ਰੋਜ਼ਾਨਾ ਸਵੇਰੇ ਖਾਉ ਇਕ ਸੇਬ, ਕਈ ਬੀਮਾਰੀਆਂ ਹੋਣਗੀਆਂ ਦੂਰ
Published : Sep 24, 2023, 2:24 pm IST
Updated : Sep 24, 2023, 2:24 pm IST
SHARE ARTICLE
Eat an apple every morning, many diseases will be removed
Eat an apple every morning, many diseases will be removed

ਸੇਬ ਵਿਚ ਐਂਟੀ ਆਕਸੀਡੈਂਟ, ਫ਼ਾਈਬਰ, ਵਿਟਾਮਿਨ-ਸੀ ਅਤੇ ਵਿਟਾਮਿਨ-ਬੀ ਦੇ ਭਰਪੂਰ ਗੁਣ ਮਿਲ ਜਾਂਦੇ ਹਨ

ਸਿਹਤ ਲਈ ਸੇਬ ਬਹੁਤ ਫ਼ਾਇਦੇਮੰਦ ਹੁੰਦੇ ਹਨ। ਸੇਬ ਸੁਆਦ ਹੋਣ ਦੇ ਨਾਲ-ਨਾਲ ਪੋਸ਼ਕ ਤੱਤਾਂ ਨਾਲ ਭਰਪੂਰ ਵੀ ਹੁੰਦੇ ਹਨ। ਰੋਜ਼ਾਨਾ ਇਕ ਸੇਬ ਖਾਣ ਨਾਲ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਬਿਲਕੁਲ ਠੀਕ ਹੋ ਜਾਂਦੀਆਂ ਹਨ। ਜੇਕਰ ਸੇਬ ਦਾ ਸੇਵਨ ਖ਼ਾਲੀ ਪੇਟ ਕੀਤਾ ਜਾਵੇ ਤਾਂ ਇਸ ਦੇ ਫ਼ਾਇਦੇ ਦੁਗਣੇ ਹੋ ਜਾਂਦੇ ਹਨ। ਸੇਬ ਵਿਚ ਬਹੁਤ ਸਾਰੇ ਵਿਟਾਮਿਨਜ਼, ਮਿਨਰਲਜ਼, ਆਇਰਨ, ਫ਼ੋਲਿਕ ਐਸਿਡ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਜਿੰਕ, ਪੋਸ਼ਕ ਤੱਤ ਹੁੰਦੇ ਹਨ। ਇਸ ਨਾਲ ਚਮੜੀ ਦੇ ਰੋਗ, ਦਿਲ ਦੀਆਂ ਸਮੱਸਿਆਵਾਂ, ਬੁਖ਼ਾਰ, ਕਬਜ਼ ਦੀ ਸਮੱਸਿਆ, ਗਠੀਆ, ਪਥਰੀ, ਖ਼ੂਨ ਦੀ ਘਾਟ ਆਦਿ ਦੂਰ ਹੁੰਦੀ ਹੈ। 

Apple is very beneficial for health, eat an apple dailyApple is very beneficial for health, eat an apple daily

ਸੇਬ ਵਿਚ ਐਂਟੀ ਆਕਸੀਡੈਂਟ, ਫ਼ਾਈਬਰ, ਵਿਟਾਮਿਨ-ਸੀ ਅਤੇ ਵਿਟਾਮਿਨ-ਬੀ ਦੇ ਭਰਪੂਰ ਗੁਣ ਮਿਲ ਜਾਂਦੇ ਹਨ। ਰੋਜ਼ਾਨਾ ਇਕ ਸੇਬ ਖਾਣ ਨਾਲ ਅੱਖਾਂ ਦੀਆਂ ਸਮੱਸਿਆਵਾਂ ਜਿਵੇਂ ਅੱਖਾਂ ਤੋਂ ਘੱਟ ਦਿਖਣਾ, ਮੋਤੀਏ ਦੀ ਸਮੱਸਿਆ, ਗਲੁਕੋਮਾ ਦੀ ਸਮੱਸਿਆ ਆਦਿ ਬਹੁਤ ਜਲਦੀ ਠੀਕ ਹੋ ਜਾਂਦੀ ਹੈ। ਇਸ ਲਈ ਸੇਬ ਖਾਉ। ਜੇਕਰ ਤੁਹਾਨੂੰ ਖੰਘ ਦੀ ਸਮੱਸਿਆ ਬਹੁਤ ਜ਼ਿਆਦਾ ਰਹਿੰਦੀ ਹੈ, ਤਾਂ ਤੁਸੀਂ ਰੋਜ਼ਾਨਾ ਸਵੇਰੇ ਖ਼ਾਲੀ ਪੇਟ ਇਕ ਗਲਾਸ ਸੇਬ ਦੇ ਰਸ ਵਿਚ ਮਿਸ਼ਰੀ ਮਿਲਾ ਕੇ ਇਸ ਦਾ ਸੇਵਨ ਕਰੋ। ਅਜਿਹਾ ਕਰਨ ਨਾਲ ਸੁੱਕੀ ਖੰਘ ਦੀ ਸਮੱਸਿਆ ਬਿਲਕੁਲ ਠੀਕ ਹੋ ਜਾਂਦੀ ਹੈ ।

ਸੇਬ ਦਾ ਸੇਵਨ ਕਰਨ ਨਾਲ ਪੇਟ ਦੇ ਬਹੁਤ ਸਾਰੇ ਰੋਗ ਠੀਕ ਹੋ ਜਾਂਦੇ ਹਨ। ਰੋਜ਼ਾਨਾ ਇਕ ਸੇਬ ਖਾਣ ਨਾਲ ਪੇਟ ਦੇ ਕੀੜੇ ਵੀ ਬਾਹਰ ਨਿਕਲ ਜਾਂਦੇ ਹਨ। ਸੇਬ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ ਅਤੇ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਰੋਜ਼ਾਨਾ ਇਕ ਸੇਬ ਖਾਣ ਨਾਲ ਖਾਣਾ ਜਲਦੀ ਹਜ਼ਮ ਹੋ ਜਾਂਦਾ ਹੈ। ਜੇਕਰ ਤੁਸੀਂ ਬਦਹਜ਼ਮੀ, ਗੈਸ, ਐਸੀਡਿਟੀ ਵਰਗੀਆਂ ਸਮੱਸਿਆ ਤੋਂ ਪਰੇਸ਼ਾਨ ਹੋ

ApplesApples

ਤਾਂ ਤੁਸੀਂ ਸੇਬ ਦੇ ਮੁਰੱਬੇ ਦਾ ਸੇਵਨ ਕਰ ਸਕਦੇ ਹੋ। ਸੇਬ ਦਾ ਸੇਵਨ ਕਰਨ ਨਾਲ ਅੰਤੜੀਆਂ ਤੰਦਰੁਸਤ ਰਹਿੰਦੀਆਂ ਹਨ। ਕੈਂਸਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕ ਸੇਬ ਦਾ ਸੇਵਨ ਕਰਨ। ਸੇਬ ਵਿਚ ਐਂਟੀ ਕੈਂਸਰ ਗੁਣ ਮਿਲ ਜਾਂਦੇ ਹਨ, ਜੋ ਕੈਂਸਰ ਦੀਆਂ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦੇ ਹਨ। ਜੇਕਰ ਤੁਸੀਂ ਰੋਜ਼ਾਨਾ ਇਕ ਸੇਬ ਦਾ ਸੇਵਨ ਕਰਦੇ ਹੋ, ਤਾਂ ਕੈਂਸਰ ਹੋਣ ਦੀ ਸੰਭਾਵਨਾ ਘਟ ਜਾਂਦੀ ਹੈ।

 

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement