ਖ਼ਬਰਾਂ |

ਤਾਜ਼ਾ |

Health News: ਸਰੀਰ ਨੂੰ ਚੁਸਤ ਰੱਖਣ ਲਈ ਸਿਰ ਦੀ ਮਾਲਸ਼ ਹੈ ਇਕ ਚਮਤਕਾਰੀ ਇਲਾਜ 
Published : Aug 27, 2024, 8:25 am IST
Updated : Aug 27, 2024, 8:25 am IST
SHARE ARTICLE
A head massage is a miraculous treatment to keep the body fit
A head massage is a miraculous treatment to keep the body fit

Health News: ਅਸੀਂ ਤੁਹਾਨੂੰ ਘਰ ’ਤੇ ਸਿਰ ਦੀ ਮਾਲਿਸ਼ ਕਰਨ ਦੇ ਫ਼ਾਇਦੇ ਦਸਾਂਗੇ:

 

Health News: ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿਚ ਸਿਰ ਦੀ ਮਸਾਜ ਤਣਾਅ ਨੂੰ ਦੂਰ ਕਰਨ ਅਤੇ ਆਰਾਮ ਕਰਨ ਦਾ ਇਕ ਬਹੁਤ ਹੀ ਆਸਾਨ ਤਰੀਕਾ ਹੈ। ਪਹਿਲੇ ਸਮਿਆਂ ਵਿਚ ਔਰਤਾਂ ਨਿੱਘੀ ਧੁੱਪ ਵਿਚ ਬੈਠ ਕੇ ਇਕ ਦੂਜੇ ਦੇ ਸਿਰ ਉਤੇ ਤੇਲ ਨਾਲ ਉਸੇ ਤਰ੍ਹਾਂ ਹਲਕੇ ਹੱਥਾਂ ਨਾਲ ਮਾਲਿਸ਼ ਕਰਦੀਆਂ ਸੀ। ਸਿਰ ਦੀ ਮਾਲਿਸ਼ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਖ਼ੂਨ ਦਾ ਸੰਚਾਰ ਵਧਦਾ ਹੈ ਅਤੇ ਸਿਰਦਰਦ ਜਾਂ ਤਣਾਅ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਇਸ ਲਈ ਇਥੇ ਅਸੀਂ ਤੁਹਾਨੂੰ ਘਰ ’ਤੇ ਸਿਰ ਦੀ ਮਾਲਿਸ਼ ਕਰਨ ਦੇ ਫ਼ਾਇਦੇ ਦਸਾਂਗੇ:

ਦਿਲ ਦਾ ਦੌਰਾ, ਜੋੜਾਂ ਦੇ ਦਰਦ ਜਾਂ ਹੋਰ ਦਰਦ ਅਤੇ ਪੁਰਾਣੀ ਥਕਾਨ ਅਤੇ ਸਰੀਰ ਨੂੰ ਚੁਸਤ ਰੱਖਣ ਲਈ ਸਿਰ ਦੀ ਮਾਲਸ਼ ਇਕ ਚਮਤਕਾਰੀ ਇਲਾਜ ਹੈ। ਹਰ ਰੋਜ਼ ਨਿਯਮਤ ਰੂਪ ਨਾਲ ਸਿਰਫ਼ 10-12 ਮਿੰਟ ਮਾਲਿਸ਼ ਕਰੋ ਅਤੇ ਸੁਖੀ ਹੋ ਜਾਉ। ਮਾਲਸ਼ ਨਾਲ ਸਰੀਰ ਵਿਚ ਇਕ ਵੀ. ਆਈ. ਪੀ. (ਵੈਸੋਐਕਟਿਵ ਇੰਟੈਸਟਾਈਨ ਪੋਲੀਪੇਪਟਾਈਡ) ਨਾਮੀ ਰਸਾਇਣ ਪੈਦਾ ਹੁੰਦਾ ਹੈ ਜਿਸ ਨਾਲ ਕਰੋਨਰੀ ਧਮਨੀ ਵਿਚ ਖ਼ੂਨ ਸੰਚਾਰ 15 ਫ਼ੀ ਸਦੀ ਤੋਂ ਵਧੇਰੇ ਵਧ ਜਾਂਦਾ ਹੈ। ਕਦੇ ਪ੍ਰਵਾਰਾਂ ਵਿਚ ਨਿਯਮਤ ਰੂਪ ਨਾਲ ਮਾਲਸ਼ ਕਰਨ ਦਾ ਰਿਵਾਜ ਹੁੰਦਾ ਸੀ ਪਰ ਇਹ ਸੱਭ ਅਲੋਪ ਹੋ ਰਿਹਾ ਹੈ। 

ਡਾਕਟਰਾਂ ਨੇ ਦੁਬਾਰਾ ਇਸ ਨੂੰ ਅਭਿਆਸ ਵਿਚ ਲਿਆਉਣ ’ਤੇ ਜ਼ੋਰ ਦਿਤਾ ਹੈ। ਨਿਯਮਤ ਮਾਲਸ਼ ਨਾਲ ਸਰੀਰ ਵਿਚੋਂ ਗੰਦਾ ਕੈਲੇਸਟਰੋਲ ਘਟਦਾ ਹੈ ਅਤੇ ਚੰਗਾ ਕੈਲੇਸਟਰੋਲ ਵਧਦਾ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਘਟਦਾ ਹੈ। ਡਾਕਟਰਾਂ ਅਨੁਸਾਰ ਸਰੀਰ ਵਿਚ ਇਸ ਸ਼ਾਖਾ ਦੇ ਵਧਣ ਨਾਲ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਮਾਲਸ਼ ਲਈ ਤੇਲ ਦੀ ਚੋਣ ਖ਼ੁਦ ਕਰੋ। ਇਹ ਵਿਅਕਤੀ ਦੇ ਅਪਣੇ ਸਰੀਰ ਅਤੇ ਭਾਰ ’ਤੇ ਨਿਰਭਰ ਕਰਦਾ ਹੈ। ਇਸ ਲਈ ਸਰ੍ਹੋਂ, ਤਿਲ ਜਾਂ ਨਾਰੀਅਲ ਦਾ ਤੇਲ ਲਾਭਦਾਇਕ ਹੈ। ਮਾਲਸ਼ ਦਾ ਪੂਰਾ ਲਾਭ ਉਠਾਉਣ ਲਈ ਮਾਲਸ਼ ਸਿਰ ਤੋਂ ਪੈਰਾਂ ਤਕ ਪੂਰੇ ਸਰੀਰ ’ਤੇ ਕੀਤੀ ਜਾਣੀ ਚਾਹੀਦੀ ਹੈ। 

 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement