Health benefits of Green Peas: ਸਾਨੂੰ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ ਹਰੇ ਮਟਰ
Published : Oct 26, 2023, 1:27 pm IST
Updated : Oct 26, 2023, 1:27 pm IST
SHARE ARTICLE
Health benefits of Green Peas
Health benefits of Green Peas

ਇਸ ਤੋਂ ਇਲਾਵਾ ਮਟਰਾਂ ਵਿਚ ਮਿਲਣ ਵਾਲੇ ਐਂਟੀਆਕਸੀਡੈਂਟ ਸਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਵਿਚ ਵਾਧਾ ਕਰਦੇ ਹਨ।

Health benefits of Green Peas: ਹਰੇ ਮਟਰ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਹਰੇ ਮਟਰ ਸਿਰਫ਼ ਸੁਆਦ ਹੀ ਨਹੀਂ ਵਧਾਉਂਦੇ, ਬਲਕਿ ਸਾਨੂੰ ਸਿਹਤਮੰਦ ਵੀ ਰਖਦੇ ਹਨ। ਵਿਟਾਮਿਨ, ਮਿਨਰਲ ਅਤੇ ਐਂਟੀਆਕਸੀਡੈਂਟ ਤੋਂ ਇਲਾਵਾ ਮਟਰ ਪ੍ਰੋਟੀਨ ਤੇ ਫ਼ਾਈਬਰ ਨਾਲ ਵੀ ਭਰਪੂਰ ਹੁੰਦੇ ਹਨ। ਮਟਰ ਵਿਚ ਮੌਜੂਦ ਆਇਰਨ, ਜ਼ਿੰਕ, ਮੈਗਨੀਜ਼ ਤੇ ਕਾਪਰ ਆਦਿ ਤੱਤ ਸਾਨੂੰ ਬੀਮਾਰੀਆਂ ਤੋਂ ਬਚਾਉਂਦੇ ਹਨ। ਇਸ ਤੋਂ ਇਲਾਵਾ ਮਟਰਾਂ ਵਿਚ ਮਿਲਣ ਵਾਲੇ ਐਂਟੀਆਕਸੀਡੈਂਟ ਸਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਵਿਚ ਵਾਧਾ ਕਰਦੇ ਹਨ।

ਇਸ ਤੋਂ ਇਲਾਵਾ ਹਰੇ ਮਟਰਾਂ ਵਿਚ ਪ੍ਰੋਟੀਨ ਤੇ ਫ਼ਾਈਬਰ ਵੀ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਸਰੀਰ ਵਿਚ ਮੌਜੂਦ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿਚ ਰਖਦਾ ਹੈ ਤੇ ਨਾਲ ਹੀ ਇਸ ਰੋਗ ਦੇ ਖ਼ਤਰੇ ਤੋਂ ਵੀ ਬਚਾਉਂਦਾ ਹੈ। ਮਟਰਾਂ ਦਾ ਪ੍ਰਯੋਗ ਚਿਹਰੇ ਨੂੰ ਸੁੰਦਰ ਬਣਾਉਣ ਲਈ ਵੀ ਕੀਤਾ ਜਾਂਦਾ ਹੈ। ਪਾਣੀ ’ਚ ਥੋੜ੍ਹੇ ਜਿਹੇ ਮਟਰ ਉਬਾਲ ਕੇ ਉਨ੍ਹਾਂ ਦੀ ਪੇਸਟ ਬਣਾ ਲਉ। ਇਸ ਪੇਸਟ ਨੂੰ ਚਿਹਰੇ ’ਤੇ ਲਗਾਉ ਅਤੇ 15-20 ਮਿੰਟ ਬਾਅਦ ਸਾਫ਼ ਪਾਣੀ ਨਾਲ ਧੋਹ ਲਉ।

ਇਸ ਨਾਲ ਚਿਹਰੇ ’ਤੇ ਚਮਕ ਆਉਂਦੀ ਹੈ ਤੇ ਚਿਹਰੇ ਦੀਆਂ ਝੁਰੜੀਆਂ ਅਤੇ ਦਾਗ਼-ਧੱਬੇ ਦੂਰ ਹੁੰਦੇ ਹਨ। ਇਸ ਤੋਂ ਇਲਾਵਾ ਇਹ ਵਾਲਾਂ ਲਈ ਵੀ ਬਹੁਤ ਫ਼ਾਇਦੇਮੰਦ ਹਨ। ਵਿਟਾਮਿਨਾਂ ਦਾ ਸਮੂਹ ਵਿਟਾਮਿਨ ਬੀ-6, ਬੀ-12 ਅਤੇ ਫ਼ਾਲਿਕ ਐਸਿਡ ਖ਼ੂਨ ਦੇ ਲਾਲ ਕਣਾਂ ਨੂੰ ਬਣਾਉਣ ਵਿਚ ਮਦਦ ਕਰਦੇ ਹਨ, ਜੋ ਸਰੀਰ ਦੇ ਨਾਲ-ਨਾਲ ਸਿਰ ਦੀਆਂ ਕੋਸ਼ਿਕਾਵਾਂ ਤਕ ਆਕਸੀਜਨ ਪਹੁੰਚਾਉਂਦਾ ਹੈ। ਇਸ ਤਰ੍ਹਾਂ ਇਹ ਤੱਤ ਵਾਲਾਂ ਨੂੰ ਕਮਜ਼ੋਰ ਹੋਣ ਤੋਂ ਰੋਕਦੇ ਹਨ।

ਮਟਰ ਵਿਚ ਕੈਲੋਰੀ ਤੇ ਫ਼ੈਟ ਦੀ ਮਾਤਰਾ ਘੱਟ ਹੁੰਦੀ ਹੈ। ਇਸ ਲਈ ਇਹ ਵਜ਼ਨ ਕੰਟਰੋਲ ਕਰਨ ’ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਹਰੇ ਮਟਰ ਫ਼ਾਈਬਰ ਨਾਲ ਭਰਪੂਰ ਹੁੰਦੇ ਹਨ, ਜੋ ਤੁਹਾਡਾ ਭਾਰ ਵਧਣ ਤੋਂ ਰੋਕਦੇ ਹਨ। ਇਸ ਲਈ ਜੇ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਅਪਣੇ ਭੋਜਨ ਵਿਚ ਮਟਰਾਂ ਨੂੰ ਜ਼ਰੂਰ ਸ਼ਾਮਲ ਕਰੋ। ਇਸ ਤੋਂ ਇਲਾਵਾ ਮਟਰ ਸਰੀਰ ਨੂੰ ਚੁਸਤ-ਦਰੁੱਸਤ ਰਖਦੇ ਹਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement