ਇਨ੍ਹਾਂ ਬਿਮਾਰੀਆਂ ਲਈ ਰਾਮਬਾਣ ਇਲਾਜ ਹੈ ਆਂਵਲੇ ਦਾ ਮੁਰੱਬਾ
Published : Aug 28, 2020, 6:26 pm IST
Updated : Aug 28, 2020, 6:26 pm IST
SHARE ARTICLE
Amla Murabba
Amla Murabba

ਆਂਵਲਾ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਆਂਵਲੇ ਵਿਚ ਉਹ ਸਾਰੇ ਗੁਣ ਮੌਜੂਦ ਹੁੰਦੇ ਹੈ ਜੋ ਸਾਡੇ ਸਰੀਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ।

ਨਵੀਂ ਦਿੱਲੀ: ਆਂਵਲਾ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਆਂਵਲੇ ਵਿਚ ਉਹ ਸਾਰੇ ਗੁਣ ਮੌਜੂਦ ਹੁੰਦੇ ਹੈ ਜੋ ਸਾਡੇ ਸਰੀਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ। ਅਸੀਂ ਤੁਹਾਨੂੰ ਆਂਵਲੇ ਦੇ ਮੁਰੱਬੇ ਖਾਣ ਦੇ 3 ਵੱਡੇ ਫ਼ਾਇਦੇ ਦੱਸਣ ਵਾਲੇ ਹਾਂ। ਆਂਵਲੇ ਦੇ ਮੁਰੱਬੇ ਵਿਚ ਇਨ੍ਹੇ ਗੁਣ ਪਾਏ ਜਾਂਦੇ ਹਨ, ਜੋ ਪੇਟ ਸਬੰਧੀ ਜੁੜੀਆਂ ਕਈ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰ ਦਿੰਦਾ ਹੈ।

Amla MurabbaAmla Murabba

ਜੇਕਰ ਤੁਸੀਂ ਰੋਜ਼ਾਨਾ ਸਵੇਰੇ ਖ਼ਾਲੀ ਪੇਟ ਆਂਵਲੇ ਦਾ ਇੱਕ ਮੁਰੱਬਾ ਖਾਂਦੇ ਹੋ ਤਾਂ ਕਈ ਰੋਗਾਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ। ਔਰਤਾਂ ਨੂੰ ਮਾਹਵਾਰੀ ਦੌਰਾਨ ਜ਼ਿਆਦਾ ਬਲੀਡਿੰਗ ਹੋਣ ਦੀ ਵਜ੍ਹਾ ਨਾਲ ਸਰੀਰ ਵਿਚ ਆਇਰਨ ਦੀ ਕਮੀ ਹੋ ਜਾਂਦੀ ਹੈ। ਜੇਕਰ ਤੁਸੀਂ ਨੇਮੀ ਰੂਪ ਨਾਲ ਆਂਵਲੇ ਦਾ ਸੇਵਨ ਕਰਦੇ ਹੋ, ਤਾਂ ਤੁਹਾਡੇ ਸਰੀਰ ਵਿਚ ਆਇਰਨ ਦੀ ਕਮੀ ਦੂਰ ਹੁੰਦੀ ਹੈ। ਇਸ ਦੇ ਨਾਲ ਹੀ ਇਸ ਦੌਰਾਨ ਹੋਣ ਵਾਲੇ ਪੇਟ ਦਰਦ ਤੋਂ ਕਾਫ਼ੀ ਰਾਹਤ ਮਿਲਦੀ ਹੈ।

amla murabbaAmla Murabba

ਆਂਵਲੇ ਦਾ ਮੁਰੱਬਾ ਸਰੀਰ ਨੂੰ ਧੁੱਪ ਤੋਂ ਨਿਕਲਣ ਵਾਲੀਆਂ ਨੁਕਸਾਨਦਾਇਕ ਕਿਰਨਾਂ ਤੋਂ ਹਮੇਸ਼ਾ ਬਚਾਏ ਰੱਖਦਾ ਹੈ। ਜੇਕਰ ਤੁਸੀਂ ਕਮਜ਼ੋਰੀ ਮਹਿਸੂਸ ਕਰਦੇ ਹੋ ਅਤੇ ਥੋੜ੍ਹਾ ਜਿਹਾ ਕੰਮ ਕਰਨ `ਤੇ ਥੱਕ ਜਾਂਦੇ ਹੋ ਤਾਂ ਇਕ ਮਹੀਨੇ ਤੱਕ ਲਗਾਤਾਰ ਕੱਚਾ ਆਂਵਲਾ ਖਾ ਕੇ ਦੇਖੋ। ਇਸ ਨਾਲ ਜੋ ਫ਼ਾਇਦਾ ਹੋਵੇਗਾ ਤੁਸੀਂ ਖ਼ੁਦ ਵੀ ਬਹੁਤ ਹੈਰਾਨ ਹੋਵੋਗੇ। ਆਂਵਲੇ `ਚ ਵਿਟਾਮਿਨ-ਏ ਹੁੰਦਾ ਹੈ। ਆਂਵਲਾ ਸਵੇਰੇ ਖ਼ਾਲੀ ਪੇਟ ਖਾਣ ਨਾਲ ਕੋਲੇਜਨ ਦੀ ਕਮੀ ਦੂਰ ਹੁੰਦੀ ਹੈ। ਇਸ ਨਾਲ ਮੁਹਾਸਿਆਂ ਦੀ ਪ੍ਰੇਸ਼ਾਨੀ ਵੀ ਦੂਰ ਹੁੰਦੀ ਹੈ।

amla jamAmla Jam

ਆਂਵਲਾ ਸ਼ੂਗਰ ਦੇ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਰੋਜ਼ਾਨਾ ਆਂਵਲੇ ਦਾ ਇਸਤੇਮਾਲ ਕਰਨ ਨਾਲ ਖ਼ੂਨ `ਚ ਸ਼ੂਗਰ ਦੀ ਮਾਤਰਾ ਠੀਕ ਰਹਿੰਦੀ ਹੈ। ਆਂਵਲਾ ਖ਼ਰਾਬ ਕੋਲੈਸਟ੍ਰਾਲ ਨੂੰ ਖ਼ਤਮ ਕਰ ਕੇ ਨਵੇਂ ਕੋਲੈਸਟ੍ਰਾਲ ਬਣਾਉਣ ਦਾ ਕੰਮ ਕਰਦਾ ਹੈ। ਇਸ ਦੀ ਵਰਤੋਂ ਨਾਲ ਜੋੜਾਂ ਦਾ ਦਰਦ ਵੀ ਠੀਕ ਹੁੰਦਾ ਹੈ।

amla murabbaAmla Murabba

ਵਾਲਾਂ ਦੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਆਂਵਲਾ ਖ਼ਤਮ ਕਰ ਦਿੰਦਾ ਹੈ। ਇਸ ਲਈ ਲੋਕ ਇਸ ਦੇ ਪੇਸਟ ਨੂੰ ਵਾਲਾਂ `ਚ ਲਗਾਉਂਦੇ ਹਨ। ਇਸ ਨੂੰ ਖਾਣ ਨਾਲ ਵੀ ਵਾਲ ਹੈਲਦੀ ਰਹਿੰਦੇ ਹਨ। ਆਂਵਲੇ ਨੂੰ ਖਾਣ ਨਾਲ ਭੋਜਨ ਆਸਾਨੀ ਨਾਲ ਪਚ ਜਾਂਦਾ ਹੈ। ਇਸ ਲਈ ਭੋਜਨ `ਚ ਰੋਜ਼ਾਨਾ ਆਂਵਲੇ ਦੀ ਚਟਣੀ, ਮੁਰੱਬਾ, ਆਚਾਰ, ਰਸ ਅਤੇ ਪਾਊਡਰ ਨੂੰ ਸ਼ਾਮਲ ਕਰੋ। ਇਸ ਨਾਲ ਕਬਜ਼ ਦੀ ਸਮੱਸਿਆ ਵੀ ਠੀਕ ਹੋ ਜਾਂਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement