ਕਮਜ਼ੋਰੀ ਅਤੇ ਥਕਾਵਟ ਨੂੰ ਦੂਰ ਕਰਦਾ ਹੈ ‘ਦੇਸੀ ਘਿਉ’
Published : Sep 24, 2022, 12:12 pm IST
Updated : Sep 24, 2022, 2:26 pm IST
SHARE ARTICLE
'Desi Ghee' removes weakness and fatigue
'Desi Ghee' removes weakness and fatigue

ਸਿਰਫ਼ ਸਿਹਤ ਲਈ ਹੀ ਨਹੀਂ ਸਗੋਂ ਇਹ ਚਮੜੀ ਅਤੇ ਵਾਲਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ।

ਦੇਸੀ ਘਿਉ ਵਿਚ ਮਿਲਣ ਵਾਲੇ ਤੱਤ ਸਿਹਤ ਅਤੇ ਸੁੰਦਰਤਾ ਨਾਲ ਜੁੜੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਵਿਚ ਬਹੁਤ ਫ਼ਾਇਦੇਮੰਦ ਹਨ। ਬਹੁਤ ਸਾਰੇ ਲੋਕ ਦੇਸੀ ਘਿਉ ਖਾਣਾ ਘੱਟ ਪਸੰਦ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਲਗਦਾ ਹੈ ਕਿ ਘਿਉ ਖਾਣ ਨਾਲ ਮੋਟਾਪਾ ਵਧਦਾ ਹੈ ਪਰ ਅਜਿਹਾ ਕੁੱਝ ਵੀ ਨਹੀਂ ਹੁੰਦਾ। ਇਸ ਵਿਚ ਵਿਟਾਮਿਨ ਭਰਪੂਰ ਮਾਤਰਾ ਵਿਚ ਮਿਲਦਾ ਹੈ। ਸਿਰਫ਼ ਸਿਹਤ ਲਈ ਹੀ ਨਹੀਂ ਸਗੋਂ ਇਹ ਚਮੜੀ ਅਤੇ ਵਾਲਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ 1 ਚਮਚ ਘਿਉ ਖਾਣ ਨਾਲ ਸਰੀਰ ਨੂੰ ਅਣਗਿਣਤ ਫ਼ਾਇਦੇ ਮਿਲਦੇ ਹਨ। ਆਉ ਜਾਣਦੇ ਹਾਂ ਇਨ੍ਹਾਂ ਫ਼ਾਇਦਿਆਂ ਬਾਰੇ:

ਚਮੜੀ ਨੂੰ ਕਰੇ ਮੁਲਾਇਮ: ਘਿਉ ਵਿਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜਿਸ ਨਾਲ ਚਿਹਰੇ ’ਤੇ ਚਮਕ ਆਉਂਦੀ ਹੈ। ਚਿਹਰੇ ’ਤੇ ਦੇਸੀ ਘਿਉ ਲਗਾ ਕੇ ਮਸਾਜ ਕਰਨ ਨਾਲ ਚਮੜੀ ਨਰਮ ਹੁੰਦੀ ਹੈ।
ਅੱਖਾਂ ਲਈ ਫ਼ਾਇਦੇਮੰਦ: ਇਕ ਚਮਚ ਦੇਸੀ ਘਿਉ ਵਿਚ ਇਕ ਚੌਥਾਈ ਕਾਲੀ ਮਿਰਚ ਮਿਲਾ ਕੇ ਸਵੇਰੇ ਖ਼ਾਲੀ ਪੇਟ ਅਤੇ ਰਾਤ ਨੂੰ ਸੌਣ ਸਮੇਂ ਖਾਉ। ਇਸ ਨਾਲ ਅੱਖਾਂ ਦੀ ਰੌਸ਼ਨੀ ਵਧੇਗੀ। ਬੱਚਿਆਂ ਲਈ ਤਾਂ ਇਹ ਬੇਹੱਦ ਫ਼ਾਇਦੇਮੰਦ ਹੁੰਦਾ ਹੈ।
ਥਕਾਵਟ ਅਤੇ ਕਮਜ਼ੋਰੀ ਨੂੰ ਕਰੇ ਦੂਰ: ਇਕ ਗਲਾਸ ਵਿਚ ਕੋਸੇ ਦੁੱਧ ਵਿਚ ਘਿਉ ਮਿਲਾ ਕੇ ਪੀਣ ਨਾਲ ਥਕਾਵਟ ਦੂਰ ਹੋ ਜਾਂਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਰਹਿੰਦੀ।
ਗਰਭ ਅਵਸਥਾ ਵਿਚ ਫ਼ਾਇਦੇਮੰਦ: ਗਰਭਵਤੀ ਔਰਤਾਂ ਦੇ ਸਰੀਰ ਨੂੰ ਜ਼ਿਆਦਾ ਤਾਕਤ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਉਨ੍ਹਾਂ ਨੂੰ ਦੇਸੀ ਘਿਉ ਨੂੰ ਅਪਣੀ ਡਾਈਟ ਵਿਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਜੋੜਾਂ ਦਾ ਦਰਦ ਦੂਰ ਕਰੇ: ਦੇਸੀ ਘਿਉ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਅਜਿਹੇ ਵਿਚ ਜਿਨ੍ਹਾਂ ਲੋਕਾਂ ਦੇ ਗੋਡਿਆਂ ਵਿਚ ਦਰਦ ਰਹਿੰਦਾ ਹੈ ਉਨ੍ਹਾਂ ਨੂੰ ਦੇਸੀ ਘਿਉ ਜ਼ਰੂਰ ਖਾਣਾ ਚਾਹੀਦਾ ਹੈ।
ਕੈਂਸਰ ਨਾਲ ਲੜਨ ਵਿਚ ਕਰਦਾ ਹੈ ਮਦਦ: ਖਾਣੇ ਦਾ ਸਵਾਦ ਵਧਾਉਣ ਦੇ ਨਾਲ ਹੀ ਦੇਸੀ ਘਿਉ ਕੈਂਸਰ ਸੈੱਲਜ਼ ਨਾਲ ਲੜਨ ਵਿਚ ਵੀ ਮਦਦ ਕਰਦਾ ਹੈ। ਇਸ ਵਿਚ ਲਿਨੋਲਿਕ ਐਸਿਡ ਹੁੰਦਾ ਹੈ ਜੋ ਕੈਂਸਰ ਦੀ ਗੰਢ ਨੂੰ ਵਧਣ ਤੋਂ ਰੋਕਦਾ ਹੈ।
ਦਿਲ ਲਈ ਫ਼ਾਇਦੇਮੰਦ: ਦੇਸੀ ਘਿਉ ਖਾਣ ਨਾਲ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਇਸ ਤੋਂ ਇਲਾਵਾ ਇਹ ਦਿਲ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਕੈਲੇਸਟੋਰਲ ਘੱਟ ਹੁੰਦਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement