Red pepper for Weight Loss: ਭਾਰ ਘੱਟ ਕਰਨ ਲਈ ਬਹੁਤ ਫ਼ਾਇਦੇਮੰਦ ਹੈ ਲਾਲ ਮਿਰਚ
Published : Oct 30, 2023, 1:19 pm IST
Updated : Oct 30, 2023, 1:19 pm IST
SHARE ARTICLE
Red pepper for Weight Loss
Red pepper for Weight Loss

ਲਾਲ ਮਿਰਚ ਵਿਚ ਕੈਪਸੀਨ ਨਾਂ ਦਾ ਤੱਤ ਮਿਲ ਜਾਂਦਾ ਹੈ, ਜੋ ਕੈਂਸਰ ਤੋਂ ਰੋਕਥਾਮ ਵਿਚ ਬਹੁਤ ਫ਼ਾਇਦੇਮੰਦ ਹੁੰਦਾ ਹੈ।

Red pepper for Weight Loss News: ਲਾਲ ਮਿਰਚ ਵਿਚ ਅਜਿਹੇ ਕਈ ਉਪਯੋਗੀ ਤੱਤ ਮਿਲਦੇ ਹਨ, ਜਿਨ੍ਹਾਂ ਨਾਲ ਸਰੀਰ ਦਾ ਮੈਟਾਬਾਲਿਜ਼ਮ ਤੇਜ਼ ਹੁੰਦਾ ਹੈ ਅਤੇ ਵਾਧੂ ਫ਼ੈਟ ਵੀ ਨਹੀਂ ਬਣਦੀ। ਇਸ ਦਾ ਸੇਵਨ ਕਰਨ ਨਾਲ ਭਾਰ ਘੱਟ ਕਰਨ ਵਿਚ ਮਦਦ ਮਿਲਦੀ ਹੈ। ਲਾਲ ਮਿਰਚ ਵਿਚ ਕੈਪਸੀਨ ਨਾਂ ਦਾ ਤੱਤ ਮਿਲ ਜਾਂਦਾ ਹੈ, ਜੋ ਕੈਂਸਰ ਤੋਂ ਰੋਕਥਾਮ ਵਿਚ ਬਹੁਤ ਫ਼ਾਇਦੇਮੰਦ ਹੁੰਦਾ ਹੈ।

ਕੈਪਸੀਨ ਫੇਫੜੇ ਵਿਚ ਮੌਜੂਦ ਕੈਂਸਰ ਦੀਆਂ ਕੋਸ਼ਿਕਾਵਾਂ ਨੂੰ ਖ਼ਤਮ ਕਰ ਦਿੰਦਾ ਹੈ। ਅੱਖਾਂ ਵਿਚ ਦਰਦ ਹੋਵੇ ਜਾਂ ਕਿਸੇ ਕਾਰਨ ਅੱਖਾਂ ਲਾਲ ਹੋ ਜਾਣ ਤਾਂ ਲਾਲ ਮਿਰਚ ਪਾਊਡਰ ਵਿਚ ਥੋੜ੍ਹਾ ਜਿਹਾ ਪਾਣੀ ਮਿਲਾ ਕੇ ਪੇਸਟ ਬਣਾ ਲਉ। ਜੇ ਖੱਬੀ ਅੱਖ ਵਿਚ ਦਰਦ ਹੈ ਤਾਂ ਪੈਰ ਦੇ ਸੱਜੇ ਅੰਗੂਠੇ ’ਤੇ ਇਸ ਦਾ ਲੇਪ ਲਾ ਲਉ। ਇਹ ਲਾਉਣ ਤੋਂ 2 ਘੰਟੇ ਬਾਅਦ ਅੱਖ ਠੀਕ ਹੋ ਜਾਵੇਗੀ।

ਸਰੀਰ ’ਤੇ ਕਿਸੇ ਵੀ ਤਰ੍ਹਾਂ ਦੀ ਐਲਰਜੀ ਜਿਵੇਂ ਦਾਦ ਜਾਂ ਖਾਰਿਸ਼ ਹੋ ਜਾਵੇ ਤਾਂ ਲਾਲ ਮਿਰਚ ਪਾਊਡਰ ਵਿਚ ਸਰ੍ਹੋਂ ਦਾ ਤੇਲ ਮਿਲਾ ਕੇ ਇਸ ਨੂੰ ਗਰਮ ਕਰ ਕੇ ਠੰਢਾ ਹੋਣ ’ਤੇ ਛਾਣ ਲਉ। ਇਸ ਤੋਂ ਬਾਅਦ ਇਸ ਨੂੰ ਖਾਰਿਸ਼ ਜਾਂ ਐਲਰਜੀ ਵਾਲੀ ਥਾਂ ’ਤੇ ਲਾਉ। ਬੁਖ਼ਾਰ ਵਿਚ ਵੀ ਲਾਲ ਮਿਰਚ ਬਹੁਤ ਫ਼ਾਇਦੇਮੰਦ ਹੈ। ਨਿੰਮ ਦੇ ਪੱਤੇ, ਲਾਲ ਮਿਰਚ ਪਾਊਡਰ ਬਿਨਾਂ ਬੀਜ ਤੋਂ ਅਤੇ ਕਾਲੀ ਮਿਰਚ ਸਾਰੇ ਬਰਾਬਰ ਮਾਤਰਾ ਵਿਚ ਲੈ ਕੇ ਥੋੜ੍ਹੇ ਜਿਹੇ ਪਾਣੀ ਵਿਚ ਪੀਹ ਲਉ।

ਇਸ ਦੀਆਂ ਛੋਟੀਆਂ-ਛੋਟੀਆਂ ਗੋਲੀਆਂ ਬਣਾ ਕੇ ਧੁੱਪ ਵਿਚ ਸੁਕਾ ਲਉ। ਇਸ ਨੂੰ ਰੋਜ਼ ਸਵੇਰੇ ਖ਼ਾਲੀ ਪੇਟ ਪਾਣੀ ਨਾਲ ਖਾਣ ਨਾਲ ਬੁਖ਼ਾਰ ਅਤੇ ਚਮੜੀ ’ਤੇ ਐਲਰਜੀ ਵਰਗੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ। ਲਾਲ ਮਿਰਚ ਵਿਚ ਫ਼ੋਲਿਕ ਐਸਿਡ ਭਰਪੂਰ ਮਾਤਰਾ ਵਿਚ ਹੁੰਦਾ ਹੈ। ਇਸ ਦੇ ਸੇਵਨ ਨਾਲ ਖ਼ੂਨ ਦੀ ਕਮੀ ਦੂਰ ਕੀਤੀ ਜਾ ਸਕਦੀ ਹੈ। ਵਾਲਾਂ ਦੇ ਝੜਨ ਤੋਂ ਪ੍ਰੇਸ਼ਾਨ ਹੋ ਤਾਂ ਖਾਣੇ ਵਿਚ ਲਾਲ ਮਿਰਚ ਦਾ ਸੇਵਨ ਕਰੋ। ਇਸ ਨਾਲ ਬਲੱਡ ਸਰਕੂਲੇਸ਼ਨ ਵਿਚ ਸੁਧਾਰ ਹੁੰਦਾ ਹੈ ਅਤੇ ਵਾਲਾਂ ਦੇ ਵਧਣ ਵਿਚ ਮਦਦ ਮਿਲਦੀ ਹੈ।

 (For more news apart from Red pepper for Weight Loss News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement