Health News: ਸੁੱਕੀ ਖੰਘ ਵਿਚ ਖਾਉ ਕਾਲਾ ਗੁੜ, ਸਰੀਰ ਵਿਚ ਗਰਮੀ ਵਧਾਉਣ ਨਾਲ ਮਿਲਣਗੇ ਕਈ ਫ਼ਾਇਦੇ

By : GAGANDEEP

Published : Jan 29, 2024, 7:05 am IST
Updated : Jan 29, 2024, 7:05 am IST
SHARE ARTICLE
Eat black jaggery in dry cough Health News in punjabi
Eat black jaggery in dry cough Health News in punjabi

Health News: ਕਾਲਾ ਗੁੜ ਇਮਿਊਨਿਟੀ ਬੂਸਟਰ ਗੁਣਾਂ ਨਾਲ ਭਰਪੂਰ ਹੁੰਦਾ ਹੈ ਅਤੇ ਸਰੀਰ ਨੂੰ ਮੌਸਮੀ ਛੂਤ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ

Eat black jaggery in dry cough Health News in punjabi: ਤੁਸੀਂ ਗੁੜ ਤਾਂ ਬਹੁਤ ਖਾਧਾ ਹੈ ਪਰ ਕਾਲਾ ਗੁੜ ਖਾਧਾ ਹੈ? ਅਸਲ ਵਿਚ, ਕਾਲਾ ਗੁੜ ਇਕ ਰਵਾਇਤੀ ਤੌਰ ’ਤੇ ਬਣਾਇਆ ਗਿਆ ਗੁੜ ਹੈ ਜੋ ਗੰਨੇ ਦੇ ਰਸ ਜਾਂ ਖਜੂਰ ਦੇ ਰਸ ਤੋਂ ਬਣਾਇਆ ਜਾਂਦਾ ਹੈ। ਇਸ ਮਿਆਦ ਦੌਰਾਨ ਇਸ ਨੂੰ ਨਾ ਤਾਂ ਸ਼ੁਧ ਕੀਤਾ ਜਾਂਦਾ ਹੈ ਅਤੇ ਨਾ ਹੀ ਪ੍ਰੋਸੈਸ ਕੀਤਾ ਜਾਂਦਾ ਹੈ। ਫਿਰ ਇਸ ਨੂੰ ਲੰਮੇ ਸਮੇਂ ਤਕ ਇਸ ਤਰ੍ਹਾਂ ਰਖਿਆ ਜਾਂਦਾ ਹੈ। ਇਹ ਜਿੰਨਾ ਪੁਰਾਣਾ ਹੁੰਦਾ ਹੈ, ਇਸ ਦਾ ਰੰਗ ਓਨਾ ਹੀ ਗੂੜ੍ਹਾ ਹੁੰਦਾ ਜਾਂਦਾ ਹੈ। 

ਇਹ ਵੀ  ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (29 ਜਨਵਰੀ 2024)

ਸੁੱਕੀ ਖੰਘ ਵਿਚ ਕਾਲਾ ਗੁੜ ਖਾਣਾ ਕਈ ਤਰ੍ਹਾਂ ਨਾਲ ਫ਼ਾਇਦੇਮੰਦ ਹੁੰਦਾ ਹੈ। ਦਰਅਸਲ, ਸੱਭ ਤੋਂ ਪਹਿਲਾਂ ਇਹ ਫੇਫੜਿਆਂ ਦੀ ਸੋਜ ਨੂੰ ਘੱਟ ਕਰਦਾ ਹੈ ਅਤੇ ਫਿਰ ਗਲੇ ਦੀ ਖਾਰਸ਼ ਤੋਂ ਰਾਹਤ ਦਿਵਾਉਂਦਾ ਹੈ। ਇਸ ਤੋਂ ਇਲਾਵਾ ਇਹ ਇਕ ਤਰ੍ਹਾਂ ਦੀ ਗਰਮੀ ਪੈਦਾ ਕਰਦਾ ਹੈ ਤਾਕਿ ਤੁਹਾਨੂੰ ਵਾਰ-ਵਾਰ ਸੁਕੀ ਖਾਂਸੀ ਨਾ ਹੋਵੇ। ਕਾਲਾ ਗੁੜ ਆਇਰਨ ਨਾਲ ਭਰਪੂਰ ਹੁੰਦਾ ਹੈ। ਇਹ ਗੁੜ ਉਨ੍ਹਾਂ ਲਈ ਫ਼ਾਇਦੇਮੰਦ ਹੈ ਜੋ ਅਨੀਮੀਆ ਤੋਂ ਪੀੜਤ ਹਨ। ਇਹ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਦੂਰ ਕਰਦਾ ਹੈ ਅਤੇ ਫਿਰ ਅਨੀਮੀਆ ਦੇ ਲੱਛਣਾਂ ਨੂੰ ਘੱਟ ਕਰਦਾ ਹੈ ਜਿਵੇਂ ਵਾਲ ਝੜਨਾ ਜਾਂ ਕਮਜ਼ੋਰੀ। ਇਸ ਲਈ ਖ਼ਾਸ ਤੌਰ ’ਤੇ ਔਰਤਾਂ ਨੂੰ ਇਸ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਾਲਾ ਗੁੜ ਇਮਿਊਨਿਟੀ ਬੂਸਟਰ ਗੁਣਾਂ ਨਾਲ ਭਰਪੂਰ ਹੁੰਦਾ ਹੈ ਅਤੇ ਸਰੀਰ ਨੂੰ ਮੌਸਮੀ ਛੂਤ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਗੁੜ ਦੀ ਖ਼ਾਸ ਗੱਲ ਇਹ ਹੈ ਕਿ ਇਹ ਐਂਟੀ-ਬੈਕਟੀਰੀਅਲ ਹੋਣ ਦੇ ਨਾਲ-ਨਾਲ ਐਂਟੀ-ਇੰਫ਼ਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਹ ਤੁਹਾਡੇ ਫੇਫੜਿਆਂ ਵਿਚ ਸੋਜ ਨੂੰ ਰੋਕਦਾ ਹੈ ਅਤੇ ਤੁਹਾਨੂੰ ਇਨਫ਼ੈਕਸ਼ਨ ਤੋਂ ਬਚਾਉਂਦਾ ਹੈ ਅਤੇ ਬਦਲਦੇ ਮੌਸਮ ਵਿਚ ਜ਼ੁਕਾਮ ਅਤੇ ਖੰਘ ਦੇ ਜੋਖਮ ਨੂੰ ਘਟਾਉਂਦਾ ਹੈ।

ਹੱਡੀਆਂ ਦੀ ਸਿਹਤ ਲਈ ਤੁਸੀਂ ਕਾਲੇ ਗੁੜ ਦਾ ਸੇਵਨ ਕਰ ਸਕਦੇ ਹੋ ਕਿਉਂਕਿ ਇਸ ਵਿਚ ਪੋਟਾਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ ਜੋ ਹੱਡੀਆਂ ਦੀ ਘਣਤਾ ਨੂੰ ਵਧਾਉਂਦੀ ਹੈ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਾਉਂਦੀ ਹੈ ਜਿਸ ਨਾਲ ਤੁਹਾਨੂੰ ਹੱਡੀਆਂ ਨਾਲ ਸਬੰਧਤ ਬੀਮਾਰੀਆਂ ਤੋਂ ਲੰਮੇੇ ਸਮੇਂ ਤਕ ਬਚਾਇਆ ਜਾ ਸਕਦਾ ਹੈ। ਇਸ ਲਈ ਇਨ੍ਹਾਂ ਸਾਰੇ ਕਾਰਨਾਂ ਲਈ ਤੁਹਾਨੂੰ ਕਾਲੇ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ।

 (For more Punjabi news apart from Eat black jaggery in dry cough Health News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement