ਜੁਰਾਬਾਂ ਪਾ ਕੇ ਸੌਣ ਨਾਲ ਹੋਣ ਵਾਲੇ ਫ਼ਾਇਦੇ ਅਤੇ ਨੁਕਸਾਨ
Published : Dec 29, 2020, 8:31 am IST
Updated : Dec 29, 2020, 8:31 am IST
SHARE ARTICLE
socks
socks

ਇਸ ਤਰ੍ਹਾਂ ਸਰਦੀਆਂ ਵਿਚ ਜੁਰਾਬਾਂ ਪਾਉਣ ਨਾਲ ਸਰੀਰ ਦਾ ਤਾਪਮਾਨ ਸਹੀ ਰੱਖਣ ਵਿਚ ਮਦਦ ਮਿਲਦੀ ਹੈ।

ਸਰਦੀਆਂ ਵਿਚ ਠੰਢ ਤੋਂ ਬਚਣ ਲਈ ਹਰ ਕੋਈ ਅਪਣਾ ਵਿਸ਼ੇਸ਼ ਧਿਆਨ ਰਖਦਾ ਹੈ। ਚੰਗੀ ਡਾਈਟ ਨਾਲ ਕਪੜਿਆਂ ਨੂੰ ਲੈ ਕੇ ਵੀ ਲੋਕ ਬਹੁਤ ਸਾਵਧਾਨ ਰਹਿੰਦੇ ਹਨ। ਅਜਿਹੇ ਵਿਚ ਉਹ ਜ਼ਿਆਦਾ ਤੋਂ ਜ਼ਿਆਦਾ ਗਰਮ ਕਪੜੇ ਪਹਿਨਦੇ ਹਨ। ਨਾਲ ਹੀ ਪੈਰਾਂ ਨੂੰ ਗਰਮ ਰੱਖਣ ਲਈ ਜੁਰਾਬਾਂ ਦੀ ਵਰਤੋਂ ਵੀ ਕਰਦੇ ਹਨ। ਇਸ ਨਾਲ ਠੰਢੀ ਹਵਾ ਤੋਂ ਪੈਰਾਂ ਦਾ ਬਚਾਅ ਹੋਣ ਨਾਲ ਆਰਾਮਦਾਇਕ ਨੀਂਦ ਆਉਣ ਵਿਚ ਸਹਾਇਤਾ ਮਿਲਦੀ ਹੈ। ਪਰ ਜੇ ਗੱਲ ਜੁਰਾਬਾਂ ਪਾ ਕੇ ਸੌਣ ਦੀ ਕਰੀਏ ਤਾਂ ਹਰ ਕਿਸੇ ਦੇ ਮਨ ਵਿਚ ਇਸ ਬਾਰੇ ਅਲੱਗ-ਅਲੱਗ ਸਵਾਲ ਹਨ। ਬਹੁਤ ਸਾਰੇ ਲੋਕ ਜੁਰਾਬਾਂ ਨੂੰ ਬਿਸਤਰੇ ਵਿਚ ਪਾਉਣਾ ਫ਼ਾਇਦੇਮੰਦ ਕਹਿੰਦੇ ਹਨ ਤਾਂ ਕਈ ਇਸ ਨੂੰ ਨੁਕਸਾਨਦੇਹ ਮੰਨਦੇ ਹਨ। ਆਉ ਜਾਣਦੇ ਹਾਂ ਇਸ ਬਾਰੇ ਵਿਚ:

Remedy to keep body warm in winter
 

1.ਮੌਸਮ ਵਿਚ ਬਦਲਾਅ ਆਉਣ ਨਾਲ ਇਸ ਦਾ ਅਸਰ ਸਰੀਰ ’ਚ ਵੀ ਵੇਖਣ ਨੂੰ ਮਿਲਦਾ ਹੈ। ਇਸ ਤਰ੍ਹਾਂ ਸਰਦੀਆਂ ਵਿਚ ਜੁਰਾਬਾਂ ਪਾਉਣ ਨਾਲ ਸਰੀਰ ਦਾ ਤਾਪਮਾਨ ਸਹੀ ਰੱਖਣ ਵਿਚ ਮਦਦ ਮਿਲਦੀ ਹੈ। ਪੈਰਾਂ ਨੂੰ ਗਰਮਾਹਟ ਮਿਲਣ ਨਾਲ ਸਰੀਰ ਠੀਕ ਰਹਿੰਦਾ ਹੈ।


Socks

2. ਜੁਰਾਬਾਂ ਪਾਉਣ ਨਾਲ ਪੈਰਾਂ ਨੂੰ ਗਰਮਾਹਟ ਮਿਲਦੀ ਹੈ। ਇਸ ਨਾਲ ਬਲੱਡ ਸਰਕੂਲੇਸ਼ਨ ਵਧੀਆ ਹੋਣ ਨਾਲ ਸਰੀਰ ਵਿਚ ਖ਼ੂਨ ਅਤੇ ਆਕਸੀਜਨ ਦਾ ਸਰਕੂਲੇਸ਼ਨ ਸਹੀ ਤਰੀਕੇ ਨਾਲ ਹੁੰਦਾ ਹੈ। ਅਜਿਹੇ ਵਿਚ ਮਾਸਪੇਸ਼ੀਆਂ, ਦਿਲ ਅਤੇ ਫੇਫੜੇ ਮਜ਼ਬੂਤ ਹੁੰਦੇ ਹਨ।

3. ਅਕਸਰ ਪੈਰ ਠੰਢੇ ਹੋਣ ਕਾਰਨ ਨੀਂਦ ਪੂਰੀ ਨਾ ਹੋਣ ਦੀ ਸ਼ਿਕਾਇਤ ਰਹਿੰਦੀ ਹੈ। ਪਰ ਬਿਸਤਰੇ ਵਿਚ ਜੁਰਾਬਾਂ ਪਾ ਕੇ ਰੱਖਣ ਨਾਲ ਚੰਗੀ ਨੀਂਦ ਆਉਣ ਵਿਚ ਮਦਦ ਮਿਲਦੀ ਹੈ। ਇਹ ਇਕ ਅਜਿਹੀ ਸਥਿਤੀ ਹੈ ਜਿਸ ਵਿਚ ਸਰੀਰ ਨੂੰ ਠੰਢ ਲੱਗਣ ਕਾਰਨ ਪੈਰਾਂ ਦੀਆਂ ਉਂਗਲਾਂ ਸੁੰਨ ਹੋਣ ਲਗਦੀਆਂ ਹਨ। ਇਸ ਕਾਰਨ ਬਹੁਤ ਸਾਰੇ ਲੋਕਾਂ ਦੇ ਪੈਰਾਂ ਵਿਚ ਦਰਦ, ਖੁਜਲੀ, ਜਲਣ, ਸੋਜ ਦੀ ਸ਼ਿਕਾਇਤ ਵੀ ਹੁੰਦੀ ਹੈ। ਹਾਲਾਂਕਿ ਇਹ ਕੋਈ ਗੰਭੀਰ ਸਮੱਸਿਆ ਨਹੀਂ ਹੁੰਦੀ ਪਰ ਇਸ ਤੋਂ ਬਚਣ ਲਈ ਜੁਰਾਬਾਂ ਪਹਿਨਣਾ ਸੱਭ ਤੋਂ ਵਧੀਆ ਤਰੀਕਾ ਹੈ।

 ਜੁਰਾਬਾਂ ਪਾ ਕੇ ਸੌਣ ਦੇ ਨੁਕਸਾਨ--

Wear Socks

ਪੁਰਾਣੀ, ਤੰਗ ਅਤੇ ਗੰਦੀ ਜੁਰਾਬ ਪਹਿਨ ਕੇ ਸੌਣ ਨਾਲ ਇੰਫੈਕਸ਼ਨ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਇਸ ਨਾਲ ਪੈਰਾਂ ਵਿਚ ਦਬਾਅ ਹੋਣ ਨਾਲ ਖ਼ੂਨ ਅਤੇ ਆਕਸੀਜਨ ਠੀਕ ਨਹੀਂ ਮਿਲੇਗੀ। ਨਾਲ ਹੀ ਪੈਰਾਂ ਵਿਚੋਂ ਬਦਬੂ ਆਉਣ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ਵਿਚ ਇਹ ਯਾਦ ਰੱਖੋ ਕਿ ਤੁਸੀਂ ਜੋ ਵੀ ਜੁਰਾਬਾਂ ਪਾ ਰਹੇ ਹੋ ਉਹ ਸਾਫ਼ ਅਤੇ ਸਹੀ ਹੋਣ। ਇਸ ਤੋਂ ਇਲਾਵਾ ਕਾਟਨ, ਕਸ਼ਮੀਰੀ ਜੁਰਾਬਾਂ ਦੀ ਵੀ ਚੋਣ ਕਰੋ।

Winter care
 

ਵੈਸੇ ਤਾਂ ਅਸੀਂ ਤੁਹਾਨੂੰ ਪਹਿਲਾਂ ਹੀ ਦਸ ਚੁੱਕੇ ਹਾਂ ਕਿ ਜੁਰਾਬਾਂ ਪਾਉਣ ਨਾਲ ਬਲੱਡ ਸਰਕੂਲੇਸ਼ਨ ਵਿਚ ਸੁਧਾਰ ਹੁੰਦਾ ਹੈ। ਪਰ ਸਹੀ ਜੁਰਾਬਾਂ ਨਾ ਹੋਣ ਕਾਰਨ ਇਸ ਦੇ ਉਲਟ ਅਸਰ ਵੀ ਹੋ ਸਕਦੇ ਹਨ। ਅਜਿਹੇ ਵਿਚ ਜੇ ਤੁਸੀਂ ਜ਼ਿਆਦਾ ਤੰਗ ਜੁਰਾਬਾਂ ਪਾਉਂਦੇ ਹੋ ਤਾਂ ਇਸ ਨਾਲ ਪੈਰਾਂ ਵਿਚ ਦਬਾਅ ਮਹਿਸੂਸ ਹੋਵੇਗਾ। ਅਜਿਹੇ ਵਿਚ ਅਕੜਨ ਹੋਣ ਕਾਰਨ ਖ਼ੂਨ ਦੇ ਪ੍ਰਵਾਹ ਵਿਚ ਰੁਕਾਵਟ ਪੈਦਾ ਹੋਣ ਦਾ ਖ਼ਤਰਾ ਹੋ ਸਕਦਾ ਹੈ। ਜੁਰਾਬਾਂ ਠੰਢ ਤੋਂ ਬਚਾਉਣ ਦਾ ਕੰਮ ਕਰਦੀਆਂ ਹਨ। ਪਰ ਇਸ ਨਾਲ ਇਸ ਦਾ ਮਾੜਾ ਅਸਰ ਹੋਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement