Health Tips: ਆਂਡੇ ਨਾਲ ਖਾਉ ਇਹ ਚੀਜ਼ਾਂ, ਘਟੇਗਾ ਭਾਰ
Published : Nov 24, 2023, 7:56 am IST
Updated : Nov 24, 2023, 8:17 am IST
SHARE ARTICLE
Egg Combos for Weight Loss
Egg Combos for Weight Loss

ਜੇਕਰ ਤੁਸੀਂ ਵੀ ਮੋਟਾਪੇ ਤੋਂ ਪ੍ਰੇਸ਼ਾਨ ਹੋ ਤਾਂ ਤੁਸੀਂ ਅਪਣੀ ਡਾਈਟ ਵਿਚ ਅੰਡੇ ਨੂੰ ਸ਼ਾਮਲ ਕਰ ਸਕਦੇ ਹੋ।

Health Tips: ਮੋਟਾਪਾ ਹੋਣ ਨਾਲ ਸ਼ੂਗਰ, ਹਾਈ ਕੈਲੇਸਟਰੋਲ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਦੌਰੇ ਵਰਗੀਆਂ ਬੀਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਜੇਕਰ ਤੁਸੀਂ ਵੀ ਮੋਟਾਪੇ ਤੋਂ ਪ੍ਰੇਸ਼ਾਨ ਹੋ ਤਾਂ ਤੁਸੀਂ ਅਪਣੀ ਡਾਈਟ ਵਿਚ ਅੰਡੇ ਨੂੰ ਸ਼ਾਮਲ ਕਰ ਸਕਦੇ ਹੋ। ਆਂਡਾ ਇਕ ਸੁਪਰਫ਼ੂਡ ਹੈ ਜਿਸ ਵਿਚ ਪ੍ਰੋਟੀਨ, ਵਿਟਾਮਿਨ, ਖਣਿਜ, ਚਰਬੀ ਅਤੇ ਓਮੇਗਾ-3 ਭਰਪੂਰ ਮਾਤਰਾ ਵਿਚ ਹੁੰਦਾ ਹੈ।

ਇਸ ਦੇ ਸੇਵਨ ਨਾਲ ਸਰੀਰ ਨੂੰ ਪ੍ਰੋਟੀਨ ਦੀ ਭਰਪੂਰ ਮਾਤਰਾ ਮਿਲਦੀ ਹੈ। ਤੁਸੀਂ ਇਸ ਦਾ ਸੇਵਨ ਕਈ ਤਰੀਕਿਆਂ ਨਾਲ ਕਰ ਸਕਦੇ ਹੋ। ਤੁਸੀਂ ਇਸ ਨੂੰ ਉਬਾਲ ਕੇ, ਆਮਲੇਟ ਬਣਾ ਕੇ, ਭੁਰਜੀ ਜਾਂ ਫਿਰ ਅੰਡੇ ਦੀ ਕੜ੍ਹੀ ਬਣਾ ਕੇ ਖਾ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਤੁਸੀਂ ਊਰਜਾਵਾਨ ਮਹਿਸੂਸ ਕਰੋਗੇ ਅਤੇ ਤੁਹਾਡਾ ਢਿੱਡ ਲੰਬੇ ਸਮੇਂ ਤਕ ਭਰਿਆ ਰਹੇਗਾ। ਇਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਹੋ ਜਾਵੇਗਾ।

ਤੁਸੀਂ ਆਮਲੇਟ ਵਿਚ ਸ਼ਿਮਲਾ ਮਿਰਚ ਪਾ ਕੇ ਵੀ ਖਾ ਸਕਦੇ ਹੋ। ਇਸ ਨਾਲ ਭਾਰ ਘੱਟ ਕਰਨ ਵਿਚ ਮਦਦ ਮਿਲੇਗੀ। ਸ਼ਿਮਲਾ ਮਿਰਚ ਵਿਚ ਮਿਲਣ ਵਾਲੇ ਪੋਸ਼ਕ ਤੱਤ ਤੁਹਾਡੇ ਭਾਰ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ। ਸ਼ਿਮਲਾ ਮਿਰਚ ਭੋਜਨ ਦਾ ਸੁਆਦ ਵੀ ਵਧਾਉਂਦੀ ਹੈ। ਇਸ ਤੋਂ ਇਲਾਵਾ ਇਹ ਤੁਹਾਨੂੰ ਸਿਹਤਮੰਦ ਰੱਖਣ ਦਾ ਕੰਮ ਵੀ ਕਰੇਗੀ। ਤੁਸੀਂ ਆਂਡੇ ਵਿਚ ਨਾਰੀਅਲ ਦਾ ਤੇਲ ਮਿਲਾ ਕੇ ਵੀ ਖਾ ਸਕਦੇ ਹੋ। ਤੁਸੀਂ ਆਮਲੇਟ ਜਾਂ ਭੁਰਜੀ ਬਣਾਉਣ ਲਈ ਨਾਰੀਅਲ ਦੇ ਤੇਲ ਦੀ ਵਰਤੋਂ ਕਰ ਸਕਦੇ ਹੋ। ਨਾਰੀਅਲ ਤੇਲ ਵਿਚ ਬਿਲਕੁਲ ਵੀ ਫ਼ੈਟ ਨਹੀਂ ਹੁੰਦੀ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਂਡੇ ਦੇ ਨਾਲ ਨਾਰੀਅਲ ਦੇ ਤੇਲ ਦੀ ਵਰਤੋਂ ਕਰਨੀ ਸ਼ੁਰੂ ਕਰ ਦਿਉ।

ਬਹੁਤ ਸਾਰੇ ਲੋਕ ਅਜਿਹੇ ਹਨ ਜੋ ਲਾਲ ਮਿਰਚਾਂ ਪਾ ਕੇ ਅੰਡੇ ਖਾਂਦੇ ਹੋਣਗੇ। ਜੇਕਰ ਤੁਸੀਂ ਮੋਟਾਪਾ ਘਟਾਉਣਾ ਚਾਹੁੰਦੇ ਹੋ ਤਾਂ ਲਾਲ ਮਿਰਚ ਦੀ ਥਾਂ ਅੰਡੇ ’ਤੇ ਕਾਲੀ ਮਿਰਚ ਪਾ ਕੇ ਇਸ ਦਾ ਸੇਵਨ ਕਰਨਾ ਸ਼ੁਰੂ ਕਰ ਦਿਉ। ਇਸ ਨਾਲ ਸੁਆਦ ਵਧੇਗਾ ਅਤੇ ਭਾਰ ਵੀ ਘੱਟ ਹੋਵੇਗਾ। ਕਾਲੀ ਮਿਰਚ ਵਿਚ ਪਾਈਪਰੀਨ ਨਾਂ ਦਾ ਪੌਸ਼ਟਿਕ ਤੱਤ ਮਿਲ ਜਾਂਦਾ ਹੈ, ਜੋ ਭਾਰ ਘਟਾਉਣ ਵਿਚ ਫ਼ਾਇਦੇਮੰਦ ਹੁੰਦਾ ਹੈ।

(For more news apart from Egg Combos for Weight Loss, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement