Health News: ਦਿਲ ਦੀਆਂ ਬੀਮਾਰੀਆਂ ਨੂੰ ਦੂਰ ਕਰਦੀ ਹੈ ਸ਼ਕਰਕੰਦੀ

By : GAGANDEEP

Published : Nov 26, 2023, 7:21 am IST
Updated : Nov 26, 2023, 8:00 am IST
SHARE ARTICLE
Sweet potato removes heart diseases
Sweet potato removes heart diseases

Sweet potato removes heart diseases: ਸ਼ਕਰਕੰਦੀ ਖਾਣ ਨਾਲ ਸਰੀਰ ਦਾ ਕੋਲੈਸਟ੍ਰੋਲ ਪੱਧਰ ਸੰਤੁਲਿਤ ਰਹਿੰਦਾ ਹੈ।

Sweet potato removes heart diseases: ਸ਼ਕਰਕੰਦੀ ਖਾਣੀ ਸਾਰਿਆਂ ਨੂੰ ਹੀ ਪਸੰਦ ਹੁੰਦੀ ਹੈ। ਇਸ ਦੀ ਵਰਤੋਂ ਲੋਕਾਂ ਵਲੋਂ ਉਬਾਲ ਕੇ, ਚਾਟ ਲਾ ਕੇ ਕੀਤੀ ਜਾਂਦੀ ਹੈ। ਸ਼ਕਰਕੰਦੀ ’ਚ ਫ਼ਾਈਬਰ, ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਲਵਣ ਵਰਗੇ ਤੱਤ ਵੱਡੀ ਮਾਤਰਾ ’ਚ ਮਿਲ ਜਾਂਦੇ ਹਨ, ਜੋ ਸਰੀਰ ਲਈ ਫ਼ਾਇਦੇਮੰਦ ਹਨ। ਸ਼ਕਰਕੰਦੀ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ’ਚ ਵੀ ਮਦਦ ਕਰਦੀ ਹੈ।

ਇਹ ਵੀ ਪੜ੍ਹੋ: Farming News: ਚਿੱਟੇ ਬੈਂਗਣਾਂ ਦੀ ਖੇਤੀ ਕਰ ਕੇ ਕਿਸਾਨ ਕਮਾ ਸਕਦੇ ਹਨ ਚੰਗਾ ਪੈਸਾ 

ਸ਼ੂਗਰ ’ਚ ਫ਼ਾਇਦੇਮੰਦ: ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਸ਼ਕਰਕੰਦੀ ਦਾ ਸੇਵਨ ਕਰੋ। ਇਸ ’ਚ ਅਜਿਹੇ ਤੱਤ ਮਿਲ ਜਾਂਦੇ ਹਨ ਜੋ ਬਲੱਡ ਸ਼ੂਗਰ ਨੂੰ ਇਕਦਮ ਨਹੀਂ ਵਧਾਉਂਦੇ ਅਤੇ ਉਨ੍ਹਾਂ ਨੂੰ ਕੰਟਰੋਲ ’ਚ ਰਖਦੇ ਹਨ। ਦਿਲ ਦੀਆਂ ਬੀਮਾਰੀਆਂ ਤੋਂ ਬਚਾਅ: ਸ਼ਕਰਕੰਦੀ ਖਾਣ ਨਾਲ ਸਰੀਰ ਦਾ ਕੋਲੈਸਟ੍ਰੋਲ ਪੱਧਰ ਸੰਤੁਲਿਤ ਰਹਿੰਦਾ ਹੈ। ਅਪਣੇ ਖਾਣੇ ’ਚ ਰੋਜ਼ਾਨਾ 1 ਸ਼ਕਰਕੰਦੀ ਦੀ ਵਰਤੋਂ ਜ਼ਰੂਰ ਕਰੋ ਕਿਉਂਕਿ ਇਸ ’ਚ ਕਾਪਰ, ਵਿਟਾਮਿਨ-ਬੀ 6 ਹੁੰਦਾ ਹੈ। ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਸ਼ਕਰਕੰਦੀ ਦੀ ਵਰਤੋਂ ਕਰਨ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚੇ ਰਹਿੰਦੇ ਹੋ।

ਇਹ ਵੀ ਪੜ੍ਹੋ: Nijji Dairy De Pann: ਬਾਬੇ ਨਾਨਕ ਦੀ ਸਿੱਖੀ ਨੂੰ ਖਤਮ ਹੁੰਦਾ ਵੇਖਣਾ ਚਾਹੁਣ ਵਾਲੀਆਂ ‘ਚਲਾਕ’ ਸ਼ਕਤੀਆਂ ਦਾ ਚੌਤਰਫ਼ਾ ਘੇਰਾ!

ਅੱਖਾਂ ਦੀ ਰੌਸ਼ਨੀ: ਲਗਾਤਾਰ ਕੰਪਿਊਟਰ ਅਤੇ ਮੋਬਾਈਲ ਫ਼ੋਨ ਦੀ ਵਰਤੋਂ ਕਰਨ ਨਾਲ ਅੱਜਕਲ੍ਹ ਘੱਟ ਉਮਰ ਦੇ ਬੱਚਿਆਂ, ਨੌਜਵਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਘੱਟ ਹੋ ਜਾਂਦੀ ਹੈ। ਅਜਿਹੇ ਵਿਚ ਸ਼ਕਰਕੰਦੀ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਨ ਵਿਚ ਫ਼ਾਇਦੇਮੰਦ ਸਾਬਤ ਹੁੰਦੀ ਹੈ।
ਝੁਰੜੀਆਂ ਘੱਟ ਕਰੇ: ਵਧਦੀ ਉਮਰ ਦੇ ਨਾਲ-ਨਾਲ ਚਿਹਰੇ ’ਤੇ ਝੁਰੜੀਆਂ ਦੇ ਨਿਸ਼ਾਨ ਪੈਣ ਲਗਦੇ ਹਨ। ਅਜਿਹੇ ’ਚ ਸ਼ਕਰਕੰਦੀ ਖਾਣੀ ਬਹੁਤ ਫ਼ਾਇਦੇਮੰਦ ਹੈ। ਇਸ ’ਚ ਮੌਜੂਦ ਵੀਟਾ ਕੈਰੋਟੀਨ ਸਰੀਰ ’ਚ ਫ੍ਰੀ-ਰੈਡੀਕਲਸ ਨਾਲ ਲੜਦਾ ਹੈ, ਜਿਸ ਨਾਲ ਚਿਹਰੇ ’ਤੇ ਜਲਦੀ ਝੁਰੜੀਆਂ ਨਹੀਂ ਪੈਂਦੀਆਂ।

ਅਸਥਮਾ ਰੋਗੀ ਲਈ ਫ਼ਾਇਦੇਮੰਦ: ਨੱਕ, ਸਾਹ ਵਾਲੀ ਨਲੀ ਅਤੇ ਫੇਫੜਿਆਂ ’ਚ ਕਫ਼ ਜੰਮਣ ਨਾਲ ਅਸਥਮਾ ਰੋਗੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ ’ਚ ਰੋਜ਼ 1 ਸ਼ਕਰਕੰਦੀ ਉਬਾਲ ਕੇ ਖਾਣ ਨਾਲ ਕਫ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਅਸਥਮਾ ਰੋਗੀ ਨੂੰ ਆਰਾਮ ਮਿਲਦਾ ਹੈ।
ਭਾਰ ਵਧਾਉਣ ’ਚ ਮਦਦਗਾਰ: ਇਸ ’ਚ ਬਹੁਤ ਜ਼ਿਆਦਾ ਮਾਤਰਾ ’ਚ ਸਟਾਰਚ ਹੁੰਦਾ ਹੈ ਜਿਸ ਨਾਲ ਮਾਸਪੇਸ਼ੀਆਂ ਵਧਾਉਣ ’ਚ ਵੀ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਸ ’ਚ ਮੌਜੂਦ ਵਿਟਾਮਿਨ, ਖਣਿਜ ਅਤੇ ਪ੍ਰੋਟੀਨ ਵਜ਼ਨ ਵਧਾਉਣ ’ਚ ਵੀ ਸਹਾਈ ਹੁੰਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement