Health News: ਜੇਕਰ ਤੁਸੀਂ ਰੋਜ਼ਾਨਾ ਖ਼ਾਲੀ ਪੇਟ ਕੋਸੇ ਪਾਣੀ ਦਾ ਸੇਵਨ ਕਰੋਗਾ ਤਾਂ ਹੋਣਗੇ ਕਈ ਫ਼ਾਇਦੇ
Published : Nov 26, 2024, 8:08 am IST
Updated : Nov 26, 2024, 8:08 am IST
SHARE ARTICLE
If you drink warm water daily on an empty stomach, there will be many benefits
If you drink warm water daily on an empty stomach, there will be many benefits

Health News: ਆਉ ਜਾਣਦੇ ਹਾਂ ਕੋਸਾ ਪਾਣੀ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ: 

 

Health News: 

ਸਾਡੇ ਬਜ਼ੁਰਗ ਲੰਬੇ ਸਮੇਂ ਤੋਂ ਸਾਨੂੰ ਸਵੇਰੇ ਖ਼ਾਲੀ ਪੇਟ ਕੋਸਾ ਪਾਣੀ ਪੀਣ ਦੀ ਸਲਾਹ ਦਿੰਦੇ ਆ ਰਹੇ ਹਨ। ਦਰਅਸਲ, ਆਯੁਰਵੇਦ ਅਨੁਸਾਰ ਸਵੇਰੇ ਗਰਮ ਪਾਣੀ ਪੀਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ।

ਆਉ ਜਾਣਦੇ ਹਾਂ ਕੋਸਾ ਪਾਣੀ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ: 

ਗਰਮ ਪਾਣੀ ਪੀਣ ਨਾਲ ਸਰੀਰ ਦਾ ਤਾਪਮਾਨ ਵਧਦਾ ਹੈ ਜਿਸ ਨਾਲ ਮੈਟਾਬੋਲਿਜ਼ਮ ਵਧਦਾ ਹੈ। ਬਿਹਤਰ ਮੈਟਾਬੋਲਿਜ਼ਮ ਦਾ ਮਤਲਬ ਹੈ ਕਿ ਸਰੀਰ ਭੋਜਨ ਨੂੰ ਜਲਦੀ ਹਜ਼ਮ ਕਰੇਗਾ ਅਤੇ ਭਾਰ ਘਟਾਉਣ ਵਿਚ ਵੀ ਮਦਦ ਕਰੇਗਾ। ਗਰਮ ਪਾਣੀ ਪਾਚਨ ਤੰਤਰ ਨੂੰ ਐਕਟਿਵ ਕਰਦਾ ਹੈ ਅਤੇ ਕਬਜ਼ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਇਹ ਅੰਤੜੀਆਂ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਦਿੰਦਾ ਹੈ ਅਤੇ ਅੰਤੜੀਆਂ ਦੀ ਗਤੀ ਵਿਚ ਮਦਦ ਕਰਦਾ ਹੈ।

ਗਰਮ ਪਾਣੀ ਪੀਣ ਨਾਲ ਤੁਸੀਂ ਜ਼ਿਆਦਾ ਦੇਰ ਤਕ ਪੇਟ ਭਰਿਆ ਮਹਿਸੂਸ ਕਰਦੇ ਹੋ ਜਿਸ ਨਾਲ ਤੁਸੀਂ ਘੱਟ ਖਾਂਦੇ ਹੋ ਅਤੇ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਗਰਮ ਪਾਣੀ ਸਰੀਰ ਵਿਚ ਖ਼ੂਨ ਦਾ ਸੰਚਾਰ ਵਧਾਉਂਦਾ ਹੈ ਜਿਸ ਨਾਲ ਚਮੜੀ ਨੂੰ ਜ਼ਿਆਦਾ ਆਕਸੀਜਨ ਮਿਲਦੀ ਹੈ। ਇਹ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ ਅਤੇ ਮੁਹਾਂਸਿਆਂ ਨੂੰ ਘਟਾਉਣ ਵਿਚ ਮਦਦ ਕਰਦਾ ਹੈ।

ਗਰਮ ਪਾਣੀ ਪੀਣ ਨਾਲ ਸਰੀਰ ਨੂੰ ਵੀ ਡੀਟੌਕਸਫ਼ਾਈ ਕੀਤਾ ਜਾਂਦਾ ਹੈ ਜਿਸ ਨਾਲ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਨਿਕਲਦੇ ਹਨ ਅਤੇ ਚਮੜੀ ’ਤੇ ਨਿਖਾਰ ਆਉਂਦਾ ਹੈ। ਗਰਮ ਪਾਣੀ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦਾ ਹੈ ਅਤੇ ਤੁਹਾਨੂੰ ਬੀਮਾਰੀਆਂ ਤੋਂ ਬਚਾਉਣ ’ਚ ਮਦਦ ਕਰਦਾ ਹੈ। ਗਰਮ ਪਾਣੀ ਪੀਣ ਨਾਲ ਗਲੇ ਦੇ ਦਰਦ ਅਤੇ ਖਰਾਸ਼ ਤੋਂ ਵੀ ਰਾਹਤ ਮਿਲਦੀ ਹੈ। ਖ਼ਾਸ ਕਰ ਕੇ ਜੇ ਤੁਹਾਨੂੰ ਜ਼ੁਕਾਮ ਹੈ। ਗਰਮ ਪਾਣੀ ਪੀਣ ਨਾਲ ਤਣਾਅ ਘੱਟ ਹੁੰਦਾ ਹੈ ਅਤੇ ਤੁਸੀਂ ਜ਼ਿਆਦਾ ਸ਼ਾਂਤ ਮਹਿਸੂਸ ਕਰਦੇ ਹੋ। ਇਨ੍ਹਾਂ ਕਾਰਨਾਂ ਕਰ ਕੇ ਸਵੇਰੇ ਖ਼ਾਲੀ ਪੇਟ ਕੋਸਾ ਪਾਣੀ ਪੀਣਾ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ। 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement