ਸ਼ੂਗਰ ਫ਼ਰੀ ਪਦਾਰਥ ਵੀ ਕਰ ਸਕਦੇ ਹਨ ਨੁਕਸਾਨ, ਜਾਣੋ ਕਿਵੇਂ
Published : Nov 26, 2022, 7:19 am IST
Updated : Nov 26, 2022, 11:22 am IST
SHARE ARTICLE
Sugar-free foods
Sugar-free foods

ਇਕ ਅੰਦਾਜ਼ੇ ਮੁਤਾਬਕ ਭਾਰਤ ਵਿਚ ਇਕ ਕਰੋੜ ਚਾਲੀ ਲੱਖ ਲੋਕ ਸ਼ੂਗਰ ਦਾ ਸ਼ਿਕਾਰ ਹਨ।

 

ਸ਼ੂਗਰ ਤੋਂ ਪੀੜਤ ਮਰੀਜ਼ ਅਕਸਰ “ਸ਼ੂਗਰ ਫ਼ਰੀ ਪਦਾਰਥ ਖਾਂਦੇ ਹਨ। ਬਿਸਕੁਟ ਅਤੇ ਹੋਰ ਖਾਧ ਪਦਾਰਥ ਸ਼ੂਗਰ ਮਰੀਜ਼ ਇਸ ਕਰ ਕੇ ਜ਼ਿਆਦਾ ਖਾ ਜਾਂਦੇ ਹਨ ਕਿ ਉਹ ਸਮਝਦੇ ਹਨ ਕਿ ਇਨ੍ਹਾਂ ਦੇ ਲੇਬਲ ਉਪਰ ਸ਼ੂਗਰ ਫ਼ਰੀ ਲਿਖਿਆ ਹੋਇਆ ਹੈ।

ਬੇਸ਼ੱਕ ਇਨ੍ਹਾਂ ਪਦਾਰਥਾਂ ਜਿਵੇਂ ਕੁਕੀਜ਼, ਬਿਸਕੁਟ, ਨਮਕੀਨ, ਬਰਫ਼ੀ, ਆਈਸ ਕਰੀਮ ਆਦਿ ਵਿਚ ਸ਼ੂਗਰ ਨਹੀਂ ਹੁੰਦੀ ਪ੍ਰੰਤੂ ਇਨ੍ਹਾਂ ਪਦਾਰਥਾਂ ਵਿਚ ਵਰਤਿਆ ਜਾਣ ਵਾਲਾ ਮੈਦਾ, ਗਲੂਕੋਜ਼ ਜ਼ੀਰਾ ਆਦਿ ਵਿਚ ਅਜਿਹੇ ਤੱਤ ਹੁੰਦੇ ਹਨ ਜਿਹੜੇ ਡਾਇਬਟੀਜ਼ ਦੇ ਮਰੀਜ਼ ਲਈ ਨੁਕਸਾਨਦਾਇਕ ਹਨ ਕਿਉਂਕਿ ਜਿਵੇਂ ਮੈਦੇ ਵਿਚ ਕਾਰਬੋਹਾਈਡਰੇਟ ਹੁੰਦਾ ਹੈ ਜੋ ਕਿ ਡਾਇਬਟੀਜ਼ ਦੇ ਮਰੀਜ਼ ਵਾਸਤੇ ਜ਼ਿਆਦਾ ਮਾਤਰਾ ਵਿਚ ਖਾਣਾ ਘਾਤਕ ਸਿੱਧ ਹੁੰਦਾ ਹੈ, ਸ਼ੂਗਰ ਫ਼ਰੀ ਬਿਸਕੁਟ ਵਿਚ ਵੀ ਕਾਰਬੋਹਾਈਡਰੇਟ ਸਾਧਾਰਣ ਬਿਸਕੁਟ ਜਿੰਨਾ ਹੀ ਹੁੰਦਾ ਹੈ ਜਿਸ ਨਾਲ ਸ਼ੂਗਰ ਦੇ ਮਰੀਜ਼ ਦੀ ਪਾਚਨ ਸ਼ਕਤੀ ਪ੍ਰਭਾਵਤ ਹੂੰਦੀ ਹੈ।

ਜਿਵੇਂ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾਂਦੀ ਹੈ ਉਸੇ ਤਰ੍ਹਾਂ ਮਾਰਕੀਟ ਵਿਚ ਸ਼ੂਗਰ ਫ਼ਰੀ ਵਸਤੂਆਂ ਦੀ ਗਿਣਤੀ ਵਧ ਰਹੀ ਹੈ। ਇਕ ਅੰਦਾਜ਼ੇ ਮੁਤਾਬਕ ਭਾਰਤ ਵਿਚ ਇਕ ਕਰੋੜ ਚਾਲੀ ਲੱਖ ਲੋਕ ਸ਼ੂਗਰ ਦਾ ਸ਼ਿਕਾਰ ਹਨ। ਇਸ ਲਈ ਕੋਈ ਸ਼ੂਗਰ ਫ਼ਰੀ ਪਦਾਰਥ ਖ਼ਰੀਦਦੇ ਸਮੇਂ ਉਸ ਉਪਰ ਨਿਊਟਰੀਸ਼ਨਲ ਕੰਟੈਟ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement