ ਹੈ। ਮੱਕੀ ਵਿਚ ਮੌਜੂਦ ਫ਼ਾਈਬਰ ਪਾਚਨ ਨੂੰ ਸਹੀ ਰਖਦਾ ਹੈ ਅਤੇ ਹਾਨੀਕਾਰਕ ਪਦਾਰਥਾਂ ਨੂੰ ਸਰੀਰ ਵਿਚੋਂ ਬਾਹਰ ਕਢਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਐਸੀਡਿਟੀ, ਕਬਜ਼ ਆਦਿ ਪੇਟ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ।

ਅਨੀਮੀਆ ਦੇ ਮਰੀਜ਼ਾਂ ਲਈ ਮੱਕੀ ਬਹੁਤ ਲਾਭਕਾਰੀ ਹੁੰਦੀ ਹੈ ਕਿਉਂਕਿ ਇਸ ਵਿਚ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟਿਨ ਹੁੰਦਾ ਹੈ, ਜੋ ਸਰੀਰ ਵਿਚ ਲਾਲ ਖ਼ੂਨ ਕੋਸ਼ਿਕਾਵਾਂ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨਜ਼ ਦੀ ਕਮੀ ਨੂੰ ਵੀ ਦੂਰ ਕਰਦਾ ਹੈ।

 

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement