ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਕੜ੍ਹੀ ਪੱਤਾ
Published : Oct 26, 2020, 4:41 pm IST
Updated : Oct 26, 2020, 4:41 pm IST
SHARE ARTICLE
Curry leaf
Curry leaf

ਵਾਲਾਂ ਨੂੰ ਮਜ਼ਬੂਤ ਬਣਾਉਂਦਾ ਹੈ।

ਮੁਹਾਲੀ: ਤੁਹਾਡੀ ਰਸੋਈ ਵਿਚ ਅਕਸਰ ਕੜ੍ਹੀ ਪੱਤਾ ਮਿਲ ਜਾਂਦਾ ਹੈ ਜਿਸ ਦਾ ਇਸਤੇਮਾਲ ਤੁਸੀਂ ਅਪਣੇ ਭੋਜਨ ਵਿਚ ਕਰਦੇ ਹੋ ਪਰ ਕੜ੍ਹੀ ਪੱਤਾ ਸਿਰਫ਼ ਤੁਹਾਡੇ ਭੋਜਨ ਲਈ ਹੀ ਨਹੀਂ ਵਰਤਿਆ ਜਾਂਦਾ ਬਲਕਿ ਇਸ ਨਾਲ ਸਰੀਰ ਨੂੰ ਕਈ ਹੋਰ ਫ਼ਾਇਦੇ ਵੀ ਹੁੰਦੇ ਹਨ। ਕੜ੍ਹੀ ਪੱਤੇ ਤੁਹਾਡੀ ਚਮੜੀ, ਤੁਹਾਡੇ ਵਾਲਾਂ ਅਤੇ ਤੁਹਾਡੇ ਪੂਰੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਤੁਸੀਂ ਇਸ ਨੂੰ ਅਪਣੇ ਖਾਣੇ ਤੋਂ ਇਲਾਵਾ ਹੋਰ ਤਰੀਕਿਆਂ ਨਾਲ ਵੀ ਇਸ ਦਾ ਇਸਤੇਮਾਲ ਕਰ ਸਕਦੇ ਹੋ ਜਿਸ ਨਾਲ ਤੁਹਾਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ। ਅੱਜ ਅਸੀਂ ਤੁਹਾਨੂੰ ਕੜ੍ਹੀ ਪੱਤਿਆਂ ਦੇ ਫ਼ਾਇਦਿਆਂ ਬਾਰੇ ਦਸਾਂਗੇ:

currycurry

 ਕੜ੍ਹੀ ਪੱਤੇ ਵਿਚ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਹੁੰਦੀਆਂ ਹਨ ਜੋ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਸਹਾਇਤਾ ਕਰਦੀਆਂ ਹਨ। ਇਸ ਵਿਚ ਆਇਰਨ, ਕੈਲਸ਼ੀਅਮ, ਫ਼ਾਸਫ਼ੋਰਸ ਅਤੇ ਹੋਰ ਬਹੁਤ ਸਾਰੇ ਵਿਟਾਮਿਨ ਹੁੰਦੇ ਹਨ ਜੋ ਸਰੀਰ ਨੂੰ ਅਨੀਮੀਆ, ਹਾਈ ਬੀਪੀ, ਸ਼ੂਗਰ ਵਰਗੀਆਂ ਬੀਮਾਰੀਆਂ ਤੋਂ ਬਚਾ ਸਕਦੇ ਹਨ। ਇੰਨਾ ਹੀ ਨਹੀਂ, ਇਸ ਵਿਚ ਵਿਟਾਮਿਨ ਵੀ ਹੁੰਦੇ ਹਨ ਜੋ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੇ ਹਨ। ਜੇ ਤੁਸੀਂ ਕੜ੍ਹੀ ਪੱਤੇ ਦਾ ਸੇਵਨ ਖ਼ਾਲੀ ਪੇਟ ਕਰਦੇ ਹੋ ਤਾਂ ਤੁਹਾਡੇ ਸਰੀਰ ਨੂੰ ਲਾਭ ਹੋਵੇਗਾ।

Curry leaf Curry leaf

ਕੜ੍ਹੀ ਪੱਤੇ ਦੀ ਵਰਤੋਂ ਕਰਨ ਨਾਲ ਤੁਹਾਡਾ ਭਾਰ ਕੰਟਰੋਲ ਵਿਚ ਰਹਿੰਦਾ ਹੈ ਅਤੇ ਤੁਹਾਡਾ ਭਾਰ ਨਹੀਂ ਵਧਦਾ। ਇਹ ਤੁਹਾਡੇ ਕੈਲੇਸਟੋਰਲ ਨੂੰ ਵੀ ਕੰਟਰੋਲ ਵਿਚ ਰਖਦਾ ਹੈ। ਕੜ੍ਹੀ ਪੱਤੇ ਤੁਹਾਡੇ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਕਰਦੇ ਹਨ, ਇਸ ਦੇ ਸੇਵਨ ਨਾਲ ਤੁਹਾਡੇ ਸਰੀਰ ਨੂੰ ਬਹੁਤ ਲਾਭ ਹੁੰਦਾ ਹੈ ਕਿਉਂਕਿ ਇਸ ਵਿਚ ਆਇਰਨ ਅਤੇ ਫ਼ੋਲਿਕ ਐਸਿਡ ਦੀ ਬਹੁਤ ਮਾਤਰਾ ਹੁੰਦੀ ਹੈ। ਜੇ ਤੁਸੀਂ ਖ਼ਾਲੀ ਪੇਟ ਕੜ੍ਹੀ ਪੱਤੇ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਪਾਚਣ ਸ਼ਕਤੀ ਵਧਦੀ ਹੈ। ਇੰਨਾ ਹੀ ਨਹੀਂ ਕੜ੍ਹੀ ਪੱਤੇ ਖਾਣ ਨਾਲ ਤੁਹਾਨੂੰ ਕਬਜ਼ ਤੋਂ ਵੀ ਰਾਹਤ ਮਿਲਦੀ ਹੈ।

Curry leaf Curry leaf

 ਕਈ ਵਾਰ ਸਵੇਰੇ ਉਠਣ ਤੋਂ ਬਾਅਦ ਸਾਡਾ ਜੀ ਬਹੁਤ ਮਚਲਾਉਂਦਾ ਹੈ ਅਤੇ ਸਾਨੂੰ ਉਲਟੀ ਜਿਹਾ ਮਹਿਸੂਸ ਹੋਣ ਲਗਦਾ ਹੈ। ਅਜਿਹੇ ਵਿਚ ਜੇ ਤੁਸੀਂ ਸਵੇਰੇ ਖ਼ਾਲੀ ਪੇਟ ਕੜ੍ਹੀ ਪੱਤੇ ਦਾ ਸੇਵਨ ਕਰੋ ਤਾਂ ਤੁਸੀਂ ਇਸ ਤੋਂ ਵੀ ਛੁਟਕਾਰਾ ਪਾ ਸਕਦੇ ਹੋ। ਕੜ੍ਹੀ ਪੱਤਾ ਤੁਹਾਨੂੰ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਇਸ ਵਿਚ ਮੌਜੂਦ ਐਂਟੀ ਆਕਸੀਡੈਂਟਸ ਤੁਹਾਨੂੰ ਇਨ੍ਹਾਂ ਬੀਮਾਰੀਆਂ ਤੋਂ ਦੂਰ ਰਖਦੇ ਹਨ। ਇਹ ਤੁਹਾਡੇ ਕੈਲੈਸਟਰੋਲ ਨੂੰ ਵੀ ਕੰਟਰੋਲ ਵਿਚ ਰਖਦਾ ਹੈ। ਜੇ ਤੁਸੀਂ ਕੜ੍ਹੀ ਪੱਤੇ ਨੂੰ ਪੀਸ ਕੇ ਇਸ ਵਿਚ ਸ਼ਹਿਦ ਮਿਲਾ ਕੇ ਖਾਉਗੇ ਤਾਂ ਤੁਹਾਨੂੰ ਕਫ਼ ਤੋਂ ਰਾਹਤ ਮਿਲੇਗੀ ਅਤੇ ਖੰਘ ਤੁਹਾਡੇ ਆਸ-ਪਾਸ ਵੀ ਨਹੀਂ ਫਟਕੇਗੀ।

Curry leaf Curry leaf

 ਜੇ ਤੁਸੀਂ ਲੰਮੇ ਸਮੇਂ ਤੋਂ ਚਮੜੀ ਦੀ ਸਮੱਸਿਆ ਨਾਲ ਜੂਝ ਰਹੇ ਹੋ ਜਾਂ ਤੁਹਾਡੇ ਚਿਹਰੇ 'ਤੇ ਕਿਲ ਛਾਈਆਂ ਹਨ ਤਾਂ ਤੁਹਾਨੂੰ ਹਰ ਰੋਜ਼ ਕੜ੍ਹੀ ਪੱਤੇ ਚਬਾਉਣ ਚਾਹੀਦੇ ਹਨ ਅਤੇ ਇਸ ਦਾ ਪੇਸਟ ਬਣਾ ਕੇ ਅਪਣੇ ਚਿਹਰੇ 'ਤੇ ਲਗਾਉ। ਕੜ੍ਹੀ ਪੱਤਿਆਂ ਦਾ ਇਕ ਵੱਡਾ ਲਾਭ ਇਹ ਵੀ ਹੈ ਕਿ ਇਹ ਤੁਹਾਡੇ ਵਾਲਾਂ ਨੂੰ ਮਜ਼ਬੂਤ ਬਣਾਉਂਦਾ ਹੈ। ਜੇ ਤੁਸੀਂ ਇਸ ਦੀ ਵਰਤੋਂ ਨਾਰੀਅਲ ਦੇ ਤੇਲ ਨਾਲ ਕਰਦੇ ਹੋ ਤਾਂ ਇਸ ਨਾਲ ਤੁਹਾਡੇ ਵਾਲਾਂ ਦੀ ਇਕ ਤਰ੍ਹਾਂ ਨਾਲ ਮਸਾਜ ਹੋ ਜਾਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement