ਸਿਹਤ ਲਈ ਲਾਭਦਾਇਕ ਹੈ ਸ਼ਲਗਮ, ਡਾਇਬਟੀਜ਼ ਦੇ ਮਰੀਜ਼ ਜ਼ਰੂਰ ਖਾਓ 
Published : Sep 30, 2022, 3:47 pm IST
Updated : Sep 30, 2022, 3:47 pm IST
SHARE ARTICLE
 Turnip is useful for health, diabetic patients must eat it
Turnip is useful for health, diabetic patients must eat it

ਇਸ 'ਚ ਮੌਜੂਦ ਵਿਟਾਮਿਨ-ਏ ਅੱਖਾਂ ਨੂੰ ਤੰਦਰੁਸਤ ਰੱਖਣ 'ਚ ਮਦਦ ਕਰਦਾ ਹੈ।

 

ਸਿਹਤ ਲਈ ਹਰੀਆਂ ਸਬਜ਼ੀਆਂ ਦੇ ਨਾਲ ਸ਼ਲਗਮ ਵੀ ਕਾਫ਼ੀ ਫਾਇਦੇਮੰਦ ਹੁੰਦਾ ਹੈ। ਇਸ 'ਚ ਵਿਟਾਮਿਨ-ਸੀ, ਕੇ, ਕੈਲਸ਼ੀਅਮ, ਪੋਟਾਸ਼ੀਅਮ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ 'ਚ ਇਸ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ 'ਚ ਮੌਜੂਦ ਐਂਟੀ-ਏਜਿੰਗ ਗੁਣ ਸਿਹਤ ਦੇ ਨਾਲ ਸਕਿਨ ਨੂੰ ਪੋਸ਼ਣ ਦਿੰਦੇ ਹਨ। 

ਇਸ ਨੂੰ ਖਾਣ ਦੇ ਕਈ ਫਾਇਦੇ ਹਨ 

ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਆਪਣੀ ਡਾਇਟ 'ਚ ਇਸ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ 'ਚ ਵਿਟਾਮਿਨ, ਮੈਗਨੀਸ਼ੀਅਮ ਆਦਿ ਹੋਣ ਦੇ ਕਾਰਨ ਇਹ ਬਲੱਡ ਪ੍ਰੈੱਸ਼ਰ ਨੂੰ ਕੰਟਰੋਲ 'ਚ ਰੱਖਦਾ ਹੈ। ਅਜਿਹੇ 'ਚ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਘੱਟਦਾ ਹੈ। ਡਾਇਬਟੀਜ਼ ਦੇ ਮਰੀਜ਼ਾਂ ਨੂੰ ਸ਼ਲਗਮ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ 'ਚ ਖੰਡ ਦੀ ਮਾਤਰਾ ਘੱਟ ਹੋਣ ਕਰਕੇ ਸ਼ੂਗਰ ਲੈਵਲ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਇਸ 'ਚ ਮੌਜੂਦ ਵਿਟਾਮਿਨ-ਏ ਅੱਖਾਂ ਨੂੰ ਤੰਦਰੁਸਤ ਰੱਖਣ 'ਚ ਮਦਦ ਕਰਦਾ ਹੈ।

ਇਸ ਦੀ ਵਰਤੋਂ  ਨਾਲ ਅੱਖਾਂ 'ਚ ਹੋਣ ਵਾਲੀ ਜਲਣ, ਖੁਜਲੀ ਅਤੇ ਹੋਰ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲਦੀ ਹੈ। ਨਾਲ ਹੀ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ। ਫਾਈਬਰ ਨਾਲ ਭਰਪੂਰ ਸ਼ਲਗਮ ਦੀ ਵਰਤੋਂ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਸ ਨਾਲ ਪੇਟ 'ਚ ਦਰਦ, ਐਸੀਡਿਟੀ, ਬਦਹਜ਼ਮੀ ਅਤੇ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਅੰਤੜੀਆਂ ਵੀ ਮਜ਼ਬੂਤ ਹੁੰਦੀਆਂ ਹਨ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement