Health News: ਜੇਕਰ ਤੁਹਾਡੇ ਪੇਟ ਵਿਚ ਬਣਦੀ ਹੈ ਗੈਸ ਤਾਂ ਖਾਉ ਇਹ ਫਲ, ਹੋਣਗੇ ਕਈ ਫ਼ਾਇਦੇ

By : GAGANDEEP

Published : Mar 27, 2024, 6:34 am IST
Updated : Mar 27, 2024, 7:37 am IST
SHARE ARTICLE
Stomach Gas Health News in punjabi
Stomach Gas Health News in punjabi

Health News: ਫਲਾਂ ਨੂੰ ਡਾਈਟ ’ਚ ਸ਼ਾਮਲ ਕਰਨ ਨਾਲ ਨਾ ਸਿਰਫ਼ ਗੈਸ ਤੋਂ ਛੁਟਕਾਰਾ ਮਿਲਦਾ ਹੈ ਸਗੋਂ ਕਬਜ਼ ਅਤੇ ਐਸੀਡਿਟੀ ਤੋਂ ਵੀ ਰਾਹਤ ਮਿਲਦੀ ਹੈ।

Stomach Gas Health News in punjabi : ਅੱਜ ਦੇ ਦੌਰ ਵਿਚ ਗੈਸ, ਬਦਹਜ਼ਮੀ ਅਤੇ ਐਸੀਡਿਟੀ ਦੀ ਸਮੱਸਿਆ ਬਹੁਤ ਆਮ ਹੋ ਗਈ ਹੈ। ਇਹ ਛੋਟੀ ਲਗਦੀ ਹੈ ਪਰ ਇਹ ਬਹੁਤ ਪ੍ਰੇਸ਼ਾਨ ਕਰਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੋਕ ਕਈ ਤਰ੍ਹਾਂ ਦੀਆਂ ਦਵਾਈਆਂ ਅਤੇ ਘਰੇਲੂ ਨੁਸਖ਼ਿਆਂ ਦਾ ਸਹਾਰਾ ਲੈਂਦੇ ਹਨ। ਪਰ ਕੁੱਝ ਫਲ ਅਜਿਹੇ ਵੀ ਹਨ ਜੋ ਤੁਹਾਡੀ ਗੈਸ ਦੀ ਸਮੱਸਿਆ ਨੂੰ ਦੂਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਨ੍ਹਾਂ ਫਲਾਂ ਨੂੰ ਡਾਈਟ ’ਚ ਸ਼ਾਮਲ ਕਰਨ ਨਾਲ ਨਾ ਸਿਰਫ਼ ਗੈਸ ਤੋਂ ਛੁਟਕਾਰਾ ਮਿਲਦਾ ਹੈ ਸਗੋਂ ਕਬਜ਼ ਅਤੇ ਐਸੀਡਿਟੀ ਤੋਂ ਵੀ ਰਾਹਤ ਮਿਲਦੀ ਹੈ। ਇੰਨਾ ਹੀ ਨਹੀਂ ਇਨ੍ਹਾਂ ਫਲਾਂ ਰਾਹੀਂ ਸਰੀਰ ਨੂੰ ਕਈ ਪੌਸ਼ਟਿਕ ਤੱਤ ਵੀ ਮਿਲਦੇ ਹਨ, ਜੋ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ। ਆਉ ਜਾਣਦੇ ਹਾਂ ਅਜਿਹੇ ਫਲਾਂ ਬਾਰੇ, ਜਿਨ੍ਹਾਂ ਨੂੰ ਤੁਸੀਂ ਗੈਸ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਡਾਈਟ ਦਾ ਹਿੱਸਾ ਬਣਾ ਸਕਦੇ ਹੋ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (27 ਮਾਰਚ 2024) 

ਗੈਸ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕੀਵੀ ਨੂੰ ਡਾਈਟ ਦਾ ਹਿੱਸਾ ਵੀ ਬ ਣਾ ਸਕਦੇ ਹੋ। ਕੀਵੀ ਖਾਣ ਨਾਲ ਇਮਿਊਨੀ ਸਿਸਟਮ ਵੀ ਮਜ਼ਬੂਤ ਹੁੰਦਾ ਹੈ, ਨਾਲ ਹੀ ਸਿਹਤ ਨੂੰ ਹੋਰ ਵੀ ਕਈ ਫ਼ਾਇਦੇ ਹੁੰਦੇ ਹਨ। ਕੇਲਾ ਗੈਸ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਵਿਚ ਮਦਦ ਕਰਦਾ ਹੈ। ਕੇਲੇ ’ਚ ਫ਼ਾਈਬਰ ਹੁੰਦਾ ਹੈ ਜੋ ਗੈਸ ਨੂੰ ਕੰਟਰੋਲ ਕਰਨ ’ਚ ਚੰਗੀ ਭੂਮਿਕਾ ਨਿਭਾਉਂਦਾ ਹੈ। ਕੇਲਾ ਖਾਣ ਨਾਲ ਵੀ ਐਸੀਡਿਟੀ ਨਹੀਂ ਹੁੰਦੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਖੀਰੇ ਨੂੰ ਖਾਣ ਨਾਲ ਗੈਸ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇੰਨਾ ਹੀ ਨਹੀਂ ਖੀਰਾ ਖਾਣ ਨਾਲ ਪੇਟ ਠੰਢਾ ਰਹਿੰਦਾ ਹੈ। ਨਾਲ ਹੀ ਪੇਟ ਦੀ ਜਲਣ ਵੀ ਸ਼ਾਂਤ ਹੁੰਦੀ ਹੈ। ਇਸ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ। ਅੰਜੀਰ ਗੈਸ ਤੋਂ ਰਾਹਤ ਦਿਵਾਉਣ ਵਿਚ ਵੀ ਚੰਗੀ ਭੂਮਿਕਾ ਨਿਭਾਉਂਦਾ ਹੈ। ਇਹ ਵਿਟਾਮਿਨ ਬੀ, ਸੀ, ਪ੍ਰੋਟੀਨ, ਫ਼ਾਈਬਰ ਅਤੇ ਸਿਹਤਮੰਦ ਚਰਬੀ ਨਾਲ ਭਰਪੂਰ ਹੁੰਦਾ ਹੈ। ਇਹ ਕਬਜ਼ ਅਤੇ ਐਸੀਡਿਟੀ ਨੂੰ ਦੂਰ ਕਰਨ ਵਿਚ ਵੀ ਮਦਦ ਕਰਦਾ ਹੈ।

ਤਰਬੂਜ ਖਾਣ ਨਾਲ ਗੈਸ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ। ਇੰਨਾ ਹੀ ਨਹੀਂ ਤਰਬੂਜ ਵਿਚ ਮੌਜੂਦ ਫ਼ਾਈਬਰ ਭੋਜਨ ਨੂੰ ਪਚਾਉਣ ’ਚ ਵੀ ਮਦਦ ਕਰਦਾ ਹੈ ਅਤੇ ਐਸੀਡਿਟੀ ਤੋਂ ਵੀ ਰਾਹਤ ਦਿੰਦਾ ਹੈ।

(For more news apart from 'ASI Death in Jagraon News in punjabi ' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement