ਤਿਲ ਦੇ ਲੱਡੂ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ
Published : Oct 29, 2020, 5:23 pm IST
Updated : Oct 29, 2020, 5:23 pm IST
SHARE ARTICLE
Til Laddu
Til Laddu

ਕਬਜ਼ ਦੀ ਸਮੱਸਿਆ ਹੁੰਦੀ ਹੈ ਦੂਰ

ਮੁਹਾਲੀ: ਗੁੜ ਅਤੇ ਤਿਲ ਦੇ ਲੱਡੂ ਖਾਣ ਵਿਚ ਜਿੰਨੇ ਜ਼ਿਆਦਾ ਸਵਾਦ ਹੁੰਦੇ ਹਨ, ਉਸ ਤੋਂ ਕਿਤੇ ਵੱਧ ਇਸ ਦੇ ਸਰੀਰ ਨੂੰ ਫ਼ਾਇਦੇ ਹਨ। ਤਿਲ ਦੇ ਲੱਡੂ ਖਾ ਕੇ ਪੂਰਾ ਦਿਨ ਸਰੀਰ ਵਿਚ ਊਰਜਾ ਬਣੀ ਰਹਿੰਦੀ ਹੈ। ਕੁਝ ਲੋਕ ਇਨ੍ਹਾਂ ਨੂੰ ਤਿਲਕੁਟ ਵੀ ਕਹਿੰਦੇ ਹਨ। ਮਾਘੀ ਦੇ ਵਿਸ਼ੇਸ਼ ਮੌਕੇ 'ਤੇ ਤਿਲ ਤੇ ਗੁੜ ਦੀਆਂ ਮਠਿਆਈਆਂ ਖ਼ਾਸ ਤੌਰ 'ਤੇ ਬਣਾਈਆਂ ਜਾਂਦੀਆਂ ਹਨ।

Til LadduTil Laddu

ਸਰਦੀਆਂ ਵਿਚ ਤਿਲ ਅਤੇ ਉਸ ਦੇ ਤੇਲ ਦੋਹਾਂ ਦਾ ਹੀ ਸੇਵਨ ਕਰਨਾ ਚਾਹੀਦਾ ਹੈ। ਤਿਲ ਖਾਣ ਨਾਲ ਕੇਵਲ ਢਿੱਡ ਦੇ ਰੋਗ ਹੀ ਨਹੀਂ ਸਗੋਂ ਸਰੀਰ ਦੇ ਹੋਰ ਵੀ ਬਹੁਤ ਸਾਰੇ ਰੋਗ ਦੂਰ ਹੋ ਜਾਂਦੇ ਹਨ। ਤਿਲ ਵਿਚ ਕੈਲਸ਼ੀਅਮ, ਆਇਰਨ, ਪ੍ਰੋਟੀਨ, ਵਿਟਾਮਿਨ-ਬੀ, ਸੀ ਅਤੇ ਈ ਵੱਧ ਮਾਤਰਾ ਵਿਚ ਮਿਲਦੇ ਹਨ। ਕਾਲੇ ਤਿਲ ਅਤੇ ਸਫ਼ੇਦ ਤਿਲ ਦੀ ਵਰਤੋਂ ਦਵਾਈ ਦੇ ਰੂਪ ਵਿਚ ਵੀ ਕੀਤੀ ਜਾਂਦੀ ਹੈ।

Til LadduTil Laddu

ਤਿਲ ਦੇ ਲੱਡੂ ਖਾਣ ਨਾਲ ਹੋਣ ਵਾਲੇ ਫ਼ਾਇਦੇ: ਤਿਲ ਗੁੜ ਦੇ ਲੱਡੂ ਤੇ ਤਿਲਕੁਟ ਫੇਫੜਿਆਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਹ ਲੱਡੂ ਖਾਣ ਨਾਲ ਸਰੀਰ ਡੀਟੌਕਸੀਫ਼ਾਈ ਕਰਦਾ ਹੈ।  ਤਿਲ ਗੁੜ ਦੇ ਲੱਡੂ ਕੈਲਸ਼ੀਅਮ ਨਾਲ ਭਰਪੂਰ ਹੁੰਦੇ ਹਨ। ਇਸ ਨਾਲ ਸਰੀਰਕ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਤਿਲ ਚਬਾਉਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਇਨਫ਼ੈਕਸ਼ਨ ਨਹੀਂ ਹੁੰਦੀ।

Til LadduTil Laddu

 ਇਸ ਦੀ ਤਾਸੀਰ ਹਲਕੀ ਗਰਮ ਹੁੰਦੀ ਹੈ, ਇਸ ਨੂੰ ਸਰਦੀਆਂ ਵਿਚ ਖਾਣ ਦੇ ਕਈ ਫ਼ਾਇਦੇ ਹਨ।ਤਿਲ ਦੀ ਵਰਤੋਂ ਕਰਨ ਨਾਲ ਮਾਨਸਕ ਸਿਹਤ ਦਾ ਵਿਕਾਸ ਹੁੰਦਾ ਹੈ ਤੇ ਤੁਸੀਂ ਆਸਾਨੀ ਨਾਲ ਡਿਪਰੈਸ਼ਨ ਤੇ ਟੈਨਸ਼ਨ ਤੋਂ ਦੂਰ ਰਹਿੰਦੇ ਹੋ।ਤਿਲ ਦੇ ਲੱਡੂ ਖਾਣ ਨਾਲ ਸਰੀਰ ਵਿਚ ਐਨਰਜੀ ਬਣੀ ਰਹਿੰਦੀ ਹੈ।  ਗਰਭ ਅਵਸਥਾ ਦੌਰਾਨ ਬਹੁਤ ਸਾਰੀਆਂ ਔਰਤਾਂ ਨੂੰ ਕਬਜ਼ ਰਹਿੰਦੀ ਹੈ। ਤਿਲ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement