
ਅੱਜ ਅਸੀਂ ਤੁਹਾਨੂੰ ਦਸਾਂਗੇ ਨਿੰਮ ਦਾ ਜੂਸ ਪੀਣ ਦੇ ਫ਼ਾਇਦਿਆਂ ਬਾਰੇ:
Neem Juice: ਨਿੰਮ ਦੇ ਪੱਤਿਆਂ ਤੋਂ ਤਿਆਰ ਜੂਸ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਬੁਢਾਪਾ-ਰੋਕੂ ਅਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਨਿੰਮ ਭਾਰ ਕੰਟਰੋਲ ਕਰਨ ਵਿਚ ਸਹਾਇਤਾ ਕਰਦੀ ਹੈ ਅਤੇ ਇਮਿਊਨਿਟੀ ਨੂੰ ਵਧਾਉਣ ਵਿਚ ਵੀ ਮਦਦ ਕਰਦੀ ਹੈ। ਅਜਿਹੇ ਵਿਚ ਕੋਰੋਨਾ ਵਾਇਰਸ ਅਤੇ ਹੋਰ ਬੀਮਾਰੀਆਂ ਦੇ ਫੈਲਣ ਦਾ ਜੋਖਮ ਕਈ ਗੁਣਾਂ ਘਟਾਇਆ ਜਾ ਸਕਦਾ ਹੈ।
ਅੱਜ ਅਸੀਂ ਤੁਹਾਨੂੰ ਦਸਾਂਗੇ ਨਿੰਮ ਦਾ ਜੂਸ ਪੀਣ ਦੇ ਫ਼ਾਇਦਿਆਂ ਬਾਰੇ:
- ਜੋ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਹਨ ਉਨ੍ਹਾਂ ਨੂੰ ਨਿੰਮ ਦੇ ਜੂਸ ਨੂੰ ਅਪਣੀ ਡਾਈਟ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨੂੰ ਪੀਣ ਨਾਲ ਤੇਜ਼ੀ ਨਾਲ ਭਾਰ ਘਟੇਗਾ ਜਿਸ ਦੇ ਨਤੀਜੇ ਵਜੋਂ ਸਰੀਰ ਸੁਡੋਲ ਬਣ ਜਾਂਦਾ ਹੈ।
- ਨਿੰਮ ਦੇ ਜੂਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਪੇਟ, ਪੱਟ, ਪਿੱਠ ਦੇ ਆਲੇ-ਦੁਆਲੇ ਜਮ੍ਹਾਂ ਚਰਬੀ ਨੂੰ ਘਟਾਉਣ ਵਿਚ ਸਹਾਇਤਾ ਮਿਲਦੀ ਹੈ।
- ਨਿਯਮਿਤ ਨਿੰਮ ਦਾ ਜੂਸ ਪੀਣ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਨਹੀਂ ਰਹਿੰਦਾ।
- ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਜੂਸ ਪੀਣ ਨਾਲ ਇਮਿਊਨਟੀ ਬੂਸਟ ਹੋ ਕੇ ਬੀਮਾਰੀਆਂ ਦਾ ਬਚਾਅ ਰਹੇਗਾ।
- ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ ਵਿਚ ਤੁਸੀਂ ਪੋਸ਼ਣ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਨਿੰਮ ਦੇ ਜੂਸ ਦੇ 1-2 ਘੁੱਟ ਬੱਚਿਆਂ ਨੂੰ ਪਿਲਾ ਸਕਦੇ ਹੋ। ਇਸ ਨਾਲ ਪੇਟ ਵਿਚ ਮੌਜੂਦ ਕੀੜੇ ਮਰਨ ਨਾਲ ਵਧੀਆ ਵਿਕਾਸ ਵਿਚ ਸਹਾਇਤਾ ਮਿਲੇਗੀ।
- ਨਿੰਮ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਖ਼ੂਨ ਨੂੰ ਸਾਫ਼ ਕਰਨ ਵਿਚ ਮਦਦ ਕਰਦੇ ਹਨ। ਅਜਿਹੇ ਵਿਚ ਦਾਗ-ਧੱਬੇ, ਝੁਰੜੀਆਂ ਆਦਿ ਦੀ ਸਮੱਸਿਆ ਦੂਰ ਹੋ ਕੇ ਬੇਦਾਗ ਅਤੇ ਗਲੋਇੰਗ ਚਮੜੀ ਮਿਲਦੀ ਹੈ।
(For more Punjabi news apart from Neem juice benefits in punjabi, stay tuned to Rozana Spokesman)