Pregnant women Health News: ਗਰਭਵਤੀ ਔਰਤਾਂ ਤਰਬੂਜ਼ ਖਾ ਸਕਦੀਆਂ ਹਨ ਜਾਂ ਨਹੀਂ? ਆਉ ਜਾਣਦੇ ਹਾਂ

By : GAGANDEEP

Published : Oct 29, 2023, 11:56 am IST
Updated : Oct 29, 2023, 12:05 pm IST
SHARE ARTICLE
Pregnant women Health News
Pregnant women Health News

Pregnant women Health News: ਤਰਬੂਜ਼ ਵਿਚ ਕਈ ਵਿਟਾਮਿਨਸ ਅਤੇ ਪੋਸ਼ਟਿਕ ਤੱਤ ਦੇ ਇਲਾਵਾ ਭਰਪੂਰ ਮਾਤਰਾ ਵਿਚ ਪਾਣੀ ਵੀ ਹੁੰਦਾ ਹੈ, ਜੋ ਗਰਭਵਤੀ ਔਰਤਾਂ ਲਈ ਫ਼ਾਇਦੇਮੰਦ ਹੈ।

Pregnant women Health News: ਗਰਭ ਅਵਸਥਾ ਦੌਰਾਨ ਔਰਤਾਂ ਨੂੰ ਖ਼ਾਸ ਦੇਖਭਾਲ ਦੇ ਨਾਲ-ਨਾਲ ਪੋਸ਼ਟਿਕ ਆਹਾਰ ਲੈਣ ਦੀ ਵੀ ਜ਼ਰੂਰਤ ਹੁੰਦੀ ਹੈ। ਇਸ ਨਾਲ ਜੱਚਾ ਅਤੇ ਬੱਚਾ ਦੋਵੇਂ ਹੀ ਸਿਹਤਮੰਦ ਰਹਿੰਦੇ ਹਨ। ਗਰਮੀਆਂ ਵਿਚ ਤਰਬੂਜ਼ ਖ਼ੂਬ ਮਿਲਦੇ ਹਨ ਪਰ ਗਰਭਵਤੀ ਔਰਤਾਂ ਦੇ ਮਨ ਵਿਚ ਸਵਾਲ ਰਹਿੰਦਾ ਹੈ ਕਿ ਕੀ ਉਹ ਇਸ ਨੂੰ ਖਾ ਸਕਦੀਆਂ ਹਨ ਜਾਂ ਨਹੀਂ। ਗਰਭਵਤੀ ਔਰਤਾਂ ਤਰਬੂਜ਼ ਨੂੰ ਅਪਣੀ ਡਾਈਟ ਵਿਚ ਸ਼ਾਮਲ ਕਰ ਸਕਦੀਆਂ ਹਨ। ਤਰਬੂਜ਼ ਵਿਚ ਕਈ ਵਿਟਾਮਿਨਸ ਅਤੇ ਪੋਸ਼ਟਿਕ ਤੱਤ ਦੇ ਇਲਾਵਾ ਭਰਪੂਰ ਮਾਤਰਾ ਵਿਚ ਪਾਣੀ ਵੀ ਹੁੰਦਾ ਹੈ, ਜੋ ਗਰਭਵਤੀ ਔਰਤਾਂ ਲਈ ਫ਼ਾਇਦੇਮੰਦ ਹੈ। ਆਉ ਜਾਣਦੇ ਹਾਂ ਗਰਭ ਅਵਸਥਾ ਵਿਚ ਤਰਬੂਜ਼ ਖਾਣ ਦੇ ਫ਼ਾਇਦਿਆਂ ਬਾਰੇ:

ਇਹ ਵੀ ਪੜ੍ਹੋ: Tarntaran Tractor Accident News: ਤਰਨਤਾਰਨ 'ਚ ਮੇਲੇ 'ਚ ਸਟੰਟ ਕਰਦੇ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਹੋਈ ਮੌਤ

ਕਬਜ਼ ਤੋਂ ਰਾਹਤ: ਤਰਬੂਜ਼ ਵਿਚ ਫ਼ਾਈਬਰ ਭਰਪੂਰ ਮਾਤਰਾ ਵਿਚ ਹੁੰਦਾ ਹੈ ਜਿਸ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ। ਇਹ ਗਰਭਵਤੀ ਔਰਤਾਂ ਲਈ ਫ਼ਾਇਦੇਮੰਦ ਹੈ।
ਡੀਹਾਈਡ੍ਰੇਸ਼ਨ ਤੋਂ ਬਚਾਅ: ਕਿਉਂਕਿ ਤਰਬੂਜ਼  ਵਿਚ 97 ਫ਼ੀ ਸਦੀ ਪਾਣੀ ਹੁੰਦਾ ਹੈ ਜਿਸ ਨਾਲ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੁੰਦੀ। ਇਸ ਨਾਲ ਤੁਸੀਂ ਡੀਹਾਈਡ੍ਰੇਸ਼ਨ ਤੋਂ ਬਚੇ ਰਹਿੰਦੇ ਹੋ।

ਇਹ ਵੀ ਪੜ੍ਹੋ: Rajasthan Road Accident: ਰਾਜਸਥਾਨ 'ਚ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 7 ਜੀਆਂ ਦੀ ਹੋਈ ਮੌਤ

ਸੋਜ ਨੂੰ ਕਰੇ ਘੱਟ: ਭਰੂਣ ਦੇ ਦਬਾਅ ਕਾਰਨ ਗਰਭ ਅਵਸਥਾ ਦੌਰਾਨ ਪੈਰਾਂ ਵਿਚ ਖ਼ੂਨ ਦਾ ਦੌਰਾ ਕਾਫ਼ੀ ਹੱਦ ਤਕ ਰੁਕ ਜਾਂਦਾ ਹੈ। ਇਸ ਨਾਲ ਹੱਥਾਂ-ਪੈਰਾਂ ਵਿਚ ਸੋਜ ਆ ਜਾਂਦੀ ਹੈ। ਅਜਿਹੇ ਵਿਚ ਤਰਬੂਜ਼ ਦਾ ਸੇਵਨ ਤੁਹਾਡੇ ਲਈ ਫ਼ਾਇਦੇਮੰਦ ਹੋ ਸਕਦਾ ਹੈ।
ਇਮੀਊਨਿਟੀ ਵਧਾਏ: ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਤਰਬੂਜ਼ ਦਾ ਸੇਵਨ ਇਮੀਨਿਊਟੀ ਵੀ ਵਧਾਉਂਦਾ ਹੈ। ਅਜਿਹੇ ਵਿਚ ਅਪਣੀ ਡਾਈਟ ਵਿਚ ਰੋਜ਼ਾਨਾ ਤਰਬੂਜ਼ ਨੂੰ ਸ਼ਾਮਲ ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement