
ਨਹਾਉਣ ਦੇ ਪਾਣੀ ਵਿਚ ਅਦਰਕ ਦਾ ਰਸ ਮਿਲਾ ਕੇ ਨਹਾਉਣ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਮੁਹਾਲੀ: ਸਰਦੀਆਂ ਦੇ ਮੌਸਮ ਵਿਚ ਸਰਦੀ ਜ਼ੁਕਾਮ ਤੋਂ ਬਚਾਅ ਲਈ ਅਦਰਕ ਦਾ ਇਸਤੇਮਾਲ ਕੀਤਾ ਜਾਂਦਾ ਹੈ, ਪਰ ਕੀ ਤੁਸੀ ਜਾਣਦੇ ਹੋ ਕਿ ਅਦਰਕ ਦਰਦ ਤੋਂ ਛੁਟਕਾਰਾ ਦਿਵਾਉਣ ਵਿਚ ਵੀ ਮਦਦ ਕਰਦਾ ਹੈ।
ਅਦਰਕ ਦੇ ਰਸ ਵਿਚ ਭਰਪੂਰ ਮਾਤਰਾ ਵਿਚ ਦਰਦ ਨਿਵਾਰਕ ਗੁਣ ਮੌਜੂਦ ਹੁੰਦੇ ਹੈ। ਇਸ ਤੋਂ ਇਲਾਵਾ ਅਦਰਕ ਵਿਚ ਸ਼ਕਤੀਸ਼ਾਲੀ ਐਂਟੀਆਕਸੀਡੈਂਟਸ ਦੀ ਵੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਲਿਪਿਡ ਪੈਰੋਕਕਸੀਡੇਸ਼ਨ ਅਤੇ ਡੀ.ਐਨ.ਏ. ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਦੀ ਹੈ।
ਕੱਚੇ ਅਦਰਕ ਨੂੰ ਪੀਸ ਕੇ ਦਰਦ ਵਾਲੀ ਥਾਂ ’ਤੇ ਲਾਉਣ ਨਾਲ ਮਾਸਪੇਸ਼ੀਆਂ ਦੀ ਸੋਜ, ਨਸਾਂ ਦੀ ਸੋਜ, ਮੋਚ ਅਤੇ ਗਠੀਏ ਦੇ ਦਰਦ ਤੋਂ ਆਰਾਮ ਮਿਲਦਾ ਹੈ। ਅਦਰਕ ਵਿਚ ਕੁਦਰਤੀ ਗੁਣ ਮੌਜੂਦ ਹੁੰਦੇ ਹਨ ਇਸ ਲਈ ਇਸ ਦਾ ਕੋਈ ਬੁਰਾ ਅਸਰ ਵੀ ਨਹੀਂ ਹੁੰਦਾ। ਮਾਈਗਰੇਨ ਦੀ ਸਮੱਸਿਆ ਹੋਣ ’ਤੇ ਅਦਰਕ ਨੂੰ ਪੀਸ ਕੇ ਅਪਣੇ ਸਿਰ ਵਿਚ ਲਾਉ। ਅਜਿਹਾ ਕਰਨ ਨਾਲ ਤੁਹਾਨੂੰ ਦਰਦ ਤੋਂ ਆਰਾਮ ਮਿਲੇਗਾ।
ਨਹਾਉਣ ਦੇ ਪਾਣੀ ਵਿਚ ਅਦਰਕ ਦਾ ਰਸ ਮਿਲਾ ਕੇ ਨਹਾਉਣ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਹ ਗਠੀਏ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅਦਰਕ ਵਿਚ ਜਿੰਜਰੋਲ ਨਾਂ ਦਾ ਤੱਤ ਮੌਜੂਦ ਹੁੰਦਾ ਹੈ ਜੋ ਜੋੜਾਂ ਅਤੇ ਮਾਸਪੇਸ਼ੀਆਂ ਦੇ ਦਰਦ ਨੂੰ ਘੱਟ ਕਰਦਾ ਹੈ। ਇਕ ਖੋਜ ਮੁਤਾਬਕ ਆਰਥਰਾਈਟਸ ਤੋਂ ਪੀੜਤ ਮਰੀਜ਼ਾਂ ਨੂੰ ਅਦਰਕ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਉਨ੍ਹਾਂ ਨੂੰ ਆਰਾਮ ਮਿਲੇਗਾ।