ਖ਼ਬਰਾਂ |

ਤਾਜ਼ਾ |

ਜ਼ਿਆਦਾ ਪਤਲੇ ਲੋਕ ਭਾਰ ਵਧਾਉਣ ਲਈ ਕਰਨ ਸੋਇਆਬੀਨ ਦੀ ਵਰਤੋਂ
Published : Apr 25, 2021, 3:08 pm IST
Updated : Apr 25, 2021, 3:08 pm IST
SHARE ARTICLE
Thinner people use soybeans to gain weight
Thinner people use soybeans to gain weight

ਲੀਵਰ ਦੇ ਮਰੀਜ਼ਾਂ ਲਈ ਫਾਇਦੇਮੰਦ

ਮੁਹਾਲੀ: ਪ੍ਰੋਟੀਨ ਅਤੇ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਸੋਇਆਬੀਨ ਨੂੰ ਤੁਸੀਂ ਮਜ਼ੇਦਾਰ ਸਵਾਦ ਦੇ ਨਾਲ ਖਾਂਦੇ ਹੋਵੋਗੇ ਪਰ ਕੀ ਤੁਸੀਂ ਜਾਣਦੇ ਹੋ ਕੀ ਸੋਇਆਬੀਨ ਦਾ ਸੇਵਨ ਤੰਦਰੁਸਤੀ ਲਈ ਵੀ ਬਹੁਤ ਮਹੱਤਵਪੂਰਣ ਹੈ। ਸੋਇਆ ਪ੍ਰੋਟੀਨ ਸ਼ਾਕਾਹਾਰੀ ਅਤੇ ਲੋਕਾਂ ਲਈ ਜੋ ਲੈਕਟੋਜ਼ ਪ੍ਰਤੀ ਸੰਵੇਦਨਸ਼ੀਲ ਹੁੰਦਾ ਹੈ।

 SoybeanSoybean

ਸੋਇਆ ਪ੍ਰੋਟੀਨ ਸੋਇਆਬੀਨ ਤੋਂ ਮਿਲ ਜਾਂਦਾ ਹੈ ਅਤੇ ਇਸ ਤੋਂ ਕਈ ਕਿਸਮਾਂ ਦੇ ਉਤਪਾਦ ਤਿਆਰ ਕੀਤੇ ਜਾਂਦੇ ਹਨ, ਜਿਵੇਂ ਕਿ ਟੋਫੂ, ਸੋਇਆ, ਸੋਇਆ ਸਾਸ, ਆਦਿ। ਜੇ ਤੁਸੀਂ ਕੁੱਝ ਜ਼ਿਆਦਾ ਹੀ ਪਤਲੇ ਹੋ ਅਤੇ ਅਪਣਾ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਸੋਇਆਬੀਨ ਦੀ ਵਰਤੋਂ ਕਰਨਾ ਸ਼ੁਰੂ ਕਰ ਦਿਉ। ਰੋਜ਼ਾਨਾ 15-20 ਸੋਇਆਬੀਨ ਦੇ ਦਾਣੇ ਖਾਣ ਨਾਲ ਕੁੱਝ ਹੀ ਮਹੀਨਿਆਂ ਵਿਚ ਤੁਹਾਡਾ ਭਾਰ ਵਧ ਜਾਵੇਗਾ। 

SoybeanSoybean

ਲੋਕ ਸੋਇਆਬੀਨ ਨੂੰ ਕਈ ਤਰੀਕਿਆਂ ਨਾਲ ਅਪਣੀ ਖ਼ੁਰਾਕ ਵਿਚ ਸ਼ਾਮਲ ਕਰਦੇ ਹਨ, ਇਹ ਡੇਅਰੀ ਅਤੇ ਮੀਟ ਦੇ ਉਤਪਾਦਾਂ ਦੇ ਸੱਭ ਤੋਂ ਵਧੀਆ ਵਿਕਲਪ ਵਜੋਂ ਕੰਮ ਕਰਦਾ ਹੈ। ਹਾਲਾਂਕਿ ਬਹੁਤ ਸਾਰੇ ਲੋਕ ਇਸ ਨੂੰ ਅਰਾਮ ਨਾਲ ਖਾਂਦੇ ਨੇ। ਜਦੋਂ ਕਿ ਲਾਲ ਮੀਟ ਅਤੇ ਹੋਰ ਖ਼ੁਰਾਕਾਂ ਦੀ ਥਾਂ ਸੋਇਆਬੀਨ ਦੀ ਵਰਤੋਂ ਦਿਲ ਦੀ ਬੀਮਾਰੀ ਦਾ ਖ਼ਤਰਾ ਘਟਾ ਦਿੰਦਾ ਹੈ।

Soybean trans fat can increase diseasesSoybean

ਲੀਵਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਸੋਇਆਬੀਨ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਇਸ ਸਮੱਸਿਆ ਤੋਂ ਬਹੁਤ ਜਲਦੀ ਛੁਟਕਾਰਾ ਮਿਲ ਜਾਵੇਗਾ। ਜੇ ਤੁਹਾਨੂੰ ਇਹ ਸਮੱਸਿਆ ਨਹੀਂ ਹੈ ਤਾਂ ਵੀ ਇਸ ਦੀ ਰੋਜ਼ਾਨਾ ਵਰਤੋਂ ਨਾਲ ਤੁਸੀਂ ਇਸ ਸਮੱਸਿਆ ਤੋਂ ਬਚੇ ਰਹੋਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement