ਪੰਜਾਬ 'ਚ ਹੜ੍ਹਾਂ ਤੋਂ ਬਾਅਦ ਡੇਂਗੂ ਦੀ ਦਹਿਸ਼ਤ, ਪਾਜ਼ੇਟਿਵ ਕੇਸ 291, ਇੱਕ ਦੀ ਮੌਤ
Published : Jul 25, 2023, 3:18 pm IST
Updated : Jul 25, 2023, 3:18 pm IST
SHARE ARTICLE
Dengue panic after floods in Punjab, 291 positive cases, one death
Dengue panic after floods in Punjab, 291 positive cases, one death

ਬਠਿੰਡਾ ਵਿਚ ਸਭ ਤੋਂ ਵੱਧ 70 ਮਰੀਜ਼, ਅੰਮ੍ਰਿਤਸਰ ਵਿਚ ਕੋਈ ਕੇਸ ਨਹੀਂ

ਚੰਡੀਗੜ੍ਹ - ਪੰਜਾਬ ਵਿਚ ਹੜ੍ਹਾਂ ਤੋਂ ਬਾਅਦ ਹੁਣ ਡੇਂਗੂ ਦੀ ਦਹਿਸ਼ਤ ਫੈਲ ਗਈ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਤਿਆਰ ਕੀਤੀਆਂ ਗਈਆਂ ਹਨ ਪਰ ਹੁਣ ਸ਼ਹਿਰੀ ਖੇਤਰਾਂ ਵਿਚ ਵੀ ਡੇਂਗੂ ਦਾ ਲਾਰਵਾ ਪਾਇਆ ਜਾ ਰਿਹਾ ਹੈ। ਪਿਛਲੇ ਦਿਨਾਂ ਵਿਚ ਪੰਜਾਬ ਵਿਚ ਡੇਂਗੂ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 291 ਨੂੰ ਪਾਰ ਕਰ ਗਈ ਹੈ ਅਤੇ ਇੱਕ ਦੀ ਮੌਤ ਵੀ ਹੋਈ ਹੈ। 

ਸਟੇਟ ਪ੍ਰੋਗਰਾਮ ਅਫ਼ਸਰ ਡਾ: ਅਰਸ਼ਦੀਪ ਕੌਰ ਅਨੁਸਾਰ ਲਾਰਵੇ ਦੇ ਬਰੀਡਿੰਗ ਲਈ ਹੁਣ ਤੱਕ ਕੁੱਲ 6.5 ਲੱਖ ਘਰਾਂ ਅਤੇ 14.98 ਲੱਖ ਕੰਟੇਨਰਾਂ ਦੀ ਚੈਕਿੰਗ ਕੀਤੀ ਗਈ ਹੈ, ਜਿਸ ਵਿਚ 4591 ਘਰਾਂ ਅਤੇ 5584 ਕੰਟੇਨਰਾਂ ਵਿਚ ਲਾਰਵਾ ਪਾਇਆ ਗਿਆ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਡੇਂਗੂ ਦੇ ਸ਼ੱਕੀ ਵਿਅਕਤੀਆਂ ਦੇ ਕਰੀਬ 6,000 ਟੈਸਟ ਕੀਤੇ ਗਏ ਹਨ, ਜਿਨ੍ਹਾਂ 'ਚੋਂ 291 ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ 14 ਮਰੀਜ਼ ਦੂਜੇ ਰਾਜਾਂ ਨਾਲ ਸਬੰਧਤ ਹਨ। ਬਠਿੰਡਾ ਜ਼ਿਲ੍ਹਾ 70 ਮਾਮਲਿਆਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹੈ। ਇਸ ਤੋਂ ਬਾਅਦ ਫਿਰੋਜ਼ਪੁਰ ਵਿਚ 31, ਕਪੂਰਥਲਾ ਵਿਚ 23 ਅਤੇ ਹੁਸ਼ਿਆਰਪੁਰ ਅਤੇ ਸੰਗਰੂਰ ਵਿਚ 22-22 ਮਾਮਲੇ ਸਾਹਮਣੇ ਆਏ ਹਨ। 

ਹੜ੍ਹਾਂ ਤੋਂ ਬਾਅਦ ਡੇਂਗੂ 'ਤੇ ਕਾਬੂ ਪਾਉਣ ਲਈ ਸੂਬੇ 'ਚ 855 ਟੀਮਾਂ ਦਾ ਗਠਨ ਕੀਤਾ ਗਿਆ ਹੈ। ਵੱਡੇ ਸ਼ਹਿਰਾਂ ਵਿਚ 15 ਤੋਂ 20 ਟੀਮਾਂ ਕੰਮ ਕਰ ਰਹੀਆਂ ਹਨ। ਇਹ ਟੀਮਾਂ ਰਿਹਾਇਸ਼ੀ ਅਤੇ ਵਪਾਰਕ ਇਲਾਕਿਆਂ ਵਿਚ ਜਾ ਕੇ ਲਾਰਵੇ ਨੂੰ ਲੱਭ ਕੇ ਨਸ਼ਟ ਕਰ ਰਹੀਆਂ ਹਨ। ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਸਮੇਤ ਕਈ ਇਲਾਕਿਆਂ ਵਿਚ ਚਲਾਨ ਵੀ ਜਾਰੀ ਕੀਤੇ ਜਾ ਰਹੇ ਹਨ।

ਇਸ ਸਮੇਂ ਮੌਸਮ ਡੇਂਗੂ ਅਤੇ ਮਲੇਰੀਆ ਦੇ ਫੈਲਾਅ ਲਈ ਅਨੁਕੂਲ ਹੈ। ਸਿਵਲ ਸਰਜਨ ਅੰਮ੍ਰਿਤਸਰ ਡਾ: ਵਿਜੇ ਕੁਮਾਰ ਨੇ ਦੱਸਿਆ ਕਿ ਡੇਂਗੂ ਦੇ ਮਰੀਜ਼ਾਂ ਲਈ ਸਰਕਾਰੀ ਹਸਪਤਾਲਾਂ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਵਿਭਾਗ ਨੇ ਨਿੱਜੀ ਹਸਪਤਾਲਾਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਡੇਂਗੂ ਦਾ ਕੋਈ ਸ਼ੱਕੀ ਮਰੀਜ਼ ਉਨ੍ਹਾਂ ਦੇ ਘਰ ਪਹੁੰਚਣ 'ਤੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਡੇਂਗੂ ਦੇ ਟੈਸਟ ਸਰਕਾਰੀ ਮੈਡੀਕਲ ਕਾਲਜ ਵਿਚ ਮੁਫ਼ਤ ਕੀਤੇ ਜਾਂਦੇ ਹਨ। ਲੋਕ ਇਸ ਦਾ ਲਾਭ ਉਠਾ ਸਕਦੇ ਹਨ।    
 

 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement