ਗਰਭਵਤੀ ਔਰਤਾਂ ਲਈ ਵਰਦਾਨ ਹੈ ਤੁਲਸੀ ਦੇ ਪੱਤੇ ਖਾਣਾ 
Published : Jan 25, 2019, 3:14 pm IST
Updated : Jan 25, 2019, 3:14 pm IST
SHARE ARTICLE
Tulsi
Tulsi

ਤੁਲਸੀ ਦਾ ਪੌਦਾ ਜ਼ਿਆਦਾਤਰ ਘਰਾਂ 'ਚ ਪਾਇਆ ਜਾਂਦਾ ਹੈ। ਹਿੰਦੂ ਧਰਮ 'ਚ ਪੂਜਿਆ ਜਾਣ ਵਾਲਾ ਇਹ ਪੌਦਾ ਔਸ਼ਧੀ ਦੇ ਰੂਪ 'ਚ ਵੀ ਵਰਤਿਆ ਜਾਂਦਾ ਹੈ, ਜਿੱਥੇ ਇਸ ਦੀ ਵਰਤੋਂ ...

ਤੁਲਸੀ ਦਾ ਪੌਦਾ ਜ਼ਿਆਦਾਤਰ ਘਰਾਂ 'ਚ ਪਾਇਆ ਜਾਂਦਾ ਹੈ। ਹਿੰਦੂ ਧਰਮ 'ਚ ਪੂਜਿਆ ਜਾਣ ਵਾਲਾ ਇਹ ਪੌਦਾ ਔਸ਼ਧੀ ਦੇ ਰੂਪ 'ਚ ਵੀ ਵਰਤਿਆ ਜਾਂਦਾ ਹੈ, ਜਿੱਥੇ ਇਸ ਦੀ ਵਰਤੋਂ ਸਿਰਦਰਦ, ਬੁਖਾਰ ਅਤੇ ਸਰਦੀ-ਜ਼ੁਕਾਮ 'ਚ ਫਾਇਦੇਮੰਦ ਹੁੰਦਾ ਹੈ। ਗਰਭਵਤੀ ਔਰਤਾਂ ਲਈ ਵੀ ਇਸ ਦੀ ਵਰਤੋਂ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਬੈਕਟੀਰੀਲ ਗੁਣਾਂ ਨਾਲ ਭਰਪੂਰ ਹੋਣ ਕਾਰਨ ਗਰਭ ਅਵਸਥਾ 'ਚ ਇਸ ਨੂੰ ਖਾਣ ਨਾਲ ਤੁਸੀਂ ਇਨਫੈਕਸ਼ਨ ਦੇ ਨਾਲ-ਨਾਲ ਕਈ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ। ਇਸ ਤੋਂ ਇਲਾਵਾ ਇਸ ਦੀ ਵਰਤੋਂ ਇਮਿਊਨਿਟੀ ਵਧਾਉਣ 'ਚ ਵੀ ਮਦਦਗਾਰ ਹੁੰਦੀ ਹੈ।

TulsiTulsi

ਗਰਭ ਅਵਸਥਾ 'ਚ ਤੁਲਸੀ ਦੀਆਂ ਪੱਤੀਆਂ ਦੀ ਵਰਤੋਂ ਬਹੁਤ ਹੀ ਫਾਇਦੇਮੰਦ ਹੁੰਦੀ ਹੈ ਕਿਉਂਕਿ ਇਸ 'ਚ ਹੀਲਿੰਗ ਕੁਆਲਿਟੀ ਹੁੰਦੀ ਹੈ। ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਅਤੇ ਐਂਟੀ-ਫੰਗਲ ਗੁਣ ਹੋਣ ਕਾਰਨ ਇਹ ਗਰਭ ਅਵਸਥਾ 'ਚ ਹੋਣ ਵਾਲੇ ਇਨਫੈਕਸ਼ਨ ਦੇ ਖਤਰੇ ਨੂੰ ਘੱਟ ਕਰਦਾ ਹੈ। ਇਨਫੈਕਸ਼ਨ ਤੋਂ ਬਚਣ ਲਈ ਰੋਜ਼ਾਨਾ ਤੁਲਸੀ ਦੇ ਪੱਤੇ ਖਾਓ ਜਾਂ ਤੁਲਸੀ ਵਾਲਾ ਦੁੱਧ ਪੀਓ। ਇਸ 'ਚ ਮੈਗਨੀਸ਼ੀਅਮ ਵੀ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਕਿ ਬੱਚੇ ਦੀਆਂ ਹੱਡੀਆਂ ਦੇ ਵਿਕਾਸ 'ਚ ਮਦਦ ਕਰਦਾ ਹੈ।

TulsiTulsi

ਇਸ ਤੋਂ ਇਲਾਵ ਇਸ 'ਚ ਮੌਜੂਦ ਮੈਗਨੀਜ਼ ਗਰਭ ਅਵਸਥਾ 'ਚ ਹੋਣ ਵਾਲੇ ਮੂਡ ਸਵਿੰਗ ਨੂੰ ਵੀ ਘੱਟ ਕਰਦਾ ਹੈ। ਔਰਤਾਂ ਨੂੰ ਗਰਭ ਅਵਸਥਾ ਦੇ ਸ਼ੁਰੂਆਤੀ ਦਿਨਾਂ 'ਚ ਹੀ ਤੁਲਸੀ ਦੇ ਪੱਤਿਆਂ ਦੀ ਵਰਤੋਂ ਸ਼ੁਰੂ ਕਰ ਦੇਣੀ ਚਾਹੀਦੀ ਹੈ। ਇਸ 'ਚ ਮੌਜੂਦ ਵਿਟਾਮਿਨ ਏ ਬੱਚੇ ਦੇ ਵਿਕਾਸ 'ਚ ਮਦਦ ਕਰਦਾ ਹੈ। ਗਰਭ ਅਵਸਥਾ ਦੌਰਾਨ ਤਣਾਅ ਅਤੇ ਟੈਂਸ਼ਨ ਹੋਣਾ ਆਮ ਗੱਲ ਹੈ ਪਰ ਜ਼ਿਆਦਾ ਤਣਾਅ ਬੱਚੇ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

TulsiTulsi

ਅਜਿਹੇ 'ਚ ਤੁਲਸੀ ਦੇ ਪੱਤਿਆ ਦੀ ਵਰਤੋਂ ਕਰੋ ਕਿਉਂਕਿ ਇਸ ਨਾਲ ਤੁਹਾਡਾ ਦਿਮਾਗ ਸ਼ਾਂਤ ਰਹੇਗਾ ਅਤੇ ਤਣਾਅ ਘੱਟ ਹੋਵੇਗਾ। ਗਰਭ ਅਵਸਥਾ 'ਚ ਜ਼ਿਆਦਾਤਰ ਔਰਤਾਂ ਨੂੰ ਅਨੀਮੀਆ ਮਤਲਬ ਸਰੀਰ 'ਚ ਖੂਨ ਦੀ ਕਮੀ ਹੋ ਜਾਂਦੀ ਹੈ। ਅਜਿਹੀਆਂ ਔਰਤਾਂ ਨੂੰ 2-3 ਤੁਲਸੀ ਦੀਆਂ ਪੱਤੀਆਂ ਖਾਣੀਆਂ ਚਾਹੀਦੀਆਂ ਹਨ। ਰੋਜ਼ਾਨਾ ਤੁਲਸੀ ਦੀਆਂ 2-3 ਪੱਤੀਆਂ ਖਾਣ ਨਾਲ ਸਰੀਰ 'ਚ ਖੂਨ ਦੀ ਕਮੀ ਨਹੀਂ ਹੁੰਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement