ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਰਾਮਫਲ
Published : Oct 24, 2023, 2:30 pm IST
Updated : Oct 24, 2023, 2:30 pm IST
SHARE ARTICLE
Ramphal is very beneficial for health
Ramphal is very beneficial for health

ਆਉ ਜਾਣਦੇ ਹਾਂ ਰਾਮਫਲ ਖਾਣ ਦੇ ਫ਼ਾਇਦਿਆਂ ਬਾਰੇ:

 

ਫਲ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅਸੀਂ ਬਹੁਤ ਸਾਰੇ ਫਲਾਂ ਬਾਰੇ ਜਾਣਦੇ ਹਾਂ ਪਰ ਕੁੱਝ ਅਜਿਹੇ ਫਲ ਵੀ ਹਨ ਜਿਨ੍ਹਾਂ ਬਾਰੇ ਬਹੁਤ ਸਾਰੇ ਲੋਕ ਅਣਜਾਣ ਹਨ। ਅੱਜ ਅਸੀਂ ਤੁਹਾਨੂੰ ਅਜਿਹੇ ਹੀ ਇਕ ਫਲ ਬਾਰੇ ਦਸਣ ਜਾ ਰਹੇ ਹਾਂ, ਜੋ ਚਮੜੀ ਅਤੇ ਸਿਹਤ ਦੋਹਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਉਂਝ ਤਾਂ ਤੁਸੀਂ ਸੀਤਾਫਲ ਬਾਰੇ ਤਾਂ ਸੁਣਿਆ ਹੀ ਹੋਵੇਗਾ, ਇਸੇ ਤਰ੍ਹਾਂ ਰਾਮਫਲ ਵੀ ਹੈ। ਇਹ ਦਿਖਣ ਵਿਚ ਬਿਲਕੁਲ ਟਮਾਟਰ ਵਰਗਾ ਹੈ। ਆਉ ਜਾਣਦੇ ਹਾਂ ਰਾਮਫਲ ਖਾਣ ਦੇ ਫ਼ਾਇਦਿਆਂ ਬਾਰੇ:

ਪਾਚਨ ਤੰਤਰ ਨੂੰ ਚੰਗੀ ਤਰ੍ਹਾਂ ਕੰਮ ਕਰਨ ਲਈ ਫ਼ਾਈਬਰ ਮਿਲਦਾ ਰਹਿਣਾ ਜ਼ਰੂਰੀ ਹੈ ਤੇ ਫਲਾਂ ਅਤੇ ਸਬਜ਼ੀਆਂ ਵਿਚ ਫ਼ਾਈਬਰ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਪੋਸ਼ਣ ਦੀ ਲੋੜੀਂਦੀ ਮਾਤਰਾ ਨਾਲ ਤੁਸੀਂ ਨਾ ਸਿਰਫ਼ ਕਬਜ਼, ਗੈਸ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ, ਸਗੋਂ ਇਹ ਭਾਰ ਨੂੰ ਵੀ ਕੰਟਰੋਲ ਵਿਚ ਰਖਦਾ ਹੈ। ਰਾਮਫਲ ਵਿਚ ਫ਼ਾਈਬਰ ਵੀ ਚੰਗੀ ਮਾਤਰਾ ਵਿਚ ਮੌਜੂਦ ਹੁੰਦਾ ਹੈ।

ਜ਼ਿਆਦਾਤਰ ਔਰਤਾਂ ਆਇਰਨ ਦੀ ਕਮੀ ਕਾਰਨ ਅਨੀਮੀਆ ਦੀ ਸ਼ਿਕਾਇਤ ਕਰਦੀਆਂ ਹਨ। ਇਸ ਲਈ ਔਰਤਾਂ ਨੂੰ ਇਹ ਫਲ ਜ਼ਰੂਰ ਖਾਣਾ ਚਾਹੀਦਾ ਹੈ। ਆਇਰਨ ਸਾਡੇ ਸਰੀਰ ਲਈ ਜ਼ਰੂਰੀ ਪੋਸ਼ਣ ਹੈ। ਰਾਮਫਲ ਵਿਚ ਆਇਰਨ ਵੀ ਮੌਜੂਦ ਹੁੰਦਾ ਹੈ ਜਿਸ ਨਾਲ ਸਰੀਰ ਵਿਚ ਖ਼ੂਨ ਦੇ ਨਾਲ-ਨਾਲ ਆਕਸੀਜਨ ਦੀ ਮਾਤਰਾ ਵੀ ਪੂਰੀ ਹੁੰਦੀ ਹੈ।

ਰਾਮਫਲ ਦਾ ਸੇਵਨ ਕਰਨ ਨਾਲ ਵਿਟਾਮਿਨ ਬੀ 6 ਦੀ ਕਮੀ ਪੂਰੀ ਹੁੰਦੀ ਹੈ, ਇਸ ਦੇ ਸੇਵਨ ਕਰਨ ਨਾਲ ਦਿਲ ’ਤੇ ਜੰਮੀ ਹੋਈ ਚਰਬੀ ਘੱਟ ਹੁੰਦੀ ਹੈ। ਨਾਲ ਹੀ ਦਿਲ ਵੀ ਸਿਹਤਮੰਦ ਰਹਿੰਦਾ ਹੈ। ਦਿਲ ਦੇ ਨਾਲ-ਨਾਲ ਇਹ ਤੁਹਾਡੀ ਕਿਡਨੀ ਲਈ ਵੀ ਬਹੁਤ ਫ਼ਾਇਦੇਮੰਦ ਫਲ ਹੈ। ਰਾਮਫਲ ਦਾ ਸੇਵਨ ਚਮੜੀ ਲਈ ਲਾਭਦਾਇਕ ਸਾਬਤ ਹੋ ਸਕਦਾ ਹੈ। ਰਾਮਫਲ ਵਿਚ ਵਿਟਾਮਿਨ ਏ ਅਤੇ ਵਿਟਾਮਿਨ ਬੀ6 ਚੰਗੀ ਮਾਤਰਾ ਵਿਚ ਮੌਜੂਦ ਹੁੰਦੇ ਹਨ ਜੋ ਸਾਡੀ ਚਮੜੀ ਨੂੰ ਸਿਹਤਮੰਦ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਸ ਨੂੰ ਦਾਗ਼ ਤੋਂ ਮੁਕਤ ਬਣਾਉਂਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement