ਬਹੁਤ ਜ਼ਿਆਦਾ ਮਿੱਠਾ ਜਾਂ ਖੰਡ ਦਾ ਸੇਵਨ ਕਈ ਬੀਮਾਰੀਆਂ ਨੂੰ ਦਿੰਦਾ ਹੈ ਸੱਦਾ
Published : Nov 24, 2024, 7:29 am IST
Updated : Nov 24, 2024, 7:29 am IST
SHARE ARTICLE
Consuming too much sweet or sugar invites many diseases
Consuming too much sweet or sugar invites many diseases

ਇਕ ਅਧਿਐਨ ’ਚ ਖ਼ੁਲਾਸਾ ਹੋਇਆ ਹੈ ਕਿ ਜ਼ਿਆਦਾ ਖੰਡ ਖਾਣ ਨਾਲ ਗੁੜ੍ਹੀ ਨੀਂਦ ਨਹੀਂ ਆਉਂਦੀ ਤੇ ਬੇਚੈਨੀ ਦੀ ਸਮੱਸਿਆ ਵੀ ਹੋ ਸਕਦੀ ਹੈ

ਖੰਡ ਇਕ ਅਜਿਹਾ ਖਾਧ ਪਦਾਰਥ ਹੈ ਜਿਸ ਦੀ ਵਰਤੋਂ ਦੁਨੀਆਂ ਭਰ ’ਚ ਹੁੰਦੀ ਹੈ। ਸ਼ਾਇਦ ਹੀ ਕੋਈ ਅਜਿਹਾ ਘਰ ਹੋਵੇ ਜਿਥੇ ਇਸ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਂਦੀ ਹੋਵੇ। ਕੱਪ ਕੇਕ, ਬਿਸਕੁਟ, ਚਾਹ, ਮਠਿਆਈਆਂ, ਆਈਸਕ੍ਰੀਮ, ਖੀਰ ਵਰਗੇ ਕਈ ਅਜਿਹੇ ਪਕਵਾਨ ਹਨ, ਜੋ ਖੰਡ ਦੀ ਮਿਠਾਸ ਤੋਂ ਬਿਨਾਂ ਅਧੂਰੇ ਹਨ। ਖੰਡ ਪਕਵਾਨਾਂ ਦੇ ਰੰਗ ਅਤੇ ਸਵਾਦ ਨੂੰ ਵਧਾਉਣ ਦਾ ਕੰਮ ਵੀ ਕਰਦੀ ਹੈ। ਅਸੀਂ ਜਾਣਦੇ ਹਾਂ ਕਿ ਖੰਡ ਖਾਣ ਨਾਲ ਸਾਡੇ ਸਰੀਰ ਨੂੰ ਕੋਈ ਫ਼ਾਇਦਾ ਨਹੀਂ ਹੁੰਦਾ।

ਬਹੁਤ ਜ਼ਿਆਦਾ ਮਿੱਠੇ ਜਾਂ ਖੰਡ ਦਾ ਸੇਵਨ ਕਈ ਬੀਮਾਰੀਆਂ ਨੂੰ ਸੱਦਾ ਦਿੰਦਾ ਹੈ ਜਿਸ ਵਿਚ ਪਾਚਨ ਦੀ ਸਮੱਮਿਆ, ਨੀਂਦ ਨਾ ਆਉਣ ਦੀ ਸਮੱਸਿਆ, ਭਾਰ ਵਧਣਾ, ਸ਼ੂਗਰ, ਦੰਦਾਂ ਵਿਚ ਕੈਵਿਟੀਜ਼ ਅਤੇ ਹਾਈ ਬੀ.ਪੀ. ਪ੍ਰਮੁੱਖ ਹਨ। ਜ਼ਿਆਦਾ ਖੰਡ ਖਾਣ ਨਾਲ ਤੁਹਾਨੂੰ ਪਾਚਨ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਨ੍ਹਾਂ ’ਚ ਢਿੱਡ ਫੁਲਣਾ, ਦਸਤ ਜਾਂ ਗੈਸ ਦੀ ਸਮੱਸਿਆਵਾਂ ਪ੍ਰਮੁੱਖ ਹਨ।

ਇਕ ਅਧਿਐਨ ’ਚ ਖ਼ੁਲਾਸਾ ਹੋਇਆ ਹੈ ਕਿ ਜ਼ਿਆਦਾ ਖੰਡ ਖਾਣ ਨਾਲ ਗੁੜ੍ਹੀ ਨੀਂਦ ਨਹੀਂ ਆਉਂਦੀ ਤੇ ਬੇਚੈਨੀ ਦੀ ਸਮੱਸਿਆ ਵੀ ਹੋ ਸਕਦੀ ਹੈ। ਜ਼ਿਆਦਾਤਰ ਲੋਕ ਜਿਨ੍ਹਾਂ ਦੇ ਦੰਦਾਂ ’ਚ ਕੈਵਿਟੀ ਦੇ ਮਾਮਲੇ ਦੇਖਣ ਨੂੰ ਮਿਲਦੇ ਹਨ, ਉਨ੍ਹਾਂ ਨੂੰ ਮਿੱਠਾ ਖਾਣ ਦੀ ਬਹੁਤ ਆਦਤ ਹੁੰਦੀ ਹੈ। ਇਸ ਕਾਰਨ ਜਿਹੜੇ ਬੱਚੇ ਬਚਪਨ ਤੋਂ ਹੀ ਚਾਕਲੇਟ ਅਤੇ ਟੌਫੀ ਖਾਂਦੇ ਹਨ, ਉਨ੍ਹਾਂ ਨੂੰ ਛੋਟੀ ਉਮਰ ਵਿਚ ਹੀ ਕੈਵਿਟੀ ਦੀ ਸਮੱਸਿਆ ਹੋ ਸਕਦੀ ਹੈ।

ਜ਼ਿਆਦਾ ਖੰਡ ਖਾਣ ਨਾਲ ਸਰੀਰ ਵਿਚ ਗਲੂਕੋਜ਼ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਵਿਅਕਤੀ ਨੂੰ ਭੁੱਖ ਜ਼ਿਆਦਾ ਲਗਦੀ ਹੈ ਅਤੇ ਉਸ ਦਾ ਭਾਰ ਵਧਣਾ ਸ਼ੁਰੂ ਹੋ ਜਾਂਦਾ ਹੈ। ਬਹੁਤ ਸਾਰੀਆਂ ਖੋਜਾਂ ਹੋਈਆਂ ਹਨ, ਜੋ ਸੁਝਾਅ ਦਿੰਦੀਆਂ ਹਨ ਕਿ ਜ਼ਿਆਦਾ ਖੰਡ ਦੇ ਸੇਵਨ ਅਤੇ ਰਾਇਮੇਟਾਇਡ ਗਠੀਏ ਦੇ ਵਿਚਕਾਰ ਇਕ ਸਬੰਧ ਹੈ ਯਾਨੀ ਜੇਕਰ ਤੁਹਾਡੀ ਡਾਈਟ ਵਿਚ ਖੰਡ ਦੀ ਜ਼ਿਆਦਾ ਮਾਤਰਾ ਸ਼ਾਮਲ ਹੁੰਦੀ ਹੈ ਤਾਂ ਤੁਹਾਡੀਆਂ ਹੱਡੀਆਂ ਵੀ ਇਸ ਨਾਲ ਪ੍ਰਭਾਵਤ ਹੋ ਸਕਦੀਆਂ ਹਨ।

ਸ਼ੂਗਰ ਦਾ ਬਲੱਡ ਪ੍ਰੈਸ਼ਰ ’ਤੇ ਵੀ ਮਾੜਾ ਅਸਰ ਪੈਂਦਾ ਹੈ ਜਿਸ ਕਾਰਨ ਹਾਈਪਰਟੈਨਸ਼ਨ ਯਾਨੀ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਸ਼ੁਰੂ ਹੋ ਸਕਦੀ ਹੈ। ਕਈ ਖੋਜਾਂ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਆਦਾ ਮਾਤਰਾ ’ਚ ਖੰਡ ਖਾਣ ਨਾਲ ਸਰੀਰ ’ਚ ਖ਼ਰਾਬ ਕੈਲੇਸਟਰੋਲ ਵਧਣਾ ਸ਼ੁਰੂ ਹੋ ਜਾਂਦਾ ਹੈ ਜੋ ਸਰੀਰ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਸ਼ੂਗਰ ਅਜਿਹੀ ਚੀਜ਼ ਹੈ ਜੋ ਸਰੀਰ ਦੇ ਸਿਹਤਮੰਦ ਕੈਲੇਸਟਰੋਲ ਨੂੰ ਘਟਾ ਕੇ ਮਾੜੇ ਕੈਲੇਸਟਰੋਲ ਨੂੰ ਵਧਾ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement