Health News: ਖਾਣੇ ’ਚ ਕਦੇ ਨਾ ਕਰੋ ਲੂਣ ਦੀ ਜ਼ਿਆਦਾ ਵਰਤੋਂ, ਇਨ੍ਹਾਂ ਰੋਗਾਂ ਦਾ ਹੋ ਸਕਦੈ ਖ਼ਤਰਾ
Published : Jan 30, 2024, 7:37 am IST
Updated : Jan 30, 2024, 7:37 am IST
SHARE ARTICLE
Dangers of Consuming Too Much Salt
Dangers of Consuming Too Much Salt

ਅੱਜ ਅਸੀਂ ਤੁਹਾਨੂੰ ਜ਼ਿਆਦਾ ਲੂਣ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਾਂਗੇ:

Health News: ਸਿਹਤਮੰਦ ਰਹਿਣ ਅਤੇ ਖਾਣੇ ਨੂੰ ਸਵਾਦੀ ਬਣਾਉਣ ’ਚ ਲੂਣ ਦੀ ਅਹਿਮ ਭੂਮਿਕਾ ਹੁੰਦੀ ਹੈ। ਤੁਸੀਂ ਸੁਣਿਆ ਹੋਵੇਗਾ ਕਿ ਜ਼ਿਆਦਾ ਲੂਣ ਖਾਣਾ ਸਿਹਤ ਲਈ ਹਾਨੀਕਾਰਕ ਹੈ। ਖਾਣਾ ਬਣ ਜਾਣ ਤੋਂ ਬਾਅਦ ਉਸ ਦੇ ਉਪਰ ਲੂਣ ਪਾਉਣਾ ਨਹੀਂ ਚਾਹੀਦਾ। ਸਾਡੇ ਸਰੀਰ ਲਈ ਲੂਣ ਦੀ ਮਾਤਰਾ ਦਾ ਪੱਧਰ ਸਥਿਰ ਹੁੰਦਾ ਹੈ।

ਲੂਣ ਦੀ ਜ਼ਿਆਦਾ ਵਰਤੋਂ ਕਰਨ ਨਾਲ ਜਾਂ ਘੱਟ ਖਾਣ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ। ਜ਼ਿਆਦਾ ਲੂਣ ਅਤੇ ਖੰਡ ਦਾ ਸੇਵਨ ਕਰਨ ਨਾਲ ਕੈਲੋਰੀ ਘੱਟ ਜਾਂਦੀ ਹੈ ਜਿਸ ਨਾਲ ਕੈਂਸਰ ਦਾ ਖ਼ਤਰਾ ਵਧਦਾ ਹੈ। ਅੱਜ ਅਸੀਂ ਤੁਹਾਨੂੰ ਜ਼ਿਆਦਾ ਲੂਣ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਾਂਗੇ:

  •  ਲੂਣ ਦਾ ਇਸਤੇਮਾਲ ਨਿਸ਼ਚਤ ਮਾਤਰਾ ’ਚ ਕਰਨਾ ਸਿਹਤ ਲਈ ਚੰਗਾ ਹੁੰਦਾ ਹੈ। ਇਸ ਨੂੰ ਬਹੁਤ ਘੱਟ ਜਾਂ ਬਹੁਤ ਜ਼ਿਆਦਾ ਨਹੀਂ ਖਾਣਾ ਚਾਹੀਦਾ। ਜ਼ਿਆਦਾ ਮਾਤਰਾ ਵਿਚ ਲੂਣ ਖਾਣ ਯਾਨੀ ਸੋਡੀਅਮ ਦੀ ਜ਼ਿਆਦਾ ਮਾਤਰਾ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਜਾਂਦੀ ਹੈ।
  •  ਜ਼ਿਆਦਾ ਲੂਣ ਦਾ ਸੇਵਨ ਕਰਨ ਨਾਲ ਕਿਡਨੀ ’ਤੇ ਜ਼ਿਆਦਾ ਪ੍ਰਭਾਵ ਪੈਂਦਾ ਹੈ। ਜੇ ਸਰੀਰ ’ਚ ਜ਼ਿਆਦਾ ਸੋਡੀਅਮ ਹੋ ਜਾਵੇ ਤਾਂ ਇਸ ਨੂੰ ਪਚਾਉਣ ਲਈ ਕਿਡਨੀ ਨੂੰ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ।
  •  ਸਰੀਰ ਵਿਚ ਲੂਣ ਦੀ ਮਾਤਰਾ ਜ਼ਿਆਦਾ ਹੋਣ ਕਰ ਕੇ ਪਾਣੀ ਜ਼ਰੂਰਤ ਤੋਂ ਜ਼ਿਆਦਾ ਜਮ੍ਹਾ ਹੋਣ ਲਗਦਾ ਹੈ। ਇਸ ਨਾਲ ਹੱਥਾਂ, ਪੈਰਾਂ ਅਤੇ ਚਿਹਰੇ ’ਤੇ ਸੋਜ ਆ ਜਾਂਦੀ ਹੈ।
  •  ਜ਼ਿਆਦਾ ਲੂਣ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਜ਼ਿਆਦਾ ਲੂਣ ਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਕੈਲੇਸਟਰੋਲ ਦੀ ਸਮੱਸਿਆ ਵਧ ਜਾਂਦੀ ਹੈ।
  •  ਜ਼ਿਆਦਾ ਲੂਣ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਜਿਹੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਅਪਣੇ ਖਾਣੇ ਵਿਚ ਲੂਣ ਘੱਟ ਪਾਉ। ਜੇਕਰ ਤੁਹਾਨੂੰ ਖਾਣੇ ਵਿਚ ਲੂਣ ਘੱਟ ਲਗਦਾ ਹੈ, ਤਾਂ ਉਪਰ ਦੀ ਨਾ ਪਾਉ।
  •  ਸਰੀਰ ਵਿਚ ਲੂਣ ਦੀ ਜ਼ਿਆਦਾ ਮਾਤਰਾ ਹੋਣ ਕਰ ਕੇ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਅਪਣੇ ਖਾਣੇ ਵਿਚ ਨਮਕ ਦਾ ਸੇਵਨ ਘੱਟ ਕਰੋ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement