Health News: ਇਨ੍ਹਾਂ ਘਰੇਲੂ ਤਰੀਕਿਆਂ ਨਾਲ ਇੰਜ ਪਾਉ ਲੱਕ ਦਰਦ ਤੋਂ ਰਾਹਤ
Published : Jun 27, 2024, 7:01 am IST
Updated : Jun 27, 2024, 7:11 am IST
SHARE ARTICLE
Get relief from such pain with these home remedies Health News
Get relief from such pain with these home remedies Health News

Health News:ਲੱਕ ਦਰਦ ਤੋਂ ਬਚਣ ਲਈ ਰੋਜ਼ ਠੀਕ ਸਮੇਂ ’ਤੇ ਸੌਣਾ ਚਾਹੀਦਾ ਹੈ ਅਤੇ ਹਮੇਸ਼ਾ ਸਿੱਧੇ ਜਾਂ ਸਹੀ ਅਕਾਰ ਵਿਚ ਸੌਣਾ ਚਾਹੀਦਾ ਹੈ

Get relief from such pain with these home remedies Health News: ਅੱਜਕਲ ਦੇ ਲੋਕ ਅਪਣਾ ਜ਼ਿਆਦਾ ਤੋਂ ਜ਼ਿਆਦਾ ਸਮਾਂ ਕੁਰਸੀ ’ਤੇ ਬੈਠ ਕੇ ਬਤੀਤ ਕਰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਉਮਰ ਤੋਂ ਪਹਿਲਾਂ ਦੀ ਕਮਰ ਦਰਦ ਹੋ ਰਹੀ ਹੈ। ਇਸ ਦਰਦ ਕਾਰਨ ਉਠਣ-ਬੈਠਣ ਵਿਚ ਪ੍ਰੇਸ਼ਾਨੀ ਅਤੇ ਕੰਮ ਕਰਨ ਵਿਚ ਮੁਸ਼ਕਲ ਆਉਣ ਲੱਗ ਪੈਂਦੀ ਹੈ ਜਿਸ ਕਾਰਨ ਲੋਕ ਦਵਾਈ ਖਾਣਾ ਸ਼ੁਰੂ ਕਰ ਦਿੰਦੇ ਹਨ, ਜੋ ਸਿਹਤ ਨਹੀਂ ਠੀਕ ਨਹੀਂ। ਇਨ੍ਹਾਂ ਘਰੇਲੂ ਤਰੀਕਿਆਂ ਨਾਲ ਤੁਸੀਂ ਅਪਣੇ ਲੱਕ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ। ਆਉ ਜਾਣਦੇ ਹਾਂ ਇਸ ਬਾਰੇ:

 ਇਹ ਵੀ ਪੜ੍ਹੋ:Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (27 ਜੂਨ 2024) 

ਲੱਕ ਦਰਦ ਤੋਂ ਬਚਣ ਲਈ ਰੋਜ਼ ਠੀਕ ਸਮੇਂ ’ਤੇ ਸੌਣਾ ਚਾਹੀਦਾ ਹੈ ਅਤੇ ਹਮੇਸ਼ਾ ਸਿੱਧੇ ਜਾਂ ਸਹੀ ਅਕਾਰ ਵਿਚ ਸੌਣਾ ਚਾਹੀਦਾ ਹੈ। ਟੇਢੇ-ਮੇਢੇ ਸੌਣ ਨਾਲ ਸਰੀਰ ਕਈ ਤਰ੍ਹਾਂ ਦੀਆਂ ਦਰਦਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਦਵਾਈ ਦੀ ਵਰਤੋਂ ਕਦੇ ਨਾ ਕਰੋ। ਸਮੇਂ ’ਤੇ ਸੌਂਣ ਨਾਲ ਤੁਸੀਂ ਲੱਕ ਦਰਦ ਅਤੇ ਮੋਢੇ ਦੇ ਦਰਦ ਤੋਂ ਬਚ ਸਕਦੇ ਹੋ। ਲੱਕ ਦਰਦ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਕਈ ਆਸਣ ਹਨ ਪਰ ਤੁਹਾਨੂੰ ਸਵੇਰੇ ਉਠਦੇ ਸਾਰ ਕਸਰਤ ਕਰਨੀ ਚਾਹੀਦੀ ਹੈ। ਇਸ ਦਰਦ ਨੂੰ ਦੂਰ ਕਰਨ ਲਈ ਕਸਰਤ ਬਹੁਤ ਜ਼ਰੂਰੀ ਹੈ। ਇਸ ਨਾਲ ਮਾਸਪੇਸ਼ੀਆਂ ਕਿਰਿਆਸ਼ੀਲ ਰਹਿਣਗੀਆਂ ਅਤੇ ਖ਼ੂਨ ਦੇ ਜੰਮਣ ਤੋਂ ਛੁਟਕਾਰਾ ਮਿਲ ਜਾਵੇਗਾ।

 ਇਹ ਵੀ ਪੜ੍ਹੋ:Darbar Sahib News: ਹੁਣ ਦਰਬਾਰ ਸਾਹਿਬ ਵਿਖੇ ਹੁਣ ਫਿਲਮ ਦੇ ਪ੍ਰਚਾਰ ਲਈ ਵੀ ਨਹੀਂ ਹੋਵੇਗੀ ਵੀਡੀਓਗ੍ਰਾਫੀ, ਜਥੇਦਾਰ ਅਕਾਲ ਤਖ਼ਤ ਦੇ ਸਖ਼ਤ ਹੁਕਮ 

ਲੱਕ ਦਰਦ ਤੋਂ ਦੂਰ ਰਹਿਣ ਲਈ ਬੈਠਣ ਦੀ ਜਗ੍ਹਾ ਅਤੇ ਕੁਰਸੀ ਵਧੀਆ ਕਿਸਮ ਦੀ ਹੋਣੀ ਚਾਹੀਦੀ ਹੈ। ਹਮੇਸ਼ਾ ਸਹੀ ਤਰੀਕੇ ਨਾਲ ਬੈਠਣਾ ਚਾਹੀਦਾ ਹੈ। ਇਸ ਨਾਲ ਪਿੱਠ ਦਰਦ ਘੱਟ ਹੁੰਦਾ ਹੈ। ਸਿੱਧੇ ਪਿੱਠ ’ਤੇ ਭਾਰ ਪਾਉਣ ਵਾਲੇ ਅਕਾਰ ਵਿਚ ਨਾ ਬੈਠੋ। ਅਪਣੇ ਭੋਜਨ ਵਿਚ ਕੈਲਸ਼ੀਅਮ ਅਤੇ ਵਿਟਾਮਿਨ-ਡੀ ਦੀ ਮਾਤਰਾ ਵਧਾਉ। ਵਿਟਾਮਿਨ-ਡੀ ਹੱਡੀਆਂ ਲਈ ਬਹੁਤ ਹੀ ਜ਼ਰੂਰੀ ਹੁੰਦਾ ਹੈ। ਇਸ ਲਈ ਤੁਸੀਂ ਦੁੱਧ, ਪਨੀਰ ਜਾਂ ਮੱਛੀ ਦਾ ਵੀ ਇਸਤੇਮਾਲ ਵੱਧ ਤੋਂ ਵੱਧ ਕਰੋ। ਜੇਕਰ ਤੁਹਾਡਾ ਭਾਰ ਜ਼ਰੂਰਤ ਤੋਂ ਜ਼ਿਆਦਾ ਹੈ ਤਾਂ ਤੁਹਾਨੂੰ ਇਸ ’ਤੇ ਕਾਬੂ ਪਾਉਣਾ ਚਾਹੀਦਾ ਹੈ। ਜ਼ਿਆਦਾ ਭਾਰ ਪਿੱਠ ਦਰਦ ਦਾ ਕਾਰਨ ਬਣਦਾ ਹੈ। ਭਾਰ ਨੂੰ ਘੱਟ ਕਰਨ ਲਈ ਕਦੇ ਦਵਾਈ ਨਾ ਖਾਉ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Get relief from such pain with these home remedies Health News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement