ਲਕਵੇ ਦੇ ਰੋਗੀਆਂ ਲਈ ਬਹੁਤ ਫ਼ਾਇਦੇਮੰਦ ਹੈ ਛੁਹਾਰਾ
Published : Sep 27, 2023, 2:31 pm IST
Updated : Sep 27, 2023, 2:31 pm IST
SHARE ARTICLE
Dried Dates Palm
Dried Dates Palm

ਅੱਜ ਅਸੀਂ ਤੁਹਾਨੂੰ ਛੁਹਾਰੇ ਖਾਣ ਦੇ ਫ਼ਾਇਦਿਆਂ ਬਾਰੇ ਦਸਾਂਗੇ:


ਸੁੱਕੇ ਫਲਾਂ ਦੇ ਫ਼ਾਇਦਿਆਂ ਬਾਰੇ ਅਸੀ ਸਾਰੇ ਜਾਣਦੇ ਹੀ ਹਾਂ। ਇਨ੍ਹਾਂ ਵਿਚੋਂ ਇਕ ਫੱਲ ਹੈ ਛੁਹਾਰਾ। ਖਜੂਰ ਦੀ ਸੁੱਕੀ ਅਵਸਥਾ ਨੂੰ ਛੁਹਾਰਾ ਕਿਹਾ ਜਾਂਦਾ ਹੈ। ਛੁਹਾਰੇ ਵਿਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫ਼ਾਸਫ਼ੋਰਸ, ਤਾਂਬਾ ਆਦਿ ਪੋਸ਼ਕ ਤੱਤ ਹੁੰਦੇ ਹਨ। ਸਵੇਰ-ਸ਼ਾਮ ਤਿੰਨ ਛੁਹਾਰੇ ਖਾਣ ਮਗਰੋਂ ਗਰਮ ਪਾਣੀ ਪੀਣ ਨਾਲ ਕਬਜ਼ ਦੂਰ ਹੂੰਦੀ ਹੈ। ਅੱਜ ਅਸੀਂ ਤੁਹਾਨੂੰ ਛੁਹਾਰੇ ਖਾਣ ਦੇ ਫ਼ਾਇਦਿਆਂ ਬਾਰੇ ਦਸਾਂਗੇ:

  • ਭੁੱਖ ਵਧਾਉਣ ਲਈ ਛੁਹਾਰੇ ਦਾ ਗੁੱਦਾ ਕੱਢ ਕੇ ਉਸ ਨੂੰ ਦੁੱਧ ਵਿਚ ਪਾ ਕੇ ਉਬਾਲ ਲਉ। ਥੋੜ੍ਹੀ ਦੇਰ ਉਬਾਲਣ ਤੋਂ ਬਾਅਦ ਇਸ ਨੂੰ ਠੰਢਾ ਕਰ ਕੇ ਪੀਸ ਕੇ ਪੀ ਲਉ।
  • ਹੱਡੀਆਂ ਨੂੰ ਮਜ਼ਬੂਤ ਕਰਨ ਲਈ ਛੁਹਾਰਾ ਖਾਣਾ ਬਹੁਤ ਜ਼ਰੂਰੀ ਹੈ। ਇਸ ਲਈ ਤੁਹਾਨੂੰ ਦੁੱਧ ਵਿਚ ਛੁਹਾਰਾ ਉਬਾਲ ਕੇ ਖਾਣਾ ਚਾਹੀਦਾ ਹੈ।
  • ਛੁਹਾਰੇ ਵਿਚ ਭਰਪੂਰ ਮਾਤਰਾ ’ਚ ਵਿਟਾਮਿਨ-ਏ ਹੁੰਦਾ ਹੈ, ਜੋ ਕਿ ਸਰੀਰ ਵਿਚ ਨਵੇਂ ਸੈੱਲਾਂ ਦਾ ਨਿਰਮਾਣ ਕਰਨ ਵਿਚ ਮਦਦ ਕਰਦਾ ਹੈ।
  • ਛੁਹਾਰੇ ਵਿਚ ਡਾਇਟਰੀ ਫ਼ਾਈਬਰ ਹੁੰਦਾ ਹੈ, ਜੋ ਕਿ ਪਾਚਨ ਤੰਤਰ ਲਈ ਲਾਭਕਾਰੀ ਹੁੰਦੇ ਹਨ। ਇਸ ਨਾਲ ਪਾਚਨ ਠੀਕ ਰਹਿੰਦਾ ਹੈ।
  • ਛੁਹਾਰੇ ਵਾਲੇ ਦੁੱਧ ਵਿਚ ਪੋਟਾਸ਼ੀਅਮ ਹੁੰਦਾ ਹੈ, ਜੋ ਕਿ ਢਿੱਡ ਦਰਦ ਅਤੇ ਡਾਇਰੀਆ ਜਿਹੀ ਸਮੱਸਿਆ ਤੋਂ ਬਚਾ ਕੇ ਰਖਦਾ ਹੈ।
  •  ਜੇਕਰ ਤੁਹਾਡੀ ਆਵਾਜ਼ ਵਿਚ ਭਾਰੀਪਨ ਹੈ ਅਤੇ ਆਵਾਜ਼ ਸਾਫ਼ ਨਹੀਂ ਨਿਕਲਦੀ ਤਾਂ ਤੁਹਾਨੂੰ ਦੁੱਧ ਵਿਚ ਉਬਾਲ ਕੇ ਛੁਹਾਰਾ ਖਾਣਾ ਚਾਹੀਦਾ ਹੈ। ਧਿਆਨ ਰੱਖੋ ਕਿ ਦੁੱਧ ਪੀਣ ਤੋਂ ਬਾਅਦ ਪਾਣੀ ਨਾ ਪੀਉ, ਇਸ ਨਾਲ ਆਵਾਜ਼ ਸਾਫ਼ ਹੋ ਜਾਵੇਗੀ।
  • ਲਕਵੇ ਦੇ ਰੋਗੀਆਂ ਲਈ ਛੁਹਾਰਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਦੁੱਧ ਵਿਚ ਉਬਾਲ ਕੇ ਸਵੇਰੇ ਸ਼ਾਮ ਉਸ ਦਾ ਸੇਵਨ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ।
  • ਜੇਕਰ ਤੁਸੀਂ ਬਹੁਤ ਜ਼ਿਆਦਾ ਦੁਬਲੇ, ਪਤਲੇ ਹੋ ਅਤੇ ਤੁਹਾਡਾ ਸਰੀਰ ਕਮਜ਼ੋਰ ਹੈ ਤਾਂ ਤੁਸੀਂ ਰੋਜ਼ਾਨਾ ਦੁੱਧ ਵਿਚ ਛੁਹਾਰੇ ਉਬਾਲ ਕੇ ਪੀਉ। ਇਸ ਨਾਲ ਸਾਰੀ ਕਮਜ਼ੋਰੀ ਦੂਰ ਹੋ ਜਾਵੇਗੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement