ਡਰੈਗਨ ਫ਼ਰੂਟ ਵਿਚ ਐਂਟੀਆਕਸੀਡੈਂਟਸ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ।
ਡਰੈਗਨ ਫ਼ਰੂਟ ਇਕ ਅਜਿਹਾ ਫਲ ਹੈ ਜੋ ਨਾ ਸਿਰਫ਼ ਅਪਣੇ ਸਵਾਦ ਲਈ ਜਾਣਿਆ ਜਾਂਦਾ ਹੈ ਬਲਕਿ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੈ। ਇਸ ਵਿਚ ਪ੍ਰੋਟੀਨ, ਫ਼ਾਈਬਰ, ਆਇਰਨ ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤ ਮਿਲ ਜਾਂਦੇ ਹਨ। ਆਉ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ:
ਡਰੈਗਨ ਫ਼ਰੂਟ ਵਿਚ ਐਂਟੀਆਕਸੀਡੈਂਟਸ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਇਸ ਕਾਰਨ ਜੇ ਤੁਸੀਂ ਰੋਜ਼ਾਨਾ ਇਸ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਸਰੀਰ ਨੂੰ ਫ੍ਰੀ ਸੈੱਲਜ਼ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਵਿਚ ਮਦਦ ਕਰੇਗਾ। ਇਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਵੀ ਘੱਟ ਹੋ ਸਕਦਾ ਹੈ। ਡਰੈਗਨ ਫ਼ਰੂਟ ਵਿਚ ਫਲੇਵੋਨਾਈਡ, ਫੀਨੋਲਿਕ ਐਸਿਡ ਅਤੇ ਬੀਟਾਸਾਈਨਿਨ ਵਰਗੇ ਐਂਟੀਆਕਸੀਡੈਂਟ ਮਿਲ ਜਾਂਦੇ ਹਨ। ਇਸ ਦੀ ਵਰਤੋਂ ਨਾਲ ਸਮੁੱਚੀ ਸਿਹਤ ਨੂੰ ਲਾਭ ਹੁੰਦਾ ਹੈ।
ਡਰੈਗਨ ਫ਼ਰੂਟ ਫ਼ਾਈਬਰ ਨਾਲ ਭਰਪੂਰ ਹੁੰਦਾ ਹੈ ਜਿਸ ਕਾਰਨ ਇਹ ਤੁਹਾਡੀ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਭਾਰ ਨੂੰ ਕੰਟਰੋਲ ਕਰਨ ਵਿਚ ਵੀ ਤੁਹਾਡੀ ਮਦਦ ਕਰਦਾ ਹੈ। ਅੰਤੜੀਆਂ ਦੀ ਸਿਹਤ ਨੂੰ ਵੀ ਬਿਹਤਰ ਬਣਾਉਣ ਲਈ ਤੁਸੀਂ ਇਸ ਫਲ ਨੂੰ ਖ਼ਾਲੀ ਪੇਟ ਖਾ ਸਕਦੇ ਹੋ। ਡਰੈਗਨ ਫਲ ਵਿਚ ਵਿਟਾਮਿਨ ਸੀ ਹੁੰਦਾ ਹੈ ਜੋ ਤੁਹਾਡੀ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿਚ ਮਦਦ ਕਰ ਸਕਦਾ ਹੈ।
ਇਸ ਦਾ ਸੇਵਨ ਮੌਸਮੀ ਬਿਮਾਰੀਆਂ ਤੋਂ ਬਚਾਅ ਕਰੇਗਾ। ਜ਼ੁਕਾਮ ਅਤੇ ਫਲੂ ਵਰਗੀਆਂ ਸਮੱਸਿਆਵਾਂ ਨਹੀਂ ਹੋਣਗੀਆਂ। ਇਸ ਫਲ ਵਿਚ ਆਇਰਨ ਦੀ ਮਾਤਰਾ ਵੀ ਜ਼ਿਆਦਾ ਹੁੰਦੀ ਹੈ। ਇਸ ਕਾਰਨ ਜੇ ਤੁਹਾਨੂੰ ਅਨੀਮੀਆ ਹੈ ਤਾਂ ਇਸ ਨੂੰ ਖਾਣ ਨਾਲ ਸਰੀਰ ਵਿਚੋਂ ਅਨੀਮੀਆ ਦੂਰ ਹੋ ਜਾਵੇਗਾ। ਇਹ ਅਨੀਮੀਆ ਦੇ ਲੱਛਣਾਂ ਨੂੰ ਘਟਾਉਣ ਵਿਚ ਵੀ ਮਦਦ ਕਰੇਗਾ। ਰੋਜ਼ਾਨਾ ਡਰੈਗਨ ਫਲ ਖਾਣ ਨਾਲ ਹੀਮੋਗਲੋਬਿਨ ਦਾ ਪੱਧਰ ਵਧਦਾ ਹੈ।