Health Tips: ਜੇਕਰ ਤੁਹਾਡੇ ਪੇਟ ਵਿਚ ਹੋ ਜਾਣ ਕੀੜੇ ਤਾਂ ਰੋਜ਼ਾਨਾ ਖਾਉ ਸੇਬ
Published : Nov 25, 2023, 8:02 am IST
Updated : Nov 25, 2023, 8:02 am IST
SHARE ARTICLE
Reasons Why You Should Eat an Apple a Day
Reasons Why You Should Eat an Apple a Day

ਕੈਲਸ਼ੀਅਮ, ਫ਼ਾਈਬਰ ਸਮੇਤ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਇਕ ਸੇਬ ਦਾ ਸੇਵਨ ਤੁਹਾਨੂੰ ਸਿਹਤਮੰਦ ਰਖਦਾ ਹੈ।

Health Tips: ਕੈਲਸ਼ੀਅਮ, ਫ਼ਾਈਬਰ ਸਮੇਤ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਇਕ ਸੇਬ ਦਾ ਸੇਵਨ ਤੁਹਾਨੂੰ ਸਿਹਤਮੰਦ ਰਖਦਾ ਹੈ। ਇਸ ਨਾਲ ਹੀ ਇਹ ਤੁਹਾਡੀ ਪਾਚਨ ਪ੍ਰਣਾਲੀ ਨੂੰ ਵੀ ਬਣਾਈ ਰਖਦਾ ਹੈ। ਪਾਚਨ ਵਿਚ ਸੁਧਾਰ ਦਾ ਅਰਥ ਹੈ ਕਿ ਤੁਹਾਡਾ ਸਰੀਰ ਬਹੁਤ ਸਾਰੀਆਂ ਬੀਮਾਰੀਆਂ ਤੋਂ ਸੁਰੱਖਿਅਤ ਰਹੇਗਾ ਅਤੇ ਤੁਸੀਂ ਤਾਜ਼ਗੀ ਅਤੇ ਸਿਹਤਮੰਦ ਮਹਿਸੂਸ ਕਰੋਗੇ। ਸੇਬ ਦਾ ਨਿਯਮਤ ਸੇਵਨ ਕਰਨ ਨਾਲ ਤੁਹਾਡੀ ਇਮਿਊਨਟੀ ਵੀ ਵਧਦੀ ਹੈ। ਆਉ ਸੇਬ ਖਾਣ ਦੇ ਫ਼ਾਇਦਿਆਂਂ ਬਾਰੇ ਜਾਣਦੇ ਹਾਂ:

  •  ਸੇਬ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਬਹੁਤ ਸਾਰੀਆਂ ਸਿਹਤ ਸਮੱਸਿਆਵਾਂ ਦੂਰ ਕੀਤੀਆਂ ਜਾ ਸਕਦੀਆਂ ਹਨ। ਜੇ ਪੇਟ ਵਿਚ ਕੀੜੇ ਹੋ ਗਏ ਹੋਣ ਤਾਂ ਹਰ ਰੋਜ਼ ਪੀੜਤ ਨੂੰ ਦੋ ਮਿੱਠੇ ਸੇਬ ਦਿਉ। ਤੁਸੀਂ ਉਸ ਨੂੰ ਹਰ ਰੋਜ਼ ਇਕ ਗਲਾਸ ਤਾਜ਼ੇ ਸੇਬ ਦਾ ਜੂਸ ਵੀ ਦੇ ਸਕਦੇ ਹੋ। ਉਸ ਦੇ ਪੇਟ ਦੇ ਕੀੜੇ ਮਰ ਜਾਂਦੇ ਹਨ।
  • ਸੇਬ ਦੇ ਕੁੱਝ ਪ੍ਰਯੋਗਾਂ ਨਾਲ ਕਈ ਬੀਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਉਹ ਲੋਕ ਜਿਨ੍ਹਾਂ ਨੂੰ ਸਿਰਦਰਦ, ਚਿੜਚਿੜੇਪਨ, ਬੇਹੋਸ਼ੀ ਜਾਂ ਭੁੱਲਣ ਦੀ ਸ਼ਿਕਾਇਤ ਹੋਵੇ ਉਨ੍ਹਾਂ ਨੂੰ ਭੋਜਨ ਤੋਂ ਪਹਿਲਾਂ ਦੋ ਤਾਜ਼ੇ ਮਿੱਠੇ ਸੇਬ ਖਾਣੇ ਚਾਹੀਦੇ ਹਨ। ਅਜਿਹੇ ਮਰੀਜ਼ ਨੂੰ ਆਮ ਚਾਹ ਜਾਂ ਕੌਫ਼ੀ ਛੱਡ ਕੇ ਸਿਰਫ਼ ਸੇਬ ਦੀ ਚਾਹ ਪੀਣੀ ਚਾਹੀਦੀ ਹੈ। ਜਿਨ੍ਹਾਂ ਲੋਕਾਂ ਦਾ ਦਿਲ ਕਮਜ਼ੋਰ ਹੈ ਜਾਂ ਦਿਲ ਦੀ ਧੜਕਣ ਘੱਟ ਜਾਂ ਜ਼ਿਆਦਾ ਹੋ ਜਾਂਦੀ ਹੈ ਉਦੋਂ ਉਨ੍ਹਾਂ ਨੂੰ ਚਾਂਦੀ ਦਾ ਵਰਕ ਲਗਾ ਕੇ ਸੇਬ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ। ਸੇਬ ਵਿਚ ਮਿਲਣ ਵਾਲਾ ਫ਼ਾਈਬਰ ਮੋਟਾਪਾ ਘਟਾਉਣ ਵਿਚ ਵੀ ਮਦਦਗਾਰ ਹੈ ਜਿਸ ਨਾਲ ਵਿਅਕਤੀ ਹੋਰ ਬੀਮਾਰੀਆਂ ਦਾ ਸ਼ਿਕਾਰ ਹੋਣ ਤੋਂ ਵੀ ਬਚਦਾ ਹੈ।
  • ਸੇਬ ਇਨਸੌਮਨੀਆ ਦੇ ਇਲਾਜ ਵਿਚ ਵੀ ਬਹੁਤ ਫ਼ਾਇਦੇਮੰਦ ਹੈ। ਜੇ ਤੁਹਾਨੂੰ ਦੇਰ ਰਾਤ ਤਕ ਨੀਂਦ ਨਹੀਂ ਆਉਂਦੀ ਜਾਂ ਅੱਧੀ ਰਾਤ ਨੂੰ ਨੀਂਦ ਖੁੱਲ੍ਹਣ ਤੋਂ ਬਾਅਦ ਨੀਂਦ ਆਉਂਦੀ ਹੋਵੇ ਤਾਂ ਸੌਣ ਤੋਂ ਪਹਿਲਾਂ ਇਕ ਸੇਬ ਦਾ ਮੁਰੱਬਾ ਖਾਉ ਅਤੇ ਬਾਅਦ ਵਿਚ ਗਰਮ ਦੁੱਧ ਪੀਉ। ਨੀਂਦ ਚੰਗੀ ਆਵੇਗੀ। ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਹਰ ਰੋਜ਼ ਸਵੇਰੇ ਖ਼ਾਲੀ ਪੇਟ ਦੋ ਸੇਬ ਚਬਾ-ਚਬਾ ਕੇ ਖਾਉ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੋਵੇਗੀ। ਪਾਚਨ ਸ਼ਕਤੀ ਦੀ ਕਮੀ ਵੀ ਦੂਰ ਹੋਵੇਗੀ।

(For more news apart from Reasons Why You Should Eat an Apple a Day, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement